< أَسْتِير 1 >

وَحَدَثَ فِي أَيَّامِ أَحَشْوِيرُوشَ، هُوَ أَحَشْوِيرُوشُ ٱلَّذِي مَلَكَ مِنَ ٱلْهِنْدِ إِلَى كُوشٍ عَلَى مِئَةٍ وَسَبْعٍ وَعِشْرِينَ كُورَةً، ١ 1
ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
أَنَّهُ فِي تِلْكَ ٱلْأَيَّامِ حِينَ جَلَسَ ٱلْمَلِكُ أَحَشْوِيرُوشُ عَلَى كُرْسِيِّ مُلْكِهِ ٱلَّذِي فِي شُوشَنَ ٱلْقَصْرِ، ٢ 2
ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,
فِي ٱلسَّنَةِ ٱلثَّالِثَةِ مِنْ مُلْكِهِ، عَمِلَ وَلِيمَةً لِجَمِيعِ رُؤَسَائِهِ وَعَبِيدِهِ جَيْشِ فَارِسَ وَمَادِي، وَأَمَامَهُ شُرَفَاءُ ٱلْبُلْدَانِ وَرُؤَسَاؤُهَا، ٣ 3
ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
حِينَ أَظْهَرَ غِنَى مَجْدِ مُلْكِهِ وَوَقَارَ جَلَالِ عَظَمَتِهِ أَيَّامًا كَثِيرَةً، مِئَةً وَثَمَانِينَ يَوْمًا. ٤ 4
ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ।
وَعِنْدَ ٱنْقِضَاءِ هَذِهِ ٱلْأَيَّامِ، عَمِلَ ٱلْمَلِكُ لِجَمِيعِ ٱلشَّعْبِ ٱلْمَوْجُودِينَ فِي شُوشَنَ ٱلْقَصْرِ، مِنَ ٱلْكَبِيرِ إِلَى ٱلصَّغِيرِ، وَلِيمَةً سَبْعَةَ أَيَّامٍ فِي دَارِ جَنَّةِ قَصْرِ ٱلْمَلِكِ. ٥ 5
ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
بِأَنْسِجَةٍ بَيْضَاءَ وَخَضْرَاءَ وَأَسْمَانْجُونِيَّةٍ مُعَلَّقَةٍ بِحِبَالٍ مِنْ بَزٍّ وَأُرْجُوانٍ، فِي حَلَقَاتٍ مِنْ فِضَّةٍ، وَأَعْمِدَةٍ مِنْ رُخَامٍ، وَأَسِرَّةٍ مِنْ ذَهَبٍ وَفِضَّةٍ، عَلَى مُجَزَّعٍ مِنْ بَهْتٍ وَمَرْمَرٍ وَدُرٍّ وَرُخَامٍ أَسْوَدَ. ٦ 6
ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
وَكَانَ ٱلسِّقَاءُ مِنْ ذَهَبٍ، وَٱلْآنِيَةُ مُخْتَلِفَةُ ٱلْأَشْكَالِ، وَٱلْخَمْرُ ٱلْمَلِكِيُّ بِكَثْرَةٍ حَسَبَ كَرَمِ ٱلْمَلِكِ. ٧ 7
ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
وَكَانَ ٱلشُّرْبُ حَسَبَ ٱلْأَمْرِ. لَمْ يَكُنْ غَاصِبٌ، لِأَنَّهُ هَكَذَا رَسَمَ ٱلْمَلِكُ عَلَى كُلِّ عَظِيمٍ فِي بَيْتِهِ أَنْ يَعْمَلُوا حَسَبَ رِضَا كُلِّ وَاحِدٍ. ٨ 8
ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
وَوَشْتِي ٱلْمَلِكَةُ عَمِلَتْ أَيْضًا وَلِيمَةً لِلنِّسَاءِ فِي بَيْتِ ٱلْمُلْكِ ٱلَّذِي لِلْمَلِكِ أَحَشْوِيرُوشَ. ٩ 9
ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
فِي ٱلْيَوْمِ ٱلسَّابِعِ لَمَّا طَابَ قَلْبُ ٱلْمَلِكِ بِٱلْخَمْرِ، قَالَ لِمَهُومَانَ وَبِزْثَا وَحَرْبُونَا وَبِغْثَا وَأَبَغْثَا وَزِيثَارَ وَكَرْكَسَ، ٱلْخِصْيَانِ ٱلسَّبْعَةِ ٱلَّذِينَ كَانُوا يَخْدِمُونَ بَيْنَ يَدَيِ ٱلْمَلِكِ أَحَشْوِيرُوشَ، ١٠ 10
੧੦ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
أَنْ يَأْتُوا بِوَشْتِي ٱلْمَلِكَةِ إِلَى أَمَامِ ٱلْمَلِكِ بِتَاجِ ٱلْمُلْكِ، لِيُرِيَ ٱلشُّعُوبَ وَٱلرُّؤَسَاءَ جَمَالَهَا، لِأَنَّهَا كَانَتْ حَسَنَةَ ٱلْمَنْظَرِ. ١١ 11
੧੧ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
فَأَبَتِ ٱلْمَلِكَةُ وَشْتِي أَنْ تَأْتِيَ حَسَبَ أَمْرِ ٱلْمَلِكِ عَنْ يَدِ ٱلْخِصْيَانِ، فَٱغْتَاظَ ٱلْمَلِكُ جِدًّا وَٱشْتَعَلَ غَضَبُهُ فِيهِ. ١٢ 12
੧੨ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
وَقَالَ ٱلْمَلِكُ لِلْحُكَمَاءِ ٱلْعَارِفِينَ بِٱلْأَزْمِنَةِ، لِأَنَّهُ هَكَذَا كَانَ أَمْرُ ٱلْمَلِكِ نَحْوَ جَمِيعِ ٱلْعَارِفِينَ بِٱلسُّنَّةِ وَٱلْقَضَاءِ، ١٣ 13
੧੩ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।
وَكَانَ ٱلْمُقَرِّبُونَ إِلَيْهِ كَرْشَنَا وَشِيثَارَ وَأَدْمَاثَا وَتَرْشِيشَ وَمَرَسَ وَمَرْسَنَا وَمَمُوكَانَ، سَبْعَةَ رُؤَسَاءِ فَارِسَ وَمَادِي ٱلَّذِينَ يَرَوْنَ وَجْهَ ٱلْمَلِكِ وَيَجْلِسُونَ أَوَّلًا فِي ٱلْمُلْكِ: ١٤ 14
੧੪ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
«حَسَبَ ٱلسُّنَّةِ، مَاذَا يُعْمَلُ بِٱلْمَلِكَةِ وَشْتِي لِأَنَّهَا لَمْ تَعْمَلْ كَقَوْلِ ٱلْمَلِكِ أَحَشْوِيرُوشَ عَنْ يَدِ ٱلْخِصْيَانِ؟» ١٥ 15
੧੫ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”
فَقَالَ مَمُوكَانُ أَمَامَ ٱلْمَلِكِ وَٱلرُّؤَسَاءِ: «لَيْسَ إِلَى ٱلْمَلِكِ وَحْدَهُ أَذْنَبَتْ وَشْتِي ٱلْمَلِكَةُ، بَلْ إِلَى جَمِيعِ ٱلرُّؤَسَاءِ وَجَمِيعِ ٱلشُّعُوبِ ٱلَّذِينَ فِي كُلِّ بُلْدَانِ ٱلْمَلِكِ أَحَشْوِيرُوشَ. ١٦ 16
੧੬ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ
لِأَنَّهُ سَوْفَ يَبْلُغُ خَبَرُ ٱلْمَلِكَةِ إِلَى جَمِيعِ ٱلنِّسَاءِ، حَتَّى يُحْتَقَرَ أَزْوَاجُهُنَّ فِي أَعْيُنِهِنَّ عِنْدَمَا يُقَالُ: إِنَّ ٱلْمَلِكَ أَحَشْوِيرُوشَ أَمَرَ أَنْ يُؤْتَى بِوَشْتِي ٱلْمَلِكَةِ إِلَى أَمَامِهِ فَلَمْ تَأْتِ. ١٧ 17
੧੭ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।
وَفِي هَذَا ٱلْيَوْمِ تَقُولُهُ رَئِيسَاتُ فَارِسَ وَمَادِي ٱللَّوَاتِي سَمِعْنَ خَبَرَ ٱلْمَلِكَةِ لِجَمِيعِ رُؤَسَاءِ ٱلْمَلِكِ. وَمِثْلُ ذَلِكَ ٱحْتِقَارٌ وَغَضَبٌ. ١٨ 18
੧੮ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
فَإِذَا حَسُنَ عِنْدَ ٱلْمَلِكِ، فَلْيَخْرُجْ أَمْرٌ مَلِكِيٌّ مِنْ عِنْدِهِ، وَلْيُكْتَبْ فِي سُنَنِ فَارِسَ وَمَادِي فَلَا يَتَغَيَّرَ، أَنْ لَا تَأْتِ وَشْتِي إِلَى أَمَامِ ٱلْمَلِكِ أَحَشْوِيرُوشَ، وَلْيُعْطِ ٱلْمَلِكُ مُلْكَهَا لِمَنْ هِيَ أَحْسَنُ مِنْهَا. ١٩ 19
੧੯ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
فَيُسْمَعُ أَمْرُ ٱلْمَلِكِ ٱلَّذِي يُخْرِجُهُ فِي كُلِّ مَمْلَكَتِهِ لِأَنَّهَا عَظِيمَةٌ، فَتُعْطِي جَمِيعُ ٱلنِّسَاءِ ٱلْوَقَارَ لِأَزْوَاجِهِنَّ مِنَ ٱلْكَبِيرِ إِلَى ٱلصَّغِيرِ». ٢٠ 20
੨੦ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
فَحَسُنَ ٱلْكَلَامُ فِي أَعْيُنِ ٱلْمَلِكِ وَٱلرُّؤَسَاءِ، وَعَمِلَ ٱلْمَلِكُ حَسَبَ قَوْلِ مَمُوكَانَ. ٢١ 21
੨੧ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
وَأَرْسَلَ كُتُبًا إِلَى كُلِّ بُلْدَانِ ٱلْمَلِكِ، إِلَى كُلِّ بِلَادٍ حَسَبَ كِتَابَتِهَا، وَإِلَى كُلِّ شَعْبٍ حَسَبَ لِسَانِهِ، لِيَكُونَ كُلُّ رَجُلٍ مُتَسَلِّطًا فِي بَيْتِهِ، وَيُتَكَلَّمَ بِذَلِكَ بِلِسَانِ شَعْبِهِ. ٢٢ 22
੨੨ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।

< أَسْتِير 1 >