< أعمال 22 >

«أَيُّهَا ٱلرِّجَالُ ٱلْإِخْوَةُ وَٱلْآبَاءُ، ٱسْمَعُوا ٱحْتِجَاجِي ٱلْآنَ لَدَيْكُمْ». ١ 1
ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ।
فَلَمَّا سَمِعُوا أَنَّهُ يُنَادِي لَهُمْ بِٱللُّغَةِ ٱلْعِبْرَانِيَّةِ أَعْطَوْا سُكُوتًا أَحْرَى. فَقَالَ: ٢ 2
ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ। ਤਦ ਉਹ ਬੋਲਿਆ,
«أَنَا رَجُلٌ يَهُودِيٌّ وُلِدْتُ فِي طَرْسُوسَ كِيلِيكِيَّةَ، وَلَكِنْ رَبَيْتُ فِي هَذِهِ ٱلْمَدِينَةِ مُؤَدَّبًا عِنْدَ رِجْلَيْ غَمَالَائِيلَ عَلَى تَحْقِيقِ ٱلنَّامُوسِ ٱلْأَبَوِيِّ. وَكُنْتُ غَيُورًا لِلهِ كَمَا أَنْتُمْ جَمِيعُكُمُ ٱلْيَوْمَ. ٣ 3
ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
وَٱضْطَهَدْتُ هَذَا ٱلطَّرِيقَ حَتَّى ٱلْمَوْتِ، مُقَيِّدًا وَمُسَلِّمًا إِلَى ٱلسُّجُونِ رِجَالًا وَنِسَاءً، ٤ 4
ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ।
كَمَا يَشْهَدُ لِي أَيْضًا رَئِيسُ ٱلْكَهَنَةِ وَجَمِيعُ ٱلْمَشْيَخَةِ، ٱلَّذِينَ إِذْ أَخَذْتُ أَيْضًا مِنْهُمْ رَسَائِلَ لِلْإِخْوَةِ إِلَى دِمَشْقَ، ذَهَبْتُ لِآتِيَ بِٱلَّذِينَ هُنَاكَ إِلَى أُورُشَلِيمَ مُقَيَّدِينَ لِكَيْ يُعَاقَبُوا. ٥ 5
ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ।
فَحَدَثَ لِي وَأَنَا ذَاهِبٌ وَمُتَقَرِّبٌ إِلَى دِمَشْقَ أَنَّهُ نَحْوَ نِصْفِ ٱلنَّهَارِ، بَغْتَةً أَبْرَقَ حَوْلِي مِنَ ٱلسَّمَاءِ نُورٌ عَظِيمٌ. ٦ 6
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ।
فَسَقَطْتُ عَلَى ٱلْأَرْضِ، وَسَمِعْتُ صَوْتًا قَائِلًا لِي: شَاوُلُ، شَاوُلُ! لِمَاذَا تَضْطَهِدُنِي؟ ٧ 7
ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
فَأَجَبْتُ: مَنْ أَنْتَ يَا سَيِّدُ؟ فَقَالَ لِي: أَنَا يَسُوعُ ٱلنَّاصِرِيُّ ٱلَّذِي أَنْتَ تَضْطَهِدُهُ. ٨ 8
ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
وَٱلَّذِينَ كَانُوا مَعِي نَظَرُوا ٱلنُّورَ وَٱرْتَعَبُوا، وَلَكِنَّهُمْ لَمْ يَسْمَعُوا صَوْتَ ٱلَّذِي كَلَّمَنِي. ٩ 9
ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।
فَقُلْتُ: مَاذَا أَفْعَلُ يَارَبُّ؟ فَقَالَ لِي ٱلرَّبُّ: قُمْ وَٱذْهَبْ إِلَى دِمَشْقَ، وَهُنَاكَ يُقَالُ لَكَ عَنْ جَمِيعِ مَا تَرَتَّبَ لَكَ أَنْ تَفْعَلَ. ١٠ 10
੧੦ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
وَإِذْ كُنْتُ لَا أُبْصِرُ مِنْ أَجْلِ بَهَاءِ ذَلِكَ ٱلنُّورِ، ٱقْتَادَنِي بِيَدِي ٱلَّذِينَ كَانُوا مَعِي، فَجِئْتُ إِلَى دِمَشْقَ. ١١ 11
੧੧ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।
«ثُمَّ إِنَّ حَنَانِيَّا رَجُلًا تَقِيًّا حَسَبَ ٱلنَّامُوسِ، وَمَشْهُودًا لَهُ مِنْ جَمِيعِ ٱلْيَهُودِ ٱلسُّكَّانِ ١٢ 12
੧੨ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
أَتَى إِلَيَّ، وَوَقَفَ وَقَالَ لِي: أَيُّهَا ٱلْأَخُ شَاوُلُ، أَبْصِرْ! فَفِي تِلْكَ ٱلسَّاعَةِ نَظَرْتُ إِلَيْهِ. ١٣ 13
੧੩ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
فَقَالَ: إِلَهُ آبَائِنَا ٱنْتَخَبَكَ لِتَعْلَمَ مَشِيئَتَهُ، وَتُبْصِرَ ٱلْبَارَّ، وَتَسْمَعَ صَوْتًا مِنْ فَمِهِ. ١٤ 14
੧੪ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
لِأَنَّكَ سَتَكُونُ لَهُ شَاهِدًا لِجَمِيعِ ٱلنَّاسِ بِمَا رَأَيْتَ وَسَمِعْتَ. ١٥ 15
੧੫ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
وَٱلْآنَ لِمَاذَا تَتَوَانَى؟ قُمْ وَٱعْتَمِدْ وَٱغْسِلْ خَطَايَاكَ دَاعِيًا بِٱسْمِ ٱلرَّبِّ. ١٦ 16
੧੬ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
وَحَدَثَ لِي بَعْدَ مَا رَجَعْتُ إِلَى أُورُشَلِيمَ وَكُنْتُ أُصَلِّي فِي ٱلْهَيْكَلِ، أَنِّي حَصَلْتُ فِي غَيْبَةٍ، ١٧ 17
੧੭ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
فَرَأَيْتُهُ قَائِلًا لِي: أَسْرِعْ! وَٱخْرُجْ عَاجِلًا مِنْ أُورُشَلِيمَ، لِأَنَّهُمْ لَا يَقْبَلُونَ شَهَادَتَكَ عَنِّي. ١٨ 18
੧੮ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
فَقُلْتُ: يَارَبُّ، هُمْ يَعْلَمُونَ أَنِّي كُنْتُ أَحْبِسُ وَأَضْرِبُ فِي كُلِّ مَجْمَعٍ ٱلَّذِينَ يُؤْمِنُونَ بِكَ. ١٩ 19
੧੯ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
وَحِينَ سُفِكَ دَمُ ٱسْتِفَانُوسَ شَهِيدِكَ كُنْتُ أَنَا وَاقِفًا وَرَاضِيًا بِقَتْلِهِ، وَحَافِظًا ثِيَابَ ٱلَّذِينَ قَتَلُوهُ. ٢٠ 20
੨੦ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
فَقَالَ لِي: ٱذْهَبْ، فَإِنِّي سَأُرْسِلُكَ إِلَى ٱلْأُمَمِ بَعِيدًا». ٢١ 21
੨੧ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।
فَسَمِعُوا لَهُ حَتَّى هَذِهِ ٱلْكَلِمَةِ، ثُمَّ رَفَعُوا أَصْوَاتَهُمْ قَائِلِينَ: «خُذْ مِثْلَ هَذَا مِنَ ٱلْأَرْضِ، لِأَنَّهُ كَانَ لَا يَجُوزُ أَنْ يَعِيشَ!». ٢٢ 22
੨੨ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ!
وَإِذْ كَانُوا يَصِيحُونَ وَيَطْرَحُونَ ثِيَابَهُمْ وَيَرْمُونَ غُبَارًا إِلَى ٱلْجَوِّ، ٢٣ 23
੨੩ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
أَمَرَ ٱلْأَمِيرُ أَنْ يُذْهَبَ بِهِ إِلَى ٱلْمُعَسْكَرِ، قَائِلًا أَنْ يُفْحَصَ بِضَرَبَاتٍ، لِيَعْلَمَ لِأَيِّ سَبَبٍ كَانُوا يَصْرُخُونَ عَلَيْهِ هَكَذَا. ٢٤ 24
੨੪ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
فَلَمَّا مَدُّوهُ لِلسِّيَاطِ، قَالَ بُولُسُ لِقَائِدِ ٱلْمِئَةِ ٱلْوَاقِفِ: «أَيَجُوزُ لَكُمْ أَنْ تَجْلِدُوا إِنْسَانًا رُومَانِيًّا غَيْرَ مَقْضِيٍّ عَلَيْهِ؟». ٢٥ 25
੨੫ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?
فَإِذْ سَمِعَ قَائِدُ ٱلْمِئَةِ ذَهَبَ إِلَى ٱلْأَمِيرِ، وَأَخْبَرَهُ قَائِلًا: «ٱنْظُرْ مَاذَا أَنْتَ مُزْمِعٌ أَنْ تَفْعَلَ! لِأَنَّ هَذَا ٱلرَّجُلَ رُومَانِيٌّ». ٢٦ 26
੨੬ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!
فَجَاءَ ٱلْأَمِيرُ وَقَالَ لَهُ: «قُلْ لِي: أَنْتَ رُومَانِيٌّ؟». فَقَالَ: «نَعَمْ». ٢٧ 27
੨੭ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।
فَأَجَابَ ٱلْأَمِيرُ: «أَمَّا أَنَا فَبِمَبْلَغٍ كَبِيرٍ ٱقْتَنَيْتُ هَذِهِ ٱلرَّعَوِيَّةَ». فَقَالَ بُولُسُ: «أَمَّا أَنَا فَقَدْ وُلِدْتُ فِيهَا». ٢٨ 28
੨੮ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
وَلِلْوَقْتِ تَنَحَّى عَنْهُ ٱلَّذِينَ كَانُوا مُزْمِعِينَ أَنْ يَفْحَصُوهُ. وَٱخْتَشَى ٱلْأَمِيرُ لَمَّا عَلِمَ أَنَّهُ رُومَانِيٌّ، وَلِأَنَّهُ قَدْ قَيَّدَهُ. ٢٩ 29
੨੯ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
وَفِي ٱلْغَدِ إِذْ كَانَ يُرِيدُ أَنْ يَعْلَمَ ٱلْيَقِينَ: لِمَاذَا يَشْتَكِي ٱلْيَهُودُ عَلَيْهِ؟ حَلَّهُ مِنَ ٱلرِّبَاطِ، وَأَمَرَ أَنْ يَحْضُرَ رُؤَسَاءُ ٱلْكَهَنَةِ وَكُلُّ مَجْمَعِهِمْ. فَأَحْدَرَ بُولُسَ وَأَقَامَهُ لَدَيْهِمْ. ٣٠ 30
੩੦ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।

< أعمال 22 >