< حِزْقِيَال 14 >

فَجَاءَ إِلَيَّ رِجَالٌ مِنْ شُيُوخِ إِسْرَائِيلَ وَجَلَسُوا أَمَامِي. ١ 1
ਫੇਰ ਇਸਰਾਏਲ ਦੇ ਕੁਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ।
فَصَارَتْ إِلَيَّ كَلِمَةُ ٱلرَّبِّ قَائِلَةً: ٢ 2
ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، هَؤُلَاءِ ٱلرِّجَالُ قَدْ أَصْعَدُوا أَصْنَامَهُمْ إِلَى قُلُوبِهِمْ، وَوَضَعُوا مَعْثَرَةَ إِثْمِهِمْ تِلْقَاءَ أَوْجُهِهِمْ. فَهَلْ أُسْأَلُ مِنْهُمْ سُؤَالًا؟ ٣ 3
ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।
لِأَجْلِ ذَلِكَ كَلِّمْهُمْ وَقُلْ لَهُمْ: هَكَذَا قَالَ ٱلسَّيِّدُ ٱلرَّبُّ: كُلُّ إِنْسَانٍ مِنْ بَيْتِ إِسْرَائِيلَ ٱلَّذِي يُصْعِدُ أَصْنَامَهُ إِلَى قَلْبِهِ، وَيَضَعُ مَعْثَرَةَ إِثْمِهِ تِلْقَاءَ وَجْهِهِ، ثُمَّ يَأْتِي إِلَى ٱلنَّبِيِّ، فَإِنِّي أَنَا ٱلرَّبُّ أُجِيبُهُ حَسَبَ كَثْرَةِ أَصْنَامِهِ، ٤ 4
ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।
لِكَيْ آخُذَ بَيْتَ إِسْرَائِيلَ بِقُلُوبِهِمْ، لِأَنَّهُمْ كُلَّهُمْ قَدِ ٱرْتَدُّوا عَنِّي بِأَصْنَامِهِمْ. ٥ 5
ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।
لِذَلِكَ قُلْ لِبَيْتِ إِسْرَائِيلَ: هَكَذَا قَالَ ٱلسَّيِّدُ ٱلرَّبُّ: تُوبُوا وَٱرْجِعُوا عَنْ أَصْنَامِكُمْ، وَعَنْ كُلِّ رَجَاسَاتِكُمُ ٱصْرِفُوا وُجُوهَكُمْ. ٦ 6
ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ।
لِأَنَّ كُلَّ إِنْسَانٍ مِنْ بَيْتِ إِسْرَائِيلَ أَوْ مِنَ ٱلْغُرَبَاءِ ٱلْمُتَغَرِّبِينَ فِي إِسْرَائِيلَ، إِذَا ٱرْتَدَّ عَنِّي وَأَصْعَدَ أَصْنَامَهُ إِلَى قَلْبِهِ، وَوَضَعَ مَعْثَرَةَ إِثْمِهِ تِلْقَاءَ وَجْهِهِ، ثُمَّ جَاءَ إِلَى ٱلنَّبِيِّ لِيَسْأَلَهُ عَنِّي، فَإِنِّي أَنَا ٱلرَّبُّ أُجِيبُهُ بِنَفْسِي. ٧ 7
ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।
وَأَجْعَلُ وَجْهِي ضِدَّ ذَلِكَ ٱلْإِنْسَانِ وَأَجْعَلُهُ آيَةً وَمَثَلًا، وَأَسْتَأْصِلُهُ مِنْ وَسْطِ شَعْبِي، فَتَعْلَمُونَ أَنِّي أَنَا ٱلرَّبُّ. ٨ 8
ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਉਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ। ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
فَإِذَا ضَلَّ ٱلنَّبِيُّ وَتَكَلَّمَ كَلَامًا، فَأَنَا ٱلرَّبَّ قَدْ أَضْلَلْتُ ذَلِكَ ٱلنَّبِيَّ، وَسَأَمُدُّ يَدِي عَلَيْهِ وَأُبِيدُهُ مِنْ وَسْطِ شَعْبِي إِسْرَائِيلَ. ٩ 9
ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।
وَيَحْمِلُونَ إِثْمَهُمْ. كَإِثْمِ ٱلسَّائِلِ يَكُونُ إِثْمُ ٱلنَّبِيِّ. ١٠ 10
੧੦ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,
لِكَيْ لَا يَعُودَ يَضِلُّ عَنِّي بَيْتُ إِسْرَائِيلَ، وَلِكَيْ لَا يَعُودُوا يَتَنَجَّسُونَ بِكُلِّ مَعَاصِيهِمْ، بَلْ لِيَكُونُوا لِي شَعْبًا وَأَنَا أَكُونُ لَهُمْ إِلَهًا، يَقُولُ ٱلسَّيِّدُ ٱلرَّبُّ». ١١ 11
੧੧ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ।
وَكَانَتْ إِلَيَّ كَلِمَةُ ٱلرَّبِّ قَائِلَةً: ١٢ 12
੧੨ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، إِنْ أَخْطَأَتْ إِلَيَّ أَرْضٌ وَخَانَتْ خِيَانَةً، فَمَدَدْتُ يَدِي عَلَيْهَا وَكَسَرْتُ لَهَا قِوَامَ ٱلْخُبْزِ، وَأَرْسَلْتُ عَلَيْهَا ٱلْجُوعَ، وَقَطَعْتُ مِنْهَا ٱلْإِنْسَانَ وَٱلْحَيَوَانَ، ١٣ 13
੧੩ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।
وَكَانَ فِيهَا هَؤُلَاءِ ٱلرِّجَالُ ٱلثَّلَاثَةُ: نُوحٌ وَدَانِيآلُ وَأَيُّوبُ، فَإِنَّهُمْ إِنَّمَا يُخَلِّصُونَ أَنْفُسَهُمْ بِبِرِّهِمْ، يَقُولُ ٱلسَّيِّدُ ٱلرَّبُّ. ١٤ 14
੧੪ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।
إِنْ عَبَّرْتُ فِي ٱلْأَرْضِ وُحُوشًا رَدِيئَةً فَأَثْكَلُوهَا وَصَارَتْ خَرَابًا بِلَا عَابِرٍ بِسَبَبِ ٱلْوُحُوشِ، ١٥ 15
੧੫ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,
وَفِي وَسْطِهَا هَؤُلَاءِ ٱلرِّجَالُ ٱلثَّلَاثَةُ، فَحَيٌّ أَنَا، يَقُولُ ٱلسَّيِّدُ ٱلرَّبُّ، إِنَّهُمْ لَا يُخَلِّصُونَ بَنِينَ وَلَا بَنَاتٍ. هُمْ وَحْدَهُمْ يَخْلُصُونَ وَٱلْأَرْضُ تَصِيرُ خَرِبَةً. ١٦ 16
੧੬ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।
أَوْ إِنْ جَلَبْتُ سَيْفًا عَلَى تِلْكَ ٱلْأَرْضِ وَقُلْتُ: يَا سَيْفُ ٱعْبُرْ فِي ٱلْأَرْضِ، وَقَطَعْتُ مِنْهَا ٱلْإِنْسَانَ وَٱلْحَيَوَانَ، ١٧ 17
੧੭ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
وَفِي وَسْطِهَا هَؤُلَاءِ ٱلرِّجَالُ ٱلثَّلَاثَةُ، فَحَيٌّ أَنَا، يَقُولُ ٱلسَّيِّدُ ٱلرَّبُّ، إِنَّهُمْ لَا يُخَلِّصُونَ بَنِينَ وَلَا بَنَاتٍ، بَلْ هُمْ وَحْدَهُمْ يَخْلُصُونَ. ١٨ 18
੧੮ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ।
أَوْ إِنْ أَرْسَلْتُ وَبَأً عَلَى تِلْكَ ٱلْأَرْضِ، وَسَكَبْتُ غَضَبِي عَلَيْهَا بِٱلدَّمِ لِأَقْطَعَ مِنْهَا ٱلْإِنْسَانَ وَٱلْحَيَوَانَ، ١٩ 19
੧੯ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।
وَفِي وَسْطِهَا نُوحٌ وَدَانِيآلُ وَأَيُّوبُ، فَحَيٌّ أَنَا، يَقُولُ ٱلسَّيِّدُ ٱلرَّبُّ، إِنَّهُمْ لَا يُخَلِّصُونَ ٱبْنًا وَلَا ٱبْنَةً. إِنَّمَا يُخَلِّصُونَ أَنْفُسَهُمْ بِبِرِّهِمْ. ٢٠ 20
੨੦ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।
«لِأَنَّهُ هَكَذَا قَالَ ٱلسَّيِّدُ ٱلرَّبُّ: كَمْ بِٱلْحَرِيِّ إِنْ أَرْسَلْتُ أَحْكَامِي ٱلرَّدِيئَةَ عَلَى أُورُشَلِيمَ: سَيْفًا وَجُوعًا وَوَحْشًا رَدِيئًا وَوَبَأً، لِأَقْطَعَ مِنْهَا ٱلْإِنْسَانَ وَٱلْحَيَوَانَ! ٢١ 21
੨੧ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
فَهُوَذَا بَقِيَّةٌ فِيهَا نَاجِيَةٌ تُخْرَجُ بَنُونَ وَبَنَاتٌ. هُوَذَا يَخْرُجُونَ إِلَيْكُمْ فَتَنْظُرُونَ طَرِيقَهُمْ وَأَعْمَالَهُمْ، وَتَتَعَزَّوْنَ عَنِ ٱلشَّرِّ ٱلَّذِي جَلَبْتُهُ عَلَى أُورُشَلِيمَ عَنْ كُلِّ مَا جَلَبْتُهُ عَلَيْهَا. ٢٢ 22
੨੨ਤਾਂ ਵੀ ਵੇਖੋ, ਉੱਥੇ ਕੁਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ। ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ।
وَيُعَزُّونَكُمْ إِذْ تَرَوْنَ طَرِيقَهُمْ وَأَعْمَالَهُمْ، فَتَعْلَمُونَ أَنِّي لَمْ أَصْنَعْ بِلَا سَبَبٍ كُلَّ مَا صَنَعْتُهُ فِيهَا، يَقُولُ ٱلسَّيِّدُ ٱلرَّبُّ». ٢٣ 23
੨੩ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

< حِزْقِيَال 14 >