< ٢ أخبار 19 >

وَرَجَعَ يَهُوشَافَاطُ مَلِكُ يَهُوذَا إِلَى بَيْتِهِ بِسَلَامٍ إِلَى أُورُشَلِيمَ. ١ 1
ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ।
وَخَرَجَ لِلِقَائِهِ يَاهُو بْنُ حَنَانِي ٱلرَّائِي وَقَالَ لِلْمَلِكِ يَهُوشَافَاطَ: «أَتُسَاعِدُ ٱلشِّرِّيرَ وَتُحِبُّ مُبْغِضِي ٱلرَّبِّ؟ فَلِذَلِكَ ٱلْغَضَبُ عَلَيْكَ مِنْ قِبَلِ ٱلرَّبِّ. ٢ 2
ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
غَيْرَ أَنَّهُ وُجِدَ فِيكَ أُمُورٌ صَالِحَةٌ لِأَنَّكَ نَزَعْتَ ٱلسَّوَارِيَ مِنَ ٱلْأَرْضِ وَهَيَّأْتَ قَلْبَكَ لِطَلَبِ ٱللهِ». ٣ 3
ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।
وَأَقَامَ يَهُوشَافَاطُ فِي أُورُشَلِيمَ، ثُمَّ رَجَعَ وَخَرَجَ أَيْضًا بَيْنَ ٱلشَّعْبِ مِنْ بِئْرِ سَبْعٍ إِلَى جَبَلِ أَفْرَايِمَ وَرَدَّهُمْ إِلَى ٱلرَّبِّ إِلَهِ آبَائِهِمْ. ٤ 4
ਯਹੋਸ਼ਾਫ਼ਾਤ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸ਼ਬਾ ਤੋਂ ਇਫ਼ਰਾਈਮ ਦੇ ਪਹਾੜਾਂ ਤੱਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
وَأَقَامَ قُضَاةً فِي ٱلْأَرْضِ فِي كُلِّ مُدُنِ يَهُوذَا ٱلْمُحَصَّنَةِ فِي كُلِّ مَدِينَةٍ فَمَدِينَةٍ. ٥ 5
ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਨਿਆਈਂ ਸ਼ਹਿਰ ਸ਼ਹਿਰ ਨਿਯੁਕਤ ਕੀਤੇ
وَقَالَ لِلْقُضَاةِ: «ٱنْظُرُوا مَا أَنْتُمْ فَاعِلُونَ، لِأَنَّكُمْ لَا تَقْضُونَ لِلْإِنْسَانِ بَلْ لِلرَّبِّ، وَهُوَ مَعَكُمْ فِي أَمْرِ ٱلْقَضَاءِ. ٦ 6
ਅਤੇ ਨਿਆਂਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
وَٱلْآنَ لِتَكُنْ هَيْبَةُ ٱلرَّبِّ عَلَيْكُمُ. ٱحْذَرُوا وَٱفْعَلُوا. لِأَنَّهُ لَيْسَ عِنْدَ ٱلرَّبِّ إِلَهِنَا ظُلْمٌ وَلَا مُحَابَاةٌ وَلَا ٱرْتِشَاءٌ». ٧ 7
ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
وَكَذَا فِي أُورُشَلِيمَ أَقَامَ يَهُوشَافَاطُ مِنَ ٱللَّاوِيِّينَ وَٱلْكَهَنَةِ وَمِنْ رُؤُوسِ آبَاءِ إِسْرَائِيلَ لِقَضَاءِ ٱلرَّبِّ وَٱلدَّعَاوِي. وَرَجَعُوا إِلَى أُورُشَلِيمَ. ٨ 8
ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ
وَأَمَرَهُمْ قَائِلًا: «هَكَذَا تَفْعَلُونَ بِتَقْوَى ٱلرَّبِّ بِأَمَانَةٍ وَقَلْبٍ كَامِلٍ. ٩ 9
ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈਅ ਸਚਿਆਈ ਅਤੇ ਪੂਰੇ ਦਿਲ ਨਾਲ ਅਜਿਹਾ ਕਰਨਾ।
وَفِي كُلِّ دَعْوَى تَأْتِي إِلَيْكُمْ مِنْ إِخْوَتِكُمُ ٱلسَّاكِنِينَ فِي مُدُنِهِمْ، بَيْنَ دَمٍ وَدَمٍ، بَيْنَ شَرِيعَةٍ وَوَصِيَّةٍ مِنْ جِهَةِ فَرَائِضَ أَوْ أَحْكَامٍ، حَذِّرُوهُمْ فَلَا يَأْثَمُوا إِلَى ٱلرَّبِّ فَيَكُونَ غَضَبٌ عَلَيْكُمْ وَعَلَى إِخْوَتِكُمْ. هَكَذَا ٱفْعَلُوا فَلَا تَأْثَمُوا. ١٠ 10
੧੦ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ
وَهُوَذَا أَمَرْيَا ٱلْكَاهِنُ ٱلرَّأْسُ عَلَيْكُمْ فِي كُلِّ أُمُورِ ٱلرَّبِّ، وَزَبَدْيَا بْنُ يَشْمَعِئِيلَ ٱلرَّئِيسُ عَلَى بَيْتِ يَهُوذَا فِي كُلِّ أُمُورِ ٱلْمَلِكِ، وَٱلْعُرَفَاءُ ٱللَّاوِيُّونَ أَمَامَكُمْ. تَشَدَّدُوا وَٱفْعَلُوا، وَلْيَكُنِ ٱلرَّبُّ مَعَ ٱلصَّالِحِ». ١١ 11
੧੧ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ।

< ٢ أخبار 19 >