< حِزْقِيَال 24 >

وَكَانَ كَلَامُ ٱلرَّبِّ إِلَيَّ فِي ٱلسَّنَةِ ٱلتَّاسِعَةِ، فِي ٱلشَّهْرِ ٱلْعَاشِرِ، فِي ٱلْعَاشِرِ مِنَ ٱلشَّهْرِ قَائِلًا: ١ 1
ਫੇਰ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، ٱكْتُبْ لِنَفْسِكَ ٱسْمَ ٱلْيَوْمِ، هَذَا ٱلْيَوْمَ بِعَيْنِهِ. فَإِنَّ مَلِكَ بَابِلَ قَدِ ٱقْتَرَبَ إِلَى أُورُشَلِيمَ هَذَا ٱلْيَوْمَ بِعَيْنِهِ. ٢ 2
ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ।
وَٱضْرِبْ مَثَلًا لِلْبَيْتِ ٱلْمُتَمَرِّدِ وَقُلْ لَهُمْ: هَكَذَا قَالَ ٱلسَّيِّدُ ٱلرَّبُّ: ضَعِ ٱلْقِدْرَ. ضَعْهَا وَأَيْضًا صُبَّ فِيهَا مَاءً. ٣ 3
ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਉਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,
اِجْمَعْ إِلَيْهَا قِطَعَهَا، كُلَّ قِطْعَةٍ طَيِّبَةٍ: ٱلْفَخِذَ وَٱلْكَتِفَ. ٱمْلَأُوهَا بِخِيَارِ ٱلْعِظَامِ. ٤ 4
ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੁੱਕੜਾ ਅਰਥਾਤ ਪੱਟ, ਮੋਢੇ, ਹਰ ਇੱਕ ਚੰਗਾ ਟੁੱਕੜਾ ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇ,
خُذْ مِنْ خِيَارِ ٱلْغَنَمِ وَكُومَةَ ٱلْعِظَامِ تَحْتَهَا. أَغْلِهَا إِغْلَاءً فَتُسْلَقَ أَيْضًا عِظَامُهَا فِي وَسْطِهَا. ٥ 5
ਅਤੇ ਇੱਜੜ ਵਿੱਚੋਂ ਚੁਣ-ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀ ਤਰ੍ਹਾਂ ਉੱਬਲ ਜਾਣ।
«لِذَلِكَ هَكَذَا قَالَ ٱلسَّيِّدُ ٱلرَّبُّ: وَيْلٌ لِمَدِينَةِ ٱلدِّمَاءِ، ٱلْقِدْرِ ٱلَّتِي فِيهَا زِنْجَارُهَا، وَمَا خَرَجَ مِنْهَا زِنْجَارُهَا. أَخْرِجُوهَا قِطْعَةً قِطْعَةً. لَا تَقَعُ عَلَيْهَا قُرْعَةٌ. ٦ 6
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ-ਇੱਕ ਟੁੱਕੜਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ।
لِأَنَّ دَمَهَا فِي وَسْطِهَا. قَدْ وَضَعَتْهُ عَلَى ضِحِّ ٱلصَّخْرِ. لَمْ تُرِقْهُ عَلَى ٱلْأَرْضِ لِتُوَارَيهُ بِٱلتُّرَابِ. ٧ 7
ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚੱਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ।
لِصُعُودِ ٱلْغَضَبِ، لِتُنْقَمَ نَقْمَةً، وَضَعْتُ دَمَهَا عَلَى ضِحِّ ٱلصَّخْرِ لِئَلَّا يُوارَى. ٨ 8
ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।
لِذَلِكَ هَكَذَا قَالَ ٱلسَّيِّدُ ٱلرَّبُّ: وَيْلٌ لِمَدِينَةِ ٱلدِّمَاءِ. إِنِّي أَنَا أُعَظِّمُ كُومَتَهَا. ٩ 9
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ! ਮੈਂ ਵੀ ਵੱਡਾ ਢੇਰ ਲਾਵਾਂਗਾ।
كَثِّرِ ٱلْحَطَبَ، أَضْرِمِ ٱلنَّارَ، أَنْضِجِ ٱللَّحْمَ، تَبِّلْهُ تَتْبِيلًا، وَلْتُحْرَقِ ٱلْعِظَامُ. ١٠ 10
੧੦ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗੀ ਤਰ੍ਹਾਂ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ।
ثُمَّ ضَعْهَا فَارِغَةً عَلَى ٱلْجَمْرِ لِيَحْمَى نُحَاسُهَا وَيُحْرَقَ، فَيَذُوبَ قَذَرُهَا فِيهَا وَيَفْنَى زِنْجَارُهَا. ١١ 11
੧੧ਤਦ ਉਹ ਨੂੰ ਖ਼ਾਲੀ ਕਰ ਕੇ ਅੰਗਿਆਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।
بِمَشَقَّاتٍ تَعِبَتْ وَلَمْ تَخْرُجْ مِنْهَا كَثْرَةُ زِنْجَارِهَا. فِي ٱلنَّارِ زِنْجَارُهَا. ١٢ 12
੧੨ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ।
فِي نَجَاسَتِكِ رَذِيلَةٌ لِأَنِّي طَهَّرْتُكِ فَلَمْ تَطْهُرِي، وَلَنْ تَطْهُرِي بَعْدُ مِنْ نَجَاسَتِكِ حَتَّى أُحِلَّ غَضَبِي عَلَيْكِ. ١٣ 13
੧੩ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ।
أَنَا ٱلرَّبَّ تَكَلَّمْتُ. يَأْتِي فَأَفْعَلُهُ. لَا أُطْلِقُ وَلَا أُشْفِقُ وَلَا أَنْدَمُ. حَسَبَ طُرُقِكِ وَحَسَبَ أَعْمَالِكِ يَحْكُمُونَ عَلَيْكِ، يَقُولُ ٱلسَّيِّدُ ٱلرَّبُّ». ١٤ 14
੧੪ਮੈਂ ਯਹੋਵਾਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
وَكَانَ إِلَيَّ كَلَامُ ٱلرَّبِّ قَائِلًا: ١٥ 15
੧੫ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، هَأَنَذَا آخُذُ عَنْكَ شَهْوَةَ عَيْنَيْكَ بِضَرْبَةٍ، فَلَا تَنُحْ وَلَا تَبْكِ وَلَا تَنْزِلْ دُمُوعُكَ. ١٦ 16
੧੬ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।
تَنَهَّدْ سَاكِتًا. لَا تَعْمَلْ مَنَاحَةً عَلَى أَمْوَاتٍ. لُفَّ عِصَابَتَكَ عَلَيْكَ، وَٱجْعَلْ نَعْلَيْكَ فِي رِجْلَيْكَ، وَلَا تُغَطِّ شَارِبَيْكَ، وَلَا تَأْكُلْ مِنْ خُبْزِ ٱلنَّاسِ». ١٧ 17
੧੭ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।
فَكَلَّمْتُ ٱلشَّعْبَ صَبَاحًا وَمَاتَتْ زَوْجَتِي مَسَاءً. وَفَعَلْتُ فِي ٱلْغَدِ كَمَا أُمِرْتُ. ١٨ 18
੧੮ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ।
فَقَالَ لِيَ ٱلشَّعْبُ: «أَلَا تُخْبِرُنَا مَا لَنَا وَهَذِهِ ٱلَّتِي أَنْتَ صَانِعُهَا؟» ١٩ 19
੧੯ਇਸ ਲਈ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ, ਸਾਨੂੰ ਨਹੀਂ ਦੱਸੇਂਗਾ ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?
فَأَجَبْتُهُمْ: «قَدْ كَانَ إِلَيَّ كَلَامُ ٱلرَّبِّ قَائِلًا: ٢٠ 20
੨੦ਇਸ ਲਈ ਮੈਂ ਉਹਨਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
كَلِّمْ بَيْتَ إِسْرَائِيلَ: هَكَذَا قَالَ ٱلسَّيِّدُ ٱلرَّبُّ: هَأَنَذَا مُنَجِّسٌ مَقْدِسِي فَخْرَ عِزِّكُمْ، شَهْوَةَ أَعْيُنِكُمْ وَلَذَّةَ نُفُوسِكُمْ. وَأَبْنَاؤُكُمْ وَبَنَاتُكُمُ ٱلَّذِينَ خَلَّفْتُمْ يَسْقُطُونَ بِٱلسَّيْفِ، ٢١ 21
੨੧ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।
وَتَفْعَلُونَ كَمَا فَعَلْتُ: لَا تُغَطُّونَ شَوَارِبَكُمْ وَلَا تَأْكُلُونَ مِنْ خُبْزِ ٱلنَّاسِ. ٢٢ 22
੨੨ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ। ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ।
وَتَكُونُ عَصَائِبُكُمْ عَلَى رُؤُوسِكُمْ، وَنِعَالُكُمْ فِي أَرْجُلِكُمْ. لَا تَنُوحُونَ وَلَا تَبْكُونَ وَتَفْنَوْنَ بِآثَامِكُمْ. تَئِنُّونَ بَعْضُكُمْ عَلَى بَعْضٍ. ٢٣ 23
੨੩ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।
وَيَكُونُ حِزْقِيَالُ لَكُمْ آيَةً. مِثْلَ كُلِّ مَا صَنَعَ تَصْنَعُونَ. إِذَا جَاءَ هَذَا، تَعْلَمُونَ أَنِّي أَنَا ٱلسَّيِّدُ ٱلرَّبُّ. ٢٤ 24
੨੪ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!
وَأَنْتَ يَا ٱبْنَ آدَمَ، أَفَلَا يَكُونُ فِي يَوْمٍ آخُذُ عَنْهُمْ عِزَّهُمْ، سُرُورَ فَخْرِهِمْ، شَهْوَةَ عُيُونِهِمْ وَرَفْعَةَ نَفْسِهِمْ: أَبْنَاءَهُمْ وَبَنَاتِهِمْ، ٢٥ 25
੨੫ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨਮੋਹਣੇ ਧੀਆਂ ਪੁੱਤਰ ਲੈ ਲਵਾਂਗਾ।
أَنْ يَأْتِيَ إِلَيْكَ فِي ذَلِكَ ٱلْيَوْمِ ٱلْمُنْفَلِتُ لِيُسْمِعَ أُذُنَيْكَ. ٢٦ 26
੨੬ਉਸ ਦਿਨ ਜਿਹੜਾ ਬਚ ਗਿਆ, ਉਹ ਤੇਰੇ ਕੋਲ ਆਵੇਗਾ ਕਿ ਤੇਰੇ ਕੰਨ ਵਿੱਚ ਖ਼ਬਰ ਸੁਣਾਵੇ।
فِي ذَلِكَ ٱلْيَوْمِ يَنْفَتِحُ فَمُكَ لِلْمُنْفَلِتِ وَتَتَكَلَّمُ، وَلَا تَكُونُ مِنْ بَعْدُ أَبْكَمَ. وَتَكُونُ لَهُمْ آيَةً، فَيَعْلَمُونَ أَنِّي أَنَا ٱلرَّبُّ». ٢٧ 27
੨੭ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ!

< حِزْقِيَال 24 >