< اَلْمُلُوكِ ٱلْأَوَّلُ 18 >

وَبَعْدَ أَيَّامٍ كَثِيرَةٍ كَانَ كَلَامُ ٱلرَّبِّ إِلَى إِيلِيَّا فِي ٱلسَّنَةِ ٱلثَّالِثَةِ قَائِلًا: «ٱذْهَبْ وَتَرَاءَ لِأَخْآبَ فَأُعْطِيَ مَطَرًا عَلَى وَجْهِ ٱلْأَرْضِ». ١ 1
ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।
فَذَهَبَ إِيلِيَّا لِيَتَرَاءَى لِأَخْآبَ. وَكَانَ ٱلْجُوعُ شَدِيدًا فِي ٱلسَّامِرَةِ، ٢ 2
ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ।
فَدَعَا أَخْآبُ عُوبَدْيَا ٱلَّذِي عَلَى ٱلْبَيْتِ، وَكَانَ عُوبَدْيَا يَخْشَى ٱلرَّبَّ جِدًّا. ٣ 3
ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ।
وَكَانَ حِينَمَا قَطَعَتْ إِيزَابَلُ أَنْبِيَاءَ ٱلرَّبِّ أَنَّ عُوبَدْيَا أَخَذَ مِئَةَ نَبِيٍّ وَخَبَّأَهُمْ خَمْسِينَ رَجُلًا فِي مُغَارَةٍ وَعَالَهُمْ بِخُبْزٍ وَمَاءٍ. ٤ 4
ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
وَقَالَ أَخْآبُ لِعُوبَدْيَا: «ٱذْهَبْ فِي ٱلْأَرْضِ إِلَى جَمِيعِ عُيُونِ ٱلْمَاءِ وَإِلَى جَمِيعِ ٱلْأَوْدِيَةِ، لَعَلَّنَا نَجِدُ عُشْبًا فَنُحْيِيَ ٱلْخَيْلَ وَٱلْبِغَالَ وَلَا نُعْدَمَ ٱلْبَهَائِمَ كُلَّهَا». ٥ 5
ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।
فَقَسَمَا بَيْنَهُمَا ٱلْأَرْضَ لِيَعْبُرَا بِهَا. فَذَهَبَ أَخْآبُ فِي طَرِيقٍ وَاحِدٍ وَحْدَهُ، وَذَهَبَ عُوبَدْيَا فِي طَرِيقٍ آخَرَ وَحْدَهُ. ٦ 6
ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ।
وَفِيمَا كَانَ عُوبَدْيَا فِي ٱلطَّرِيقِ، إِذَا بِإِيلِيَّا قَدْ لَقِيَهُ فَعَرَفَهُ، وَخَرَّ عَلَى وَجْهِهِ وَقَالَ: «أَأَنْتَ هُوَ سَيِّدِي إِيلِيَّا؟» ٧ 7
ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ?
فَقَالَ لَهُ: «أَنَا هُوَ. ٱذْهَبْ وَقُلْ لِسَيِّدِكَ: هُوَذَا إِيلِيَّا». ٨ 8
ਉਸ ਨੇ ਆਖਿਆ, ਮੈਂ ਹੀ ਹਾਂ। ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ।
فَقَالَ: «مَا هِيَ خَطِيَّتِي حَتَّى إِنَّكَ تَدْفَعُ عَبْدَكَ لِيَدِ أَخْآبَ لِيُمِيتَنِي؟ ٩ 9
ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ।
حَيٌّ هُوَ ٱلرَّبُّ إِلَهُكَ، إِنَّهُ لَا تُوجَدُ أُمَّةٌ وَلَا مَمْلَكَةٌ لَمْ يُرْسِلْ سَيِّدِي إِلَيْهَا لِيُفَتِّشَ عَلَيْكَ، وَكَانُوا يَقُولُونَ: إِنَّهُ لَا يُوجَدُ. وَكَانَ يَسْتَحْلِفُ ٱلْمَمْلَكَةَ وَٱلْأُمَّةَ أَنَّهُمْ لَمْ يَجِدُوكَ. ١٠ 10
੧੦ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।
وَٱلْآنَ أَنْتَ تَقُولُ: ٱذْهَبْ قُلْ لِسَيِّدِكَ هُوَذَا إِيلِيَّا. ١١ 11
੧੧ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ।
وَيَكُونُ إِذَا ٱنْطَلَقْتُ مِنْ عِنْدِكَ، أَنَّ رُوحَ ٱلرَّبِّ يَحْمِلُكَ إِلَى حَيْثُ لَا أَعْلَمُ. فَإِذَا أَتَيْتُ وَأَخْبَرْتُ أَخْآبَ وَلَمْ يَجِدْكَ فَإِنَّهُ يَقْتُلُنِي، وَأَنَا عَبْدُكَ أَخْشَى ٱلرَّبَّ مُنْذُ صِبَايَ. ١٢ 12
੧੨ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈਅ ਮੰਨਦਾ ਰਿਹਾ।
أَلَمْ يُخْبَرْ سَيِّدِي بِمَا فَعَلْتُ حِينَ قَتَلَتْ إِيزَابَلُ أَنْبِيَاءَ ٱلرَّبِّ، إِذْ خَبَّأْتُ مِنْ أَنْبِيَاءِ ٱلرَّبِّ مِئَةَ رَجُلٍ، خَمْسِينَ خَمْسِينَ رَجُلًا فِي مُغَارَةٍ وَعُلْتُهُمْ بِخُبْزٍ وَمَاءٍ؟ ١٣ 13
੧੩ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
وَأَنْتَ ٱلْآنَ تَقُولُ: ٱذْهَبْ قُلْ لِسَيِّدِكَ: هُوَذَا إِيلِيَّا، فَيَقْتُلُنِي». ١٤ 14
੧੪ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।
فَقَالَ إِيلِيَّا: «حَيٌّ هُوَ رَبُّ ٱلْجُنُودِ ٱلَّذِي أَنَا وَاقِفٌ أَمَامَهُ، إِنِّي ٱلْيَوْمَ أَتَرَاءَى لَهُ». ١٥ 15
੧੫ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ।
فَذَهَبَ عُوبَدْيَا لِلِقَاءِ أَخْآبَ وَأَخْبَرَهُ، فَسَارَ أَخْآبُ لِلِقَاءِ إِيلِيَّا. ١٦ 16
੧੬ਸੋ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਖ਼ਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ।
وَلَمَّا رَأَى أَخْآبُ إِيلِيَّا قَالَ لَهُ أَخْآبُ: «أَأَنْتَ هُوَ مُكَدِّرُ إِسْرَائِيلَ؟» ١٧ 17
੧੭ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ?
فَقَالَ: «لَمْ أُكَدِّرْ إِسْرَائِيلَ، بَلْ أَنْتَ وَبَيْتُ أَبِيكَ بِتَرْكِكُمْ وَصَايَا ٱلرَّبِّ وَبِسَيْرِكَ وَرَاءَ ٱلْبَعْلِيمِ. ١٨ 18
੧੮ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।
فَٱلْآنَ أَرْسِلْ وَٱجْمَعْ إِلَيَّ كُلَّ إِسْرَائِيلَ إِلَى جَبَلِ ٱلْكَرْمَلِ، وَأَنْبِيَاءَ ٱلْبَعْلِ أَرْبَعَ ٱلْمِئَةِ وَٱلْخَمْسِينَ، وَأَنْبِيَاءَ ٱلسَّوَارِي أَرْبَعَ ٱلْمِئَةِ ٱلَّذِينَ يَأْكُلُونَ عَلَى مَائِدَةِ إِيزَابَلَ». ١٩ 19
੧੯ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।
فَأَرْسَلَ أَخْآبُ إِلَى جَمِيعِ بَنِي إِسْرَائِيلَ، وَجَمَعَ ٱلْأَنْبِيَاءَ إِلَى جَبَلِ ٱلْكَرْمَلِ. ٢٠ 20
੨੦ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।
فَتَقَدَّمَ إِيلِيَّا إِلَى جَمِيعِ ٱلشَّعْبِ وَقَالَ: «حَتَّى مَتَى تَعْرُجُونَ بَيْنَ ٱلْفِرْقَتَيْنِ؟ إِنْ كَانَ ٱلرَّبُّ هُوَ ٱللهَ فَٱتَّبِعُوهُ، وَإِنْ كَانَ ٱلْبَعْلُ فَٱتَّبِعُوهُ». فَلَمْ يُجِبْهُ ٱلشَّعْبُ بِكَلِمَةٍ. ٢١ 21
੨੧ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।
ثُمَّ قَالَ إِيلِيَّا لِلشَّعْبِ: «أَنَا بَقِيتُ نَبِيًّا لِلرَّبِّ وَحْدِي، وَأَنْبِيَاءُ ٱلْبَعْلِ أَرْبَعُ مِئَةٍ وَخَمْسُونَ رَجُلًا. ٢٢ 22
੨੨ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ।
فَلْيُعْطُونَا ثَوْرَيْنِ، فَيَخْتَارُوا لِأَنْفُسِهِمْ ثَوْرًا وَاحِدًا وَيُقَطِّعُوهُ وَيَضَعُوهُ عَلَى ٱلْحَطَبِ، وَلَكِنْ لَا يَضَعُوا نَارًا. وَأَنَا أُقَرِّبُ ٱلثَّوْرَ ٱلْآخَرَ وَأَجْعَلُهُ عَلَى ٱلْحَطَبِ، وَلَكِنْ لَا أَضَعُ نَارًا. ٢٣ 23
੨੩ਉਹ ਸਾਨੂੰ ਦੋ ਬਲ਼ਦ ਦੇਣ ਅਤੇ ਉਹ ਆਪਣੇ ਲਈ ਇੱਕ ਬਲ਼ਦ ਚੁਣ ਲੈਣ ਅਤੇ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲ਼ਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ।
ثُمَّ تَدْعُونَ بِٱسْمِ آلِهَتِكُمْ وَأَنَا أَدْعُو بِٱسْمِ ٱلرَّبِّ. وَٱلْإِلَهُ ٱلَّذِي يُجِيبُ بِنَارٍ فَهُوَ ٱللهُ». فَأَجَابَ جَمِيعُ ٱلشَّعْبِ وَقَالُوا: «ٱلْكَلَامُ حَسَنٌ». ٢٤ 24
੨੪ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ।
فَقَالَ إِيلِيَّا لِأَنْبِيَاءِ ٱلْبَعْلِ: «ٱخْتَارُوا لِأَنْفُسِكُمْ ثَوْرًا وَاحِدًا وَقَرِّبُوا أَوَّلًا، لِأَنَّكُمْ أَنْتُمُ ٱلْأَكْثَرُ، وَٱدْعُوا بِٱسْمِ آلِهَتِكُمْ، وَلَكِنْ لَا تَضَعُوا نَارًا». ٢٥ 25
੨੫ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।
فَأَخَذُوا ٱلثَّوْرَ ٱلَّذِي أُعْطِيَ لَهُمْ وَقَرَّبُوهُ، وَدَعَوْا بِٱسْمِ ٱلْبَعْلِ مِنَ ٱلصَّبَاحِ إِلَى ٱلظُّهْرِ قَائِلِينَ: «يَا بَعْلُ أَجِبْنَا». فَلَمْ يَكُنْ صَوْتٌ وَلَا مُجِيبٌ. وَكَانُوا يَرْقُصُونَ حَوْلَ ٱلْمَذْبَحِ ٱلَّذِي عُمِلَ. ٢٦ 26
੨੬ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।
وَعِنْدَ ٱلظُّهْرِ سَخِرَ بِهِمْ إِيلِيَّا وَقَالَ: «ٱدْعُوا بِصَوْتٍ عَالٍ لِأَنَّهُ إِلَهٌ! لَعَلَّهُ مُسْتَغْرِقٌ أَوْ فِي خَلْوَةٍ أَوْ فِي سَفَرٍ! أَوْ لَعَلَّهُ نَائِمٌ فَيَتَنَبَّهَ!» ٢٧ 27
੨੭ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
فَصَرَخُوا بِصَوْتٍ عَالٍ، وَتَقَطَّعُوا حَسَبَ عَادَتِهِمْ بِٱلسُّيُوفِ وَٱلرِّمَاحِ حَتَّى سَالَ مِنْهُمُ ٱلدَّمُ. ٢٨ 28
੨੮ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।
وَلَمَّا جَازَ ٱلظُّهْرُ، وَتَنَبَّأُوا إِلَى حِينِ إِصْعَادِ ٱلتَّقْدِمَةِ، وَلَمْ يَكُنْ صَوْتٌ وَلَا مُجِيبٌ وَلَا مُصْغٍ، ٢٩ 29
੨੯ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।
قَالَ إِيلِيَّا لِجَمِيعِ ٱلشَّعْبِ: «تَقَدَّمُوا إِلَيَّ». فَتَقَدَّمَ جَمِيعُ ٱلشَّعْبِ إِلَيْهِ. فَرَمَّمَ مَذْبَحَ ٱلرَّبِّ ٱلْمُنْهَدِمَ. ٣٠ 30
੩੦ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ।
ثُمَّ أَخَذَ إِيلِيَّا ٱثْنَيْ عَشَرَ حَجَرًا، بِعَدَدِ أَسْبَاطِ بَنِي يَعْقُوبَ، ٱلَّذِي كَانَ كَلَامُ ٱلرَّبِّ إِلَيْهِ قَائِلًا: «إِسْرَائِيلَ يَكُونُ ٱسْمُكَ» ٣١ 31
੩੧ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।
وَبَنَى ٱلْحِجَارَةَ مَذْبَحًا بِٱسْمِ ٱلرَّبِّ، وَعَمِلَ قَنَاةً حَوْلَ ٱلْمَذْبَحِ تَسَعُ كَيْلَتَيْنِ مِنَ ٱلْبَزْرِ. ٣٢ 32
੩੨ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ।
ثُمَّ رَتَّبَ ٱلْحَطَبَ وَقَطَّعَ ٱلثَّوْرَ وَوَضَعَهُ عَلَى ٱلْحَطَبِ، وَقَالَ: «ٱمْلَأُوا أَرْبَعَ جَرَّاتٍ مَاءً وَصُبُّوا عَلَى ٱلْمُحْرَقَةِ وَعَلَى ٱلْحَطَبِ». ٣٣ 33
੩੩ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ।
ثُمَّ قَالَ: «ثَنُّوا» فَثَنَّوْا. وَقَالَ: «ثَلِّثُوا» فَثَلَّثُوا. ٣٤ 34
੩੪ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ।
فَجَرَى ٱلْمَاءُ حَوْلَ ٱلْمَذْبَحِ وَٱمْتَلَأَتِ ٱلْقَنَاةُ أَيْضًا مَاءً. ٣٥ 35
੩੫ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ।
وَكَانَ عِنْدَ إِصْعَادِ ٱلتَّقْدِمَةِ أَنَّ إِيلِيَّا ٱلنَّبِيَّ تَقَدَّمَ وَقَالَ: «أَيُّهَا ٱلرَّبُّ إِلَهُ إِبْرَاهِيمَ وَإِسْحَاقَ وَإِسْرَائِيلَ، لِيُعْلَمِ ٱلْيَوْمَ أَنَّكَ أَنْتَ ٱللهُ فِي إِسْرَائِيلَ، وَأَنِّي أَنَا عَبْدُكَ، وَبِأَمْرِكَ قَدْ فَعَلْتُ كُلَّ هَذِهِ ٱلْأُمُورِ. ٣٦ 36
੩੬ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
ٱسْتَجِبْنِي يَارَبُّ ٱسْتَجِبْنِي، لِيَعْلَمَ هَذَا ٱلشَّعْبُ أَنَّكَ أَنْتَ ٱلرَّبُّ ٱلْإِلَهُ، وَأَنَّكَ أَنْتَ حَوَّلْتَ قُلُوبَهُمْ رُجُوعًا». ٣٧ 37
੩੭ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ।
فَسَقَطَتْ نَارُ ٱلرَّبِّ وَأَكَلَتِ ٱلْمُحْرَقَةَ وَٱلْحَطَبَ وَٱلْحِجَارَةَ وَٱلتُّرَابَ، وَلَحَسَتِ ٱلْمِيَاهَ ٱلَّتِي فِي ٱلْقَنَاةِ. ٣٨ 38
੩੮ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ।
فَلَمَّا رَأَى جَمِيعُ ٱلشَّعْبِ ذَلِكَ سَقَطُوا عَلَى وُجُوهِهِمْ وَقَالُوا: «ٱلرَّبُّ هُوَ ٱللهُ! ٱلرَّبُّ هُوَ ٱللهُ!». ٣٩ 39
੩੯ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
فَقَالَ لَهُمْ إِيلِيَّا: «أَمْسِكُوا أَنْبِيَاءَ ٱلْبَعْلِ وَلَا يُفْلِتْ مِنْهُمْ رَجُلٌ». فَأَمْسَكُوهُمْ، فَنَزَلَ بِهِمْ إِيلِيَّا إِلَى نَهْرِ قِيشُونَ وَذَبَحَهُمْ هُنَاكَ. ٤٠ 40
੪੦ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।
وَقَالَ إِيلِيَّا لِأَخْآبَ: «ٱصْعَدْ كُلْ وَٱشْرَبْ، لِأَنَّهُ حِسُّ دَوِيِّ مَطَرٍ». ٤١ 41
੪੧ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ।
فَصَعِدَ أَخْآبُ لِيَأْكُلَ وَيَشْرَبَ، وَأَمَّا إِيلِيَّا فَصَعِدَ إِلَى رَأْسِ ٱلْكَرْمَلِ وَخَرَّ إِلَى ٱلْأَرْضِ، وَجَعَلَ وَجْهَهُ بَيْنَ رُكْبَتَيْهِ. ٤٢ 42
੪੨ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।
وَقَالَ لِغُلَامِهِ: «ٱصْعَدْ تَطَلَّعْ نَحْوَ ٱلْبَحْرِ». فَصَعِدَ وَتَطَلَّعَ وَقَالَ: «لَيْسَ شَيْءٌ». فَقَالَ: «ٱرْجِعْ» سَبْعَ مَرَّاتٍ. ٤٣ 43
੪੩ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ।
وَفِي ٱلْمَرَّةِ ٱلسَّابِعَةِ قَالَ: «هُوَذَا غَيْمَةٌ صَغِيرَةٌ قَدْرُ كَفِّ إِنْسَانٍ صَاعِدَةٌ مِنَ ٱلْبَحْرِ». فَقَالَ: «ٱصْعَدْ قُلْ لِأَخْآبَ: ٱشْدُدْ وَٱنْزِلْ لِئَلَّا يَمْنَعَكَ ٱلْمَطَرُ». ٤٤ 44
੪੪ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ।
وَكَانَ مِنْ هُنَا إِلَى هُنَا أَنَّ ٱلسَّمَاءَ ٱسْوَدَّتْ مِنَ ٱلْغَيْمِ وَٱلرِّيحِ، وَكَانَ مَطَرٌ عَظِيمٌ. فَرَكِبَ أَخْآبُ وَمَضَى إِلَى يَزْرَعِيلَ. ٤٥ 45
੪੫ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ।
وَكَانَتْ يَدُ ٱلرَّبِّ عَلَى إِيلِيَّا، فَشَدَّ حَقْوَيْهِ وَرَكَضَ أَمَامَ أَخْآبَ حَتَّى تَجِيءَ إِلَى يَزْرَعِيلَ. ٤٦ 46
੪੬ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ।

< اَلْمُلُوكِ ٱلْأَوَّلُ 18 >