< اَلْخُرُوجُ 33 >

وَقَالَ ٱلرَّبُّ لِمُوسَى: «ٱذْهَبِ ٱصْعَدْ مِنْ هُنَا أَنْتَ وَٱلشَّعْبُ ٱلَّذِي أَصْعَدْتَهُ مِنْ أَرْضِ مِصْرَ إِلَى ٱلْأَرْضِ ٱلَّتِي حَلَفْتُ لِإِبْرَاهِيمَ وَإِسْحَاقَ وَيَعْقُوبَ قَائِلًا: لِنَسْلِكَ أُعْطِيهَا. ١ 1
ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
وَأَنَا أُرْسِلُ أَمَامَكَ مَلَاكًا، وَأَطْرُدُ ٱلْكَنْعَانِيِّينَ وَٱلْأَمُورِيِّينَ وَٱلْحِثِّيِّينَ وَٱلْفِرِزِّيِّينَ وَٱلْحِوِّيِّينَ وَٱلْيَبُوسِيِّينَ. ٢ 2
ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।
إِلَى أَرْضٍ تَفِيضُ لَبَنًا وَعَسَلًا. فَإِنِّي لَا أَصْعَدُ فِي وَسَطِكَ لِأَنَّكَ شَعْبٌ صُلْبُ ٱلرَّقَبَةِ، لِئَلَّا أُفْنِيَكَ فِي ٱلطَّرِيقِ». ٣ 3
ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।
فَلَمَّا سَمِعَ ٱلشَّعْبُ هَذَا ٱلْكَلَامَ ٱلسُّوءَ نَاحُوا وَلَمْ يَضَعْ أَحَدٌ زِينَتَهُ عَلَيْهِ. ٤ 4
ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।
وَكَانَ ٱلرَّبُّ قَدْ قَالَ لِمُوسَى: «قُلْ لِبَنِي إِسْرَائِيلَ: أَنْتُمْ شَعْبٌ صُلْبُ ٱلرَّقَبَةِ. إِنْ صَعِدْتُ لَحْظَةً وَاحِدَةً فِي وَسَطِكُمْ أَفْنَيْتُكُمْ. وَلَكِنِ ٱلْآنَ ٱخْلَعْ زِينَتَكَ عَنْكَ فَأَعْلَمَ مَاذَا أَصْنَعُ بِكَ». ٥ 5
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।
فَنَزَعَ بَنُو إِسْرَائِيلَ زِينَتَهُمْ مِنْ جَبَلِ حُورِيبَ. ٦ 6
ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
وَأَخَذَ مُوسَى ٱلْخَيْمَةَ وَنَصَبَهَا لَهُ خَارِجَ ٱلْمَحَلَّةِ، بَعِيدًا عَنِ ٱلْمَحَلَّةِ، وَدَعَاهَا «خَيْمَةَ ٱلِٱجْتِمَاعِ». فَكَانَ كُلُّ مَنْ يَطْلُبُ ٱلرَّبَّ يَخْرُجُ إِلَى خَيْمَةِ ٱلِٱجْتِمَاعِ ٱلَّتِي خَارِجَ ٱلْمَحَلَّةِ. ٧ 7
ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
وَكَانَ جَمِيعُ ٱلشَّعْبِ إِذَا خَرَجَ مُوسَى إِلَى ٱلْخَيْمَةِ يَقُومُونَ وَيَقِفُونَ كُلُّ وَاحِدٍ فِي بَابِ خَيْمَتِهِ وَيَنْظُرُونَ وَرَاءَ مُوسَى حَتَّى يَدْخُلَ ٱلْخَيْمَةَ. ٨ 8
ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।
وَكَانَ عَمُودُ ٱلسَّحَابِ إِذَا دَخَلَ مُوسَى ٱلْخَيْمَةَ، يَنْزِلُ وَيَقِفُ عِنْدَ بَابِ ٱلْخَيْمَةِ. وَيَتَكَلَّمُ ٱلرَّبُّ مَعَ مُوسَى. ٩ 9
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
فَيَرَى جَمِيعُ ٱلشَّعْبِ عَمُودَ ٱلسَّحَابِ، وَاقِفًا عِنْدَ بَابِ ٱلْخَيْمَةِ، وَيَقُومُ كُلُّ ٱلشَّعْبِ وَيَسْجُدُونَ كُلُّ وَاحِدٍ فِي بَابِ خَيْمَتِهِ. ١٠ 10
੧੦ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।
وَيُكَلِّمُ ٱلرَّبُّ مُوسَى وَجْهًا لِوَجْهٍ، كَمَا يُكَلِّمُ ٱلرَّجُلُ صَاحِبَهُ. وَإِذَا رَجَعَ مُوسَى إِلَى ٱلْمَحَلَّةِ كَانَ خَادِمُهُ يَشُوعُ بْنُ نُونَ ٱلْغُلَامُ، لَا يَبْرَحُ مِنْ دَاخِلِ ٱلْخَيْمَةِ. ١١ 11
੧੧ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
وَقَالَ مُوسَى لِلرَّبِّ: «ٱنْظُرْ. أَنْتَ قَائِلٌ لِي: أَصْعِدْ هَذَا ٱلشَّعْبَ، وَأَنْتَ لَمْ تُعَرِّفْنِي مَنْ تُرْسِلُ مَعِي. وَأَنْتَ قَدْ قُلْتَ: عَرَفْتُكَ بِٱسْمِكَ، وَوَجَدْتَ أَيْضًا نِعْمَةً فِي عَيْنَيَّ. ١٢ 12
੧੨ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
فَٱلْآنَ إِنْ كُنْتُ قَدْ وَجَدْتُ نِعْمَةً فِي عَيْنَيْكَ فَعَلِّمْنِي طَرِيقَكَ حَتَّى أَعْرِفَكَ لِكَيْ أَجِدَ نِعْمَةً فِي عَيْنَيْكَ. وَٱنْظُرْ أَنَّ هَذِهِ ٱلْأُمَّةَ شَعْبُكَ». ١٣ 13
੧੩ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।
فَقَالَ: «وَجْهِي يَسِيرُ فَأُرِيحُكَ». ١٤ 14
੧੪ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
فَقَالَ لَهُ: «إِنْ لَمْ يَسِرْ وَجْهُكَ فَلَا تُصْعِدْنَا مِنْ هَهُنَا، ١٥ 15
੧੫ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ।
فَإِنَّهُ بِمَاذَا يُعْلَمُ أَنِّي وَجَدْتُ نِعْمَةً فِي عَيْنَيْكَ أَنَا وَشَعْبُكَ؟ أَلَيْسَ بِمَسِيرِكَ مَعَنَا؟ فَنَمْتَازَ أَنَا وَشَعْبُكَ عَنْ جَمِيعِ ٱلشُّعُوبِ ٱلَّذِينَ عَلَى وَجْهِ ٱلْأَرْضِ». ١٦ 16
੧੬ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
فَقَالَ ٱلرَّبُّ لِمُوسَى: «هَذَا ٱلْأَمْرُ أَيْضًا ٱلَّذِي تَكَلَّمْتَ عَنْهُ أَفْعَلُهُ، لِأَنَّكَ وَجَدْتَ نِعْمَةً فِي عَيْنَيَّ، وَعَرَفْتُكَ بِٱسْمِكَ». ١٧ 17
੧੭ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
فَقَالَ: «أَرِنِي مَجْدَكَ». ١٨ 18
੧੮ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।
فَقَالَ: «أُجِيزُ كُلَّ جُودَتِي قُدَّامَكَ. وَأُنَادِي بِٱسْمِ ٱلرَّبِّ قُدَّامَكَ. وَأَتَرَاءَفُ عَلَى مَنْ أَتَرَاءَفُ، وَأَرْحَمُ مَنْ أَرْحَمُ». ١٩ 19
੧੯ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
وَقَالَ: «لَا تَقْدِرُ أَنْ تَرَى وَجْهِي، لِأَنَّ ٱلْإِنْسَانَ لَا يَرَانِي وَيَعِيشُ». ٢٠ 20
੨੦ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।
وَقَالَ ٱلرَّبُّ: «هُوَذَا عِنْدِي مَكَانٌ، فَتَقِفُ عَلَى ٱلصَّخْرَةِ. ٢١ 21
੨੧ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ
وَيَكُونُ مَتَى ٱجْتَازَ مَجْدِي، أَنِّي أَضَعُكَ فِي نُقْرَةٍ مِنَ ٱلصَّخْرَةِ، وَأَسْتُرُكَ بِيَدِي حَتَّى أَجْتَازَ. ٢٢ 22
੨੨ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
ثُمَّ أَرْفَعُ يَدِي فَتَنْظُرُ وَرَائِي، وَأَمَّا وَجْهِي فَلَا يُرَى». ٢٣ 23
੨੩ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।

< اَلْخُرُوجُ 33 >