< صَمُوئِيلَ ٱلْأَوَّلُ 1 >
كَانَ رَجُلٌ مِنْ رَامَتَايِمَ صُوفِيمَ مِنْ جَبَلِ أَفْرَايِمَ ٱسْمُهُ أَلْقَانَةُ بْنُ يَرُوحَامَ بْنِ أَلِيهُوَ بْنِ تُوحُوَ بْنِ صُوفٍ. هُوَ أَفْرَايِمِيٌّ. | ١ 1 |
੧ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।
وَلَهُ ٱمْرَأَتَانِ، ٱسْمُ ٱلْوَاحِدَةِ حَنَّةُ، وَٱسْمُ ٱلْأُخْرَى فَنِنَّةُ. وَكَانَ لِفَنِنَّةَ أَوْلَادٌ، وَأَمَّا حَنَّةُ فَلَمْ يَكُنْ لَهَا أَوْلَادٌ. | ٢ 2 |
੨ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।
وَكَانَ هَذَا ٱلرَّجُلُ يَصْعَدُ مِنْ مَدِينَتِهِ مِنْ سَنَةٍ إِلَى سَنَةٍ لِيَسْجُدَ وَيَذْبَحَ لِرَبِّ ٱلْجُنُودِ فِي شِيلُوهَ. وَكَانَ هُنَاكَ ٱبْنَا عَالِي: حُفْنِي وَفِينَحَاسُ، كَاهِنَا ٱلرَّبِّ. | ٣ 3 |
੩ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।
وَلَمَّا كَانَ ٱلْوَقْتُ وَذَبَحَ أَلْقَانَةُ، أَعْطَى فَنِنَّةَ ٱمْرَأَتَهُ وَجَمِيعَ بَنِيهَا وَبَنَاتِهَا أَنْصِبَةً. | ٤ 4 |
੪ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।
وَأَمَّا حَنَّةُ فَأَعْطَاهَا نَصِيبَ ٱثْنَيْنِ، لِأَنَّهُ كَانَ يُحِبُّ حَنَّةَ. وَلَكِنَّ ٱلرَّبَّ كَانَ قَدْ أَغْلَقَ رَحِمَهَا. | ٥ 5 |
੫ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।
وَكَانَتْ ضَرَّتُهَا تُغِيظُهَا أَيْضًا غَيْظًا لِأَجْلِ ٱلْمُرَاغَمَةِ، لِأَنَّ ٱلرَّبَّ أَغْلَقَ رَحِمَهَا. | ٦ 6 |
੬ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ।
وَهَكَذَا صَارَ سَنَةً بَعْدَ سَنَةٍ، كُلَّمَا صَعِدَتْ إِلَى بَيْتِ ٱلرَّبِّ، هَكَذَا كَانَتْ تُغِيظُهَا. فَبَكَتْ وَلَمْ تَأْكُلْ. | ٧ 7 |
੭ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।
فَقَالَ لَهَا أَلْقَانَةُ رَجُلُهَا: «يَا حَنَّةُ، لِمَاذَا تَبْكِينَ؟ وَلِمَاذَا لَا تَأْكُلِينَ؟ وَلِمَاذَا يَكْتَئِبُ قَلْبُكِ؟ أَمَا أَنَا خَيْرٌ لَكِ مِنْ عَشْرَةِ بَنِينَ؟». | ٨ 8 |
੮ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?
فَقَامَتْ حَنَّةُ بَعْدَمَا أَكَلُوا فِي شِيلُوهَ وَبَعْدَمَا شَرِبُوا، وَعَالِي ٱلْكَاهِنُ جَالِسٌ عَلَى ٱلْكُرْسِيِّ عِنْدَ قَائِمَةِ هَيْكَلِ ٱلرَّبِّ، | ٩ 9 |
੯ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।
وَهِيَ مُرَّةُ ٱلنَّفْسِ. فَصَلَّتْ إِلَى ٱلرَّبِّ، وَبَكَتْ بُكَاءً، | ١٠ 10 |
੧੦ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
وَنَذَرَتْ نَذْرًا وَقَالَتْ: «يَارَبَّ ٱلْجُنُودِ، إِنْ نَظَرْتَ نَظَرًا إِلَى مَذَلَّةِ أَمَتِكَ، وَذَكَرْتَنِي وَلَمْ تَنْسَ أَمَتَكَ بَلْ أَعْطَيْتَ أَمَتَكَ زَرْعَ بَشَرٍ، فَإِنِّي أُعْطِيهِ لِلرَّبِّ كُلَّ أَيَّامِ حَيَاتِهِ، وَلَا يَعْلُو رَأْسَهُ مُوسَى». | ١١ 11 |
੧੧ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
وَكَانَ إِذْ أَكْثَرَتِ ٱلصَّلَاةَ أَمَامَ ٱلرَّبِّ وَعَالِي يُلَاحِظُ فَاهَا. | ١٢ 12 |
੧੨ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।
فَإِنَّ حَنَّةَ كَانَتْ تَتَكَلَّمُ فِي قَلْبِهَا، وَشَفَتَاهَا فَقَطْ تَتَحَرَّكَانِ، وَصَوْتُهَا لَمْ يُسْمَعْ، أَنَّ عَالِيَ ظَنَّهَا سَكْرَى. | ١٣ 13 |
੧੩ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ
فَقَالَ لَهَا عَالِي: «حَتَّى مَتَى تَسْكَرِينَ؟ ٱنْزِعِي خَمْرَكِ عَنْكِ». | ١٤ 14 |
੧੪ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ
فَأَجَابَتْ حَنَّةُ وَقَالَتْ: «لَا يَا سَيِّدِي. إِنِّي ٱمْرَأَةٌ حَزِينَةُ ٱلرُّوحِ وَلَمْ أَشْرَبْ خَمْرًا وَلَا مُسْكِرًا، بَلْ أَسْكُبُ نَفْسِي أَمَامَ ٱلرَّبِّ. | ١٥ 15 |
੧੫ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
لَا تَحْسِبْ أَمَتَكَ ٱبْنَةَ بَلِيَّعَالَ، لِأَنِّي مِنْ كَثْرَةِ كُرْبَتِي وَغَيْظِي قَدْ تَكَلَّمْتُ إِلَى ٱلْآنَ». | ١٦ 16 |
੧੬ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।
فَأجَابَ عَالِي وَقَالَ: «ٱذْهَبِي بِسَلَامٍ، وَإِلَهُ إِسْرَائِيلَ يُعْطِيكِ سُؤْلَكِ ٱلَّذِي سَأَلْتِهِ مِنْ لَدُنْهُ». | ١٧ 17 |
੧੭ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।
فَقَالَتْ: «لِتَجِدْ جَارِيَتُكَ نِعْمَةً فِي عَيْنَيْكَ». ثُمَّ مَضَتِ ٱلْمَرْأَةُ فِي طَرِيقِهَا وَأَكَلَتْ، وَلَمْ يَكُنْ وَجْهُهَا بَعْدُ مُغَيَّرًا. | ١٨ 18 |
੧੮ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।
وَبَكَّرُوا فِي ٱلصَّبَاحِ وَسَجَدُوا أَمَامَ ٱلرَّبِّ، وَرَجَعُوا وَجَاءُوا إِلَى بَيْتِهِمْ فِي ٱلرَّامَةِ. وَعَرَفَ أَلْقَانَةُ ٱمْرَأَتَهُ حَنَّةَ، وَٱلرَّبُّ ذَكَرَهَا. | ١٩ 19 |
੧੯ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,
وَكَانَ فِي مَدَارِ ٱلسَّنَةِ أَنَّ حَنَّةَ حَبِلَتْ وَوَلَدَتِ ٱبْنًا وَدَعَتِ ٱسْمَهُ صَمُوئِيلَ قَائِلَةً: «لِأَنِّي مِنَ ٱلرَّبِّ سَأَلْتُهُ». | ٢٠ 20 |
੨੦ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
وَصَعِدَ ٱلرَّجُلُ أَلْقَانَةُ وَجَمِيعُ بَيْتِهِ لِيَذْبَحَ لِلرَّبِّ ٱلذَّبِيحَةَ ٱلسَّنَوِيَّةَ، وَنَذْرَهُ. | ٢١ 21 |
੨੧ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।
وَلَكِنَّ حَنَّةَ لَمْ تَصْعَدْ لِأَنَّهَا قَالَتْ لِرَجُلِهَا: «مَتَى فُطِمَ ٱلصَّبِيُّ آتِي بِهِ لِيَتَرَاءَى أَمَامَ ٱلرَّبِّ وَيُقِيمَ هُنَاكَ إِلَى ٱلْأَبَدِ». | ٢٢ 22 |
੨੨ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
فَقَالَ لَهَا أَلْقَانَةُ رَجُلُهَا: «ٱعْمَلِي مَا يَحْسُنُ فِي عَيْنَيْكِ. ٱمْكُثِي حَتَّى تَفْطِمِيهِ. إِنَّمَا ٱلرَّبُّ يُقِيمُ كَلَامَهُ». فَمَكَثَتِ ٱلْمَرْأَةُ وَأَرْضَعَتِ ٱبْنَهَا حَتَّى فَطَمَتْهُ. | ٢٣ 23 |
੨੩ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।
ثُمَّ حِينَ فَطَمَتْهُ أَصْعَدَتْهُ مَعَهَا بِثَلَاثَةِ ثِيرَانٍ وَإِيفَةِ دَقِيقٍ وَزِقِّ خَمْرٍ، وَأَتَتْ بِهِ إِلَى ٱلرَّبِّ فِي شِيلُوهَ وَٱلصَّبِيُّ صَغِيرٌ. | ٢٤ 24 |
੨੪ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
فَذَبَحُوا ٱلثَّوْرَ وَجَاءُوا بِٱلصَّبِيِّ إِلَى عَالِي. | ٢٥ 25 |
੨੫ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ
وَقَالَتْ: «أَسْأَلُكَ يَا سَيِّدِي. حَيَّةٌ هِيَ نَفْسُكَ يَا سَيِّدِي، أَنَا ٱلْمَرْأَةُ ٱلَّتِي وَقَفَتْ لَدَيْكَ هُنَا تُصَلِّي إِلَى ٱلرَّبِّ. | ٢٦ 26 |
੨੬ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ
لِأَجْلِ هَذَا ٱلصَّبِيِّ صَلَّيْتُ فَأَعْطَانِيَ ٱلرَّبُّ سُؤْلِيَ ٱلَّذِي سَأَلْتُهُ مِنْ لَدُنْهُ. | ٢٧ 27 |
੨੭ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
وَأَنَا أَيْضًا قَدْ أَعَرْتُهُ لِلرَّبِّ. جَمِيعَ أَيَّامِ حَيَاتِهِ هُوَ عَارِيَّةٌ لِلرَّبِّ». وَسَجَدَ هُنَاكَ لِلرَّبِّ. | ٢٨ 28 |
੨੮ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।