< أَسْتِير 6 >

فِي تِلْكَ ٱللَّيْلَةِ طَارَ نَوْمُ ٱلْمَلِكِ، فَأَمَرَ بِأَنْ يُؤْتَى بِسِفْرِ تَذْكَارِ أَخْبَارِ ٱلْأَيَّامِ فَقُرِئَتْ أَمَامَ ٱلْمَلِكِ. ١ 1
ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
فَوُجِدَ مَكْتُوبًا مَا أَخْبَرَ بِهِ مُرْدَخَايُ عَنْ بِغْثَانَا وَتَرَشَ خَصِيَّيِ ٱلْمَلِكِ حَارِسَيِ ٱلْبَابِ، ٱللَّذَيْنِ طَلَبَا أَنْ يَمُدَّا أَيْدِيَهُمَا إِلَى ٱلْمَلِكِ أَحَشْوِيرُوشَ. ٢ 2
ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
فَقَالَ ٱلْمَلِكُ: «أَيَّةُ كَرَامَةٍ وَعَظَمَةٍ عُمِلَتْ لِمُرْدَخَايَ لِأَجْلِ هَذَا؟» فَقَالَ غِلْمَانُ ٱلْمَلِكِ ٱلَّذِينَ يَخْدِمُونَهُ: «لَمْ يُعْمَلْ مَعَهُ شَيْءٌ». ٣ 3
ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
فَقَالَ ٱلْمَلِكُ: «مَنْ في ٱلدَّارِ؟» وَكَانَ هَامَانُ قَدْ دَخَلَ دَارَ بَيْتِ ٱلْمَلِكِ ٱلْخَارِجِيَّةَ لِكَيْ يَقُولَ لِلْمَلِكِ أَنْ يُصْلَبَ مُرْدَخَايُ عَلَى ٱلْخَشَبَةِ ٱلَّتِي أَعَدَّهَا لَهُ. ٤ 4
ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
فَقَالَ غِلْمَانُ ٱلْمَلِكِ لَهُ: «هُوَذَا هَامَانُ وَاقِفٌ فِي ٱلدَّارِ». فَقَالَ ٱلْمَلِكُ: «لِيَدْخُلْ». ٥ 5
ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
وَلَمَّا دَخَلَ هَامَانُ قَالَ لَهُ ٱلْمَلِكُ: «مَاذَا يُعْمَلُ لِرَجُلٍ يُسَرُّ ٱلْمَلِكُ بِأَنْ يُكْرِمَهُ؟» فَقَالَ هَامَانُ فِي قَلْبِهِ: «مَنْ يُسَرُّ ٱلْمَلِكُ بِأَنْ يُكْرِمَهُ أَكْثَرَ مِنِّي؟» ٦ 6
ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?
فَقَالَ هَامَانُ لِلْمَلِكِ: «إِنَّ ٱلرَّجُلَ ٱلَّذِي يُسَرُّ ٱلْمَلِكُ بِأَنْ يُكْرِمَهُ ٧ 7
ਤਦ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੋਵੇ,
يَأْتُونَ بِٱللِّبَاسِ ٱلسُّلْطَانِيِّ ٱلَّذِي يَلْبَسُهُ ٱلْمَلِكُ، وَبِالْفَرَسِ ٱلَّذِي يَرْكَبُهُ ٱلْمَلِكُ، وَبِتَاجِ ٱلْمُلْكِ ٱلَّذِي يُوضَعُ عَلَى رَأْسِهِ، ٨ 8
ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।
وَيُدْفَعُ ٱللِّبَاسُ وَٱلْفَرَسُ لِرَجُلٍ مِنْ رُؤَسَاءِ ٱلْمَلِكِ ٱلْأَشْرَافِ، وَيُلْبِسُونَ ٱلرَّجُلَ ٱلَّذِي سُرَّ ٱلْمَلِكُ بِأَنْ يُكْرِمَهُ وَيُرَكِّبُونَهُ عَلَى ٱلْفَرَسِ فِي سَاحَةِ ٱلْمَدِينَةِ، وَيُنَادُونَ قُدَّامَهُ: هَكَذَا يُصْنَعُ لِلرَّجُلِ ٱلَّذِي يُسَرُّ ٱلْمَلِكُ بِأَنْ يُكْرِمَهُ». ٩ 9
ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
فَقَالَ ٱلْمَلِكُ لِهَامَانَ: «أَسْرِعْ وَخُذِ ٱللِّبَاسَ وَٱلْفَرَسَ كَمَا تَكَلَّمْتَ، وَٱفْعَلْ هَكَذَا لِمُرْدَخَايَ ٱلْيَهُودِيِّ ٱلْجَالِسِ فِي بَابِ ٱلْمَلِكِ. لَا يَسْقُطْ شَيْءٌ مِنْ جَمِيعِ مَا قُلْتَهُ». ١٠ 10
੧੦ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
فَأَخَذَ هَامَانُ ٱللِّبَاسَ وَٱلْفَرَسَ وَأَلْبَسَ مُرْدَخَايَ وَأَرْكَبَهُ فِي سَاحَةِ ٱلْمَدِينَةِ، وَنَادَى قُدَّامَهُ: «هَكَذَا يُصْنَعُ لِلرَّجُلِ ٱلَّذِي يُسَرُّ ٱلْمَلِكُ بِأَنْ يُكْرِمَهُ». ١١ 11
੧੧ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
وَرَجَعَ مُرْدَخَايُ إِلَى بَابِ ٱلْمَلِكِ. وَأَمَّا هَامَانُ فَأَسْرَعَ إِلَى بَيْتِهِ نَائِحًا وَمُغَطَّى ٱلرَّأْسِ. ١٢ 12
੧੨ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
وَقَصَّ هَامَانُ عَلَى زَرَشَ زَوْجَتِهِ وَجَمِيعِ أَحِبَّائِهِ كُلَّ مَا أَصَابَهُ. فَقَالَ لَهُ حُكَمَاؤُهُ وَزَرَشُ زَوْجَتُهُ: «إِذَا كَانَ مُرْدَخَايُ ٱلَّذِي ٱبْتَدَأْتَ تَسْقُطُ قُدَّامَهُ مِنْ نَسْلِ ٱلْيَهُودِ، فَلَا تَقْدِرُ عَلَيْهِ، بَلْ تَسْقُطُ قُدَّامَهُ سُقُوطًا». ١٣ 13
੧੩ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”
وَفِيمَا هُمْ يُكَلِّمُونَهُ وَصَلَ خِصْيَانُ ٱلْمَلِكِ وَأَسْرَعُوا لِلْإِتْيَانِ بِهَامَانَ إِلَى ٱلْوَلِيمَةِ ٱلَّتِي عَمِلَتْهَا أَسْتِيرُ. ١٤ 14
੧੪ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।

< أَسْتِير 6 >