< اَلْخُرُوجُ 4 >

فَأَجَابَ مُوسَى وَقَالَ: «وَلَكِنْ هَا هُمْ لَا يُصَدِّقُونَنِي وَلَا يَسْمَعُونَ لِقَوْلِي، بَلْ يَقُولُونَ: لَمْ يَظْهَرْ لَكَ ٱلرَّبُّ». ١ 1
ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।
فَقَالَ لَهُ ٱلرَّبُّ: «مَا هَذِهِ فِي يَدِكَ؟» فَقَالَ: «عَصًا». ٢ 2
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।”
فَقَالَ: «ٱطْرَحْهَا إِلَى ٱلْأَرْضِ». فَطَرَحَهَا إِلَى ٱلْأَرْضِ فَصَارَتْ حَيَّةً، فَهَرَبَ مُوسَى مِنْهَا. ٣ 3
ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ।
ثُمَّ قَالَ ٱلرَّبُّ لِمُوسَى: «مُدَّ يَدَكَ وَأَمْسِكْ بِذَنَبِهَا». فَمَدَّ يَدَهُ وَأَمْسَكَ بِهِ، فَصَارَتْ عَصًا فِي يَدِهِ. ٤ 4
ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।”
«لِكَيْ يُصَدِّقُوا أَنَّهُ قَدْ ظَهَرَ لَكَ ٱلرَّبُّ إِلَهُ آبَائِهِمْ، إِلَهُ إِبْرَاهِيمَ وَإِلَهُ إِسْحَاقَ وَإِلَهُ يَعْقُوبَ». ٥ 5
ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ।
ثُمَّ قَالَ لَهُ ٱلرَّبُّ أَيْضًا: «أَدْخِلْ يَدَكَ فِي عُبِّكَ». فَأَدْخَلَ يَدَهُ فِي عُبِّهِ ثُمَّ أَخْرَجَهَا، وَإِذَا يَدُهُ بَرْصَاءُ مِثْلَ ٱلثَّلْجِ. ٦ 6
ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
ثُمَّ قَالَ لَهُ: «رُدَّ يَدَكَ إِلَى عُبِّكَ». فَرَدَّ يَدَهُ إِلَى عُبِّهِ ثُمَّ أَخْرَجَهَا مِنْ عُبِّهِ، وَإِذَا هِيَ قَدْ عَادَتْ مِثْلَ جَسَدِهِ. ٧ 7
ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ।
«فَيَكُونُ إِذَا لَمْ يُصَدِّقُوكَ وَلَمْ يَسْمَعُوا لِصَوْتِ ٱلْآيَةِ ٱلْأُولَى، أَنَّهُمْ يُصَدِّقُونَ صَوْتَ ٱلْآيَةِ ٱلْأَخِيرَةِ. ٨ 8
ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ।
وَيَكُونُ إِذَا لَمْ يُصَدِّقُوا هَاتَيْنِ ٱلْآيَتَيْنِ، وَلَمْ يَسْمَعُوا لِقَوْلِكَ، أَنَّكَ تَأْخُذُ مِنْ مَاءِ ٱلنَّهْرِ وَتَسْكُبُ عَلَى ٱلْيَابِسَةِ، فَيَصِيرُ ٱلْمَاءُ ٱلَّذِي تَأْخُذُهُ مِنَ ٱلنَّهْرِ دَمًا عَلَى ٱلْيَابِسَةِ». ٩ 9
ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ।
فَقَالَ مُوسَى لِلرَّبِّ: «ٱسْتَمِعْ أَيُّهَا ٱلسَّيِّدُ، لَسْتُ أَنَا صَاحِبَ كَلَامٍ مُنْذُ أَمْسِ وَلَا أَوَّلِ مِنْ أَمْسِ، وَلَا مِنْ حِينِ كَلَّمْتَ عَبْدَكَ، بَلْ أَنَا ثَقِيلُ ٱلْفَمِ وَٱللِّسَانِ». ١٠ 10
੧੦ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।
فَقَالَ لَهُ ٱلرَّبُّ: «مَنْ صَنَعَ لِلْإِنْسَانِ فَمًا؟ أَوْ مَنْ يَصْنَعُ أَخْرَسَ أَوْ أَصَمَّ أَوْ بَصِيرًا أَوْ أَعْمَى؟ أَمَا هُوَ أَنَا ٱلرَّبُّ؟ ١١ 11
੧੧ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ?
فَٱلْآنَ ٱذْهَبْ وَأَنَا أَكُونُ مَعَ فَمِكَ وَأُعَلِّمُكَ مَا تَتَكَلَّمُ بِهِ». ١٢ 12
੧੨ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।”
فَقَالَ: «ٱسْتَمِعْ أَيُّهَا ٱلسَّيِّدُ، أَرْسِلْ بِيَدِ مَنْ تُرْسِلُ». ١٣ 13
੧੩ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”
فَحَمِيَ غَضَبُ ٱلرَّبِّ عَلَى مُوسَى وَقَالَ: «أَلَيْسَ هَارُونُ ٱللَّاوِيُّ أَخَاكَ؟ أَنَا أَعْلَمُ أَنَّهُ هُوَ يَتَكَلَّمُ، وَأَيْضًا هَا هُوَ خَارِجٌ لِٱسْتِقْبَالِكَ. فَحِينَمَا يَرَاكَ يَفْرَحُ بِقَلْبِهِ، ١٤ 14
੧੪ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ।
فَتُكَلِّمُهُ وَتَضَعُ ٱلْكَلِمَاتِ فِي فَمِهِ، وَأَنَا أَكُونُ مَعَ فَمِكَ وَمَعَ فَمِهِ، وَأُعْلِمُكُمَا مَاذَا تَصْنَعَانِ. ١٥ 15
੧੫ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ।
وَهُوَ يُكَلِّمُ ٱلشَّعْبَ عَنْكَ. وَهُوَ يَكُونُ لَكَ فَمًا، وَأَنْتَ تَكُونُ لَهُ إِلَهًا. ١٦ 16
੧੬ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।
وَتَأْخُذُ فِي يَدِكَ هَذِهِ ٱلْعَصَا ٱلَّتِي تَصْنَعُ بِهَا ٱلْآيَاتِ». ١٧ 17
੧੭ਤੂੰ ਇਹ ਲਾਠੀ ਆਪਣੇ ਹੱਥ ਵਿੱਚ ਲਵੀਂ ਜਿਸ ਦੇ ਨਾਲ ਤੂੰ ਉਨ੍ਹਾਂ ਨਿਸ਼ਾਨਾਂ ਨੂੰ ਵਿਖਾਵੇਂਗਾ।
فَمَضَى مُوسَى وَرَجَعَ إِلَى يَثْرُونَ حَمِيهِ وَقَالَ لَهُ: «أَنَا أَذْهَبُ وَأَرْجِعُ إِلَى إِخْوَتِي ٱلَّذِينَ فِي مِصْرَ لِأَرَى هَلْ هُمْ بَعْدُ أَحْيَاءٌ». فَقَالَ يَثْرُونُ لِمُوسَى: «ٱذْهَبْ بِسَلَامٍ». ١٨ 18
੧੮ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ।
وَقَالَ ٱلرَّبُّ لِمُوسَى فِي مِدْيَانَ: «ٱذْهَبْ ٱرْجِعْ إِلَى مِصْرَ، لِأَنَّهُ قَدْ مَاتَ جَمِيعُ ٱلْقَوْمِ ٱلَّذِينَ كَانُوا يَطْلُبُونَ نَفْسَكَ». ١٩ 19
੧੯ਤਦ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾ ਅਤੇ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਚਾਹੁਣ ਵਾਲੇ ਮਰ ਗਏ ਹਨ।
فَأَخَذَ مُوسَى ٱمْرَأَتَهُ وَبَنِيهِ وَأَرْكَبَهُمْ عَلَى ٱلْحَمِيرِ وَرَجَعَ إِلَى أَرْضِ مِصْرَ. وَأَخَذَ مُوسَى عَصَا ٱللهِ فِي يَدِهِ. ٢٠ 20
੨੦ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ।
وَقَالَ ٱلرَّبُّ لِمُوسَى: «عِنْدَمَا تَذْهَبُ لِتَرْجِعَ إِلَى مِصْرَ، ٱنْظُرْ جَمِيعَ ٱلْعَجَائِبِ ٱلَّتِي جَعَلْتُهَا فِي يَدِكَ وَٱصْنَعْهَا قُدَّامَ فِرْعَوْنَ. وَلَكِنِّي أُشَدِّدُ قَلْبَهُ حَتَّى لَا يُطْلِقَ ٱلشَّعْبَ. ٢١ 21
੨੧ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”
فَتَقُولُ لِفِرْعَوْنَ: هَكَذَا يَقُولُ ٱلرَّبُّ: إِسْرَائِيلُ ٱبْنِي ٱلْبِكْرُ. ٢٢ 22
੨੨ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”
فَقُلْتُ لَكَ: أَطْلِقِ ٱبْنِي لِيَعْبُدَنِي، فَأَبَيْتَ أَنْ تُطْلِقَهُ. هَا أَنَا أَقْتُلُ ٱبْنَكَ ٱلْبِكْرَ». ٢٣ 23
੨੩ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ।
وَحَدَثَ فِي ٱلطَّرِيقِ فِي ٱلْمَنْزِلِ أَنَّ ٱلرَّبَّ ٱلْتَقَاهُ وَطَلَبَ أَنْ يَقْتُلَهُ. ٢٤ 24
੨੪ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ।
فَأَخَذَتْ صَفُّورَةُ صَوَّانَةً وَقَطَعَتْ غُرْلَةَ ٱبْنِهَا وَمَسَّتْ رِجْلَيْهِ. فَقَالَتْ: «إِنَّكَ عَرِيسُ دَمٍ لِي». ٢٥ 25
੨੫ਤਦ ਸਿੱਪੋਰਾਹ ਨੇ ਇੱਕ ਚਕਮਕ ਦਾ ਪੱਥਰ ਲੈ ਕੇ ਆਪਣੇ ਪੁੱਤਰ ਦੀ ਖੱਲੜੀ ਕੱਟ ਸੁੱਟੀ ਅਤੇ ਉਸ ਨੂੰ ਉਸ ਦੇ ਪੈਰਾਂ ਵਿੱਚ ਸੁੱਟ ਕੇ ਆਖਿਆ, ਤੂੰ ਸੱਚ-ਮੁੱਚ ਮੇਰੇ ਲਈ ਇੱਕ ਖੂਨੀ ਪਤੀ ਹੈਂ।
فَٱنْفَكَّ عَنْهُ. حِينَئِذٍ قَالَتْ: «عَرِيسُ دَمٍ مِنْ أَجْلِ ٱلْخِتَانِ». ٢٦ 26
੨੬ਸੋ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ। ਫਿਰ ਉਸ ਨੇ ਉਹ ਨੂੰ ਆਖਿਆ, ਸੁੰਨਤ ਦੇ ਕਾਰਨ ਤੂੰ ਖੂਨੀ ਪਤੀ ਹੋਇਆ ਹੈਂ।
وَقَالَ ٱلرَّبُّ لِهَارُونَ: «ٱذْهَبْ إِلَى ٱلْبَرِّيَّةِ لِٱسْتِقْبَالِ مُوسَى». فَذَهَبَ وَٱلْتَقَاهُ فِي جَبَلِ ٱللهِ وَقَبَّلَهُ. ٢٧ 27
੨੭ਫਿਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਜਾ ਅਤੇ ਮੂਸਾ ਨੂੰ ਉਜਾੜ ਵਿੱਚ ਮਿਲ ਤਾਂ ਉਹ ਚਲਾ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਮਿਲਿਆ ਅਤੇ ਉਸ ਨੂੰ ਚੁੰਮਿਆ।
فَأَخْبَرَ مُوسَى هَارُونَ بِجَمِيعِ كَلَامِ ٱلرَّبِّ ٱلَّذِي أَرْسَلَهُ، وَبِكُلِّ ٱلْآيَاتِ ٱلَّتِي أَوْصَاهُ بِهَا. ٢٨ 28
੨੮ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ।
ثُمَّ مَضَى مُوسَى وَهَارُونُ وَجَمَعَا جَمِيعَ شُيُوخِ بَنِي إِسْرَائِيلَ. ٢٩ 29
੨੯ਫਿਰ ਮੂਸਾ ਅਤੇ ਹਾਰੂਨ ਚਲੇ ਗਏ ਅਤੇ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ
فَتَكَلَّمَ هَارُونُ بِجَمِيعِ ٱلْكَلَامِ ٱلَّذِي كَلَّمَ ٱلرَّبُّ مُوسَى بِهِ، وَصَنَعَ ٱلْآيَاتِ أَمَامَ عُيُونِ ٱلشَّعْبِ. ٣٠ 30
੩੦ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ, ਦੱਸੀਆਂ ਅਤੇ ਪਰਜਾ ਦੇ ਸਾਹਮਣੇ ਉਹ ਨਿਸ਼ਾਨ ਵਿਖਾਏ।
فَآمَنَ ٱلشَّعْبُ. وَلَمَّا سَمِعُوا أَنَّ ٱلرَّبَّ ٱفْتَقَدَ بَنِي إِسْرَائِيلَ وَأَنَّهُ نَظَرَ مَذَلَّتَهُمْ، خَرُّوا وَسَجَدُوا. ٣١ 31
੩੧ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।

< اَلْخُرُوجُ 4 >