صَمُوئِيلَ ٱلْأَوَّلُ 8

وَكَانَ لَمَّا شَاخَ صَمُوئِيلُ أَنَّهُ جَعَلَ بَنِيهِ قُضَاةً لِإِسْرَائِيلَ. ١ 1
ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।
وَكَانَ ٱسْمُ ٱبْنِهِ ٱلْبِكْرِ يُوئِيلَ، وَٱسْمُ ثَانِيهِ أَبِيَّا. كَانَا قَاضِيَيْنِ فِي بِئْرِ سَبْعٍ. ٢ 2
ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
وَلَمْ يَسْلُكِ ٱبْنَاهُ فِي طَرِيقِهِ، بَلْ مَالَا وَرَاءَ ٱلْمَكْسَبِ، وَأَخَذَا رَشْوَةً وَعَوَّجَا ٱلْقَضَاءَ. ٣ 3
ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
فَٱجْتَمَعَ كُلُّ شُيُوخِ إِسْرَائِيلَ وَجَاءُوا إِلَى صَمُوئِيلَ إِلَى ٱلرَّامَةِ ٤ 4
ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ,
وَقَالُوا لَهُ: «هُوَذَا أَنْتَ قَدْ شِخْتَ، وَٱبْنَاكَ لَمْ يَسِيرَا فِي طَرِيقِكَ. فَٱلْآنَ ٱجْعَلْ لَنَا مَلِكًا يَقْضِي لَنَا كَسَائِرِ ٱلشُّعُوبِ». ٥ 5
ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।
فَسَاءَ ٱلْأَمْرُ فِي عَيْنَيْ صَمُوئِيلَ إِذْ قَالُوا: «أَعْطِنَا مَلِكًا يَقْضِي لَنَا». وَصَلَّى صَمُوئِيلُ إِلَى ٱلرَّبِّ. ٦ 6
ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ।
فَقَالَ ٱلرَّبُّ لِصَمُوئِيلَ: «ٱسْمَعْ لِصَوْتِ ٱلشَّعْبِ فِي كُلِّ مَا يَقُولُونَ لَكَ، لِأَنَّهُمْ لَمْ يَرْفُضُوكَ أَنْتَ بَلْ إِيَّايَ رَفَضُوا حَتَّى لَا أَمْلِكَ عَلَيْهِمْ. ٧ 7
ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।
حَسَبَ كُلِّ أَعْمَالِهِمِ ٱلَّتِي عَمِلُوا مِنْ يَوْمِ أَصْعَدْتُهُمْ مِنْ مِصْرَ إِلَى هَذَا ٱلْيَوْمِ وَتَرَكُونِي وَعَبَدُوا آلِهَةً أُخْرَى، هَكَذَا هُمْ عَامِلُونَ بِكَ أَيْضًا. ٨ 8
ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ।
فَٱلْآنَ ٱسْمَعْ لِصَوْتِهِمْ. وَلَكِنْ أَشْهِدَنَّ عَلَيْهِمْ وَأَخْبِرْهُمْ بِقَضَاءِ ٱلْمَلِكِ ٱلَّذِي يَمْلِكُ عَلَيْهِمْ». ٩ 9
ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।
فَكَلَّمَ صَمُوئِيلُ ٱلشَّعْبَ ٱلَّذِينَ طَلَبُوا مِنْهُ مَلِكًا بِجَمِيعِ كَلَامِ ٱلرَّبِّ، ١٠ 10
੧੦ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ।
وَقَالَ: «هَذَا يَكُونُ قَضَاءُ ٱلْمَلِكِ ٱلَّذِي يَمْلِكُ عَلَيْكُمْ: يَأْخُذُ بَنِيكُمْ وَيَجْعَلُهُمْ لِنَفْسِهِ، لِمَرَاكِبِهِ وَفُرْسَانِهِ، فَيَرْكُضُونَ أَمَامَ مَرَاكِبِهِ. ١١ 11
੧੧ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।
وَيَجْعَلُ لِنَفْسِهِ رُؤَسَاءَ أُلُوفٍ وَرُؤَسَاءَ خَمَاسِينَ، فَيَحْرُثُونَ حَرَاثَتَهُ وَيَحْصُدُونَ حَصَادَهُ، وَيَعْمَلُونَ عُدَّةَ حَرْبِهِ وَأَدَوَاتِ مَرَاكِبِهِ. ١٢ 12
੧੨ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,
وَيَأْخُذُ بَنَاتِكُمْ عَطَّارَاتٍ وَطَبَّاخَاتٍ وَخَبَّازَاتٍ. ١٣ 13
੧੩ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
وَيَأْخُذُ حُقُولَكُمْ وَكُرُومَكُمْ وَزَيْتُونَكُمْ، أَجْوَدَهَا وَيُعْطِيهَا لِعَبِيدِهِ. ١٤ 14
੧੪ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।
وَيُعَشِّرُ زُرُوعَكُمْ وَكُرُومَكُمْ، وَيُعْطِي لِخِصْيَانِهِ وَعَبِيدِهِ. ١٥ 15
੧੫ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।
وَيَأْخُذُ عَبِيدَكُمْ وَجَوَارِيَكُمْ وَشُبَّانَكُمُ ٱلْحِسَانَ وَحَمِيرَكُمْ وَيَسْتَعْمِلُهُمْ لِشُغْلِهِ. ١٦ 16
੧੬ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ
وَيُعَشِّرُ غَنَمَكُمْ وَأَنْتُمْ تَكُونُونَ لَهُ عَبِيدًا. ١٧ 17
੧੭ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,
فَتَصْرُخُونَ فِي ذَلِكَ ٱلْيَوْمِ مِنْ وَجْهِ مَلِكِكُمُ ٱلَّذِي ٱخْتَرْتُمُوهُ لِأَنْفُسِكُمْ، فَلَا يَسْتَجِيبُ لَكُمُ ٱلرَّبُّ فِي ذَلِكَ ٱلْيَوْمِ». ١٨ 18
੧੮ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!
فَأَبَى ٱلشَّعْبُ أَنْ يَسْمَعُوا لِصَوْتِ صَمُوئِيلَ، وَقَالُوا: «لَا بَلْ يَكُونُ عَلَيْنَا مَلِكٌ، ١٩ 19
੧੯ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।
فَنَكُونُ نَحْنُ أَيْضًا مِثْلَ سَائِرِ ٱلشُّعُوبِ، وَيَقْضِي لَنَا مَلِكُنَا وَيَخْرُجُ أَمَامَنَا وَيُحَارِبُ حُرُوبَنَا». ٢٠ 20
੨੦ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ।
فَسَمِعَ صَمُوئِيلُ كُلَّ كَلَامِ ٱلشَّعْبِ وَتَكَلَّمَ بِهِ فِي أُذُنَيِ ٱلرَّبِّ. ٢١ 21
੨੧ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ।
فَقَالَ ٱلرَّبُّ لِصَمُوئِيلَ: «ٱسْمَعْ لِصَوْتِهِمْ وَمَلِّكْ عَلَيْهِمْ مَلِكًا». فَقَالَ صَمُوئِيلُ لِرِجَالِ إِسْرَائِيلَ: «ٱذْهَبُوا كُلُّ وَاحِدٍ إِلَى مَدِينَتِهِ». ٢٢ 22
੨੨ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।