< حِزْقِيَال 33 >

وَكَانَ إِلَيَّ كَلَامُ ٱلرَّبِّ قَائِلًا: ١ 1
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، كَلِّمْ بَنِي شَعْبِكَ وقُلْ لَهُمْ: إِذَا جَلَبْتُ ٱلسَّيْفَ عَلَى أَرْضٍ، فَإِنْ أَخَذَ شَعْبُ ٱلْأَرْضِ رَجُلًا مِنْ بَيْنِهِمْ وَجَعَلُوهُ رَقِيبًا لَهُمْ، ٢ 2
ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।
فَإِذَا رَأَى ٱلسَّيْفَ مُقْبِلًا عَلَى ٱلْأَرْضِ نَفَخَ فِي ٱلْبُوقِ وَحَذَّرَ ٱلشَّعْبَ، ٣ 3
ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ।
وَسَمِعَ ٱلسَّامِعُ صَوْتَ ٱلْبُوقِ وَلَمْ يَتَحَذَّرْ، فَجَاءَ ٱلسَّيْفُ وَأَخَذَهُ، فَدَمُهُ يَكُونُ عَلَى رَأْسِهِ. ٤ 4
ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ।
سَمِعَ صَوْتَ ٱلْبُوقِ وَلَمْ يَتَحَذَّرْ، فَدَمُهُ يَكُونُ عَلَى نَفْسِهِ. لَوْ تَحَذَّرَ لَخَلَّصَ نَفْسَهُ. ٥ 5
ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ।
فَإِنْ رَأَى ٱلرَّقِيبُ ٱلسَّيْفَ مُقْبِلًا وَلَمْ يَنْفُخْ فِي ٱلْبُوقِ وَلَمْ يَتَحَذَّرِ ٱلشَّعْبُ، فَجَاءَ ٱلسَّيْفُ وَأَخَذَ نَفْسًا مِنْهُمْ، فَهُوَ قَدْ أُخِذَ بِذَنْبِهِ، أَمَّا دَمُهُ فَمِنْ يَدِ ٱلرَّقِيبِ أَطْلُبُهُ. ٦ 6
ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।
«وَأَنْتَ يَا ٱبْنَ آدَمَ، فَقَدْ جَعَلْتُكَ رَقِيبًا لِبَيْتِ إِسْرَائِيلَ، فَتَسْمَعُ ٱلْكَلَامَ مِنْ فَمِي، وَتُحَذِّرُهُمْ مِنْ قِبَلِي. ٧ 7
ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ।
إِذَا قُلْتُ لِلشِّرِّيرِ: يَا شِرِّيرُ مَوْتًا تَمُوتُ. فَإِنْ لَمْ تَتَكَلَّمْ لِتُحَذِّرَ ٱلشِّرِّيرَ مِنْ طَرِيقِهِ، فَذَلِكَ ٱلشِّرِّيرُ يَمُوتُ بِذَنْبِهِ، أَمَّا دَمُهُ فَمِنْ يَدِكَ أَطْلُبُهُ. ٨ 8
ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ।
وَإِنْ حَذَّرْتَ ٱلشِّرِّيرَ مِنْ طَرِيقِهِ لِيَرْجعَ عَنْهُ، وَلَمْ يَرْجِعْ عَنْ طَرِيقِهِ، فَهُوَ يَمُوتُ بِذَنْبِهِ. أَمَّا أَنْتَ فَقَدْ خَلَّصْتَ نَفْسَكَ. ٩ 9
ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।
وَأَنْتَ يَا ٱبْنَ آدَمَ فَكَلِّمْ بَيْتَ إِسْرَائِيلَ وَقُلْ: أَنْتُمْ تَتَكَلَّمُونَ هَكَذَا قَائِلِينَ: إِنَّ مَعَاصِيَنَا وَخَطَايَانَا عَلَيْنَا، وَبِهَا نَحْنُ فَانُونَ، فَكَيْفَ نَحْيَا؟ ١٠ 10
੧੦ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ?
قُلْ لَهُمْ: حَيٌّ أَنَا، يَقُولُ ٱلسَّيِّدُ ٱلرَّبُّ، إِنِّي لَا أُسَرُّ بِمَوْتِ ٱلشِّرِّيرِ، بَلْ بِأَنْ يَرْجِعَ ٱلشِّرِّيرُ عَنْ طَرِيقِهِ وَيَحْيَا. اِرْجِعُوا، ٱرْجِعُوا عَنْ طُرُقِكُمُ ٱلرَّدِيئَةِ! فَلِمَاذَا تَمُوتُونَ يَابَيْتَ إِسْرَائِيلَ؟ ١١ 11
੧੧ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?
وَأَنْتَ يَا ٱبْنَ آدَمَ، فَقُلْ لِبَنِي شَعْبِكَ: إِنَّ بِرَّ ٱلْبَارِّ لَا يُنَجِّيهِ فِي يَوْمِ مَعْصِيَتِهِ، وَٱلشِّرِّيرُ لَا يَعْثُرُ بِشَرِّهِ فِي يَوْمِ رُجُوعِهِ عَنْ شَرِّهِ. وَلَا يَسْتَطِيعُ ٱلْبَارُّ أَنْ يَحْيَا بِبِرِّهِ فِي يَوْمِ خَطِيئَتِهِ. ١٢ 12
੧੨ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ।
إِذَا قُلْتُ لِلْبَارِّ: حَيَاةً تَحْيَا. فَٱتَّكَلَ هُوَ عَلَى بِرِّهِ وَأَثِمَ، فَبِرُّهُ كُلُّهُ لَا يُذْكَرُ، بَلْ بِإِثْمِهِ ٱلَّذِي فَعَلَهُ يَمُوتُ. ١٣ 13
੧੩ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ।
وَإِذَا قُلْتُ لِلشِّرِّيرِ: مَوْتًا تَمُوتُ. فَإِنْ رَجَعَ عَنْ خَطِيَّتِهِ وَعَمِلَ بِٱلْعَدْلِ وَٱلْحَقِّ، ١٤ 14
੧੪ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ।
إِنْ رَدَّ ٱلشِّرِّيرُ ٱلرَّهْنَ وَعَوَّضَ عَنِ ٱلْمُغْتَصَبِ، وَسَلَكَ فِي فَرَائِضِ ٱلْحَيَاةِ بِلَا عَمَلِ إِثْمٍ، فَإِنَّهُ حَيَاةً يَحْيَا. لَا يَمُوتُ. ١٥ 15
੧੫ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ।
كُلُّ خَطِيَّتِهِ ٱلَّتِي أَخْطَأَ بِهَا لَا تُذْكَرُ عَلَيْهِ. عَمِلَ بِٱلْعَدْلِ وَٱلْحَقِّ فَيَحْيَا حَيَاةً. ١٦ 16
੧੬ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
وَأَبْنَاءُ شَعْبِكَ يَقُولُونَ: لَيْسَتْ طَرِيقُ ٱلرَّبِّ مُسْتَوِيَةً. بَلْ هُمْ طَرِيقُهُمْ غَيْرُ مُسْتَوِيَةٍ! ١٧ 17
੧੭ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ।
عِنْدَ رُجُوعِ ٱلْبَارِّ عَنْ بِرِّهِ وَعِنْدَ عَمَلِهِ إِثْمًا فَإِنَّهُ يَمُوتُ بِهِ. ١٨ 18
੧੮ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ।
وَعِنْدَ رُجُوعِ ٱلشِّرِّيرِ عَنْ شَرِّهِ وَعِنْدَ عَمَلِهِ بِٱلْعَدْلِ وَٱلْحَقِّ، فَإِنَّهُ يَحْيَا بِهِمَا. ١٩ 19
੧੯ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ।
وَأَنْتُمْ تَقُولُونَ: إِنَّ طَرِيقَ ٱلرَّبِّ غَيْرُ مُسْتَوِيَةٍ. إِنِّي أَحْكُمُ عَلَى كُلِّ وَاحِدٍ مِنْكُمْ كَطُرُقِهِ يَا بَيْتَ إِسْرَائِيلَ». ٢٠ 20
੨੦ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ।
وَكَانَ فِي ٱلسَّنَةِ ٱلثَّانِيَةِ عَشَرَةَ مِنْ سَبْيِنَا، فِي ٱلشَّهْرِ ٱلْعَاشِرِ، فِي ٱلْخَامِسِ مِنَ ٱلشَّهْرِ، أَنَّهُ جَاءَ إِلَيَّ مُنْفَلِتٌ مِنْ أُورُشَلِيمَ، فَقَالَ: «قَدْ ضُرِبَتِ ٱلْمَدِينَةُ». ٢١ 21
੨੧ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
وَكَانَتْ يَدُ ٱلرَّبِّ عَلَيَّ مَسَاءً قَبْلَ مَجِيءِ ٱلْمُنْفَلِتِ، وَفَتَحَتْ فَمِي حَتَّى جَاءَ إِلَيَّ صَبَاحًا، فَٱنْفَتَحَ فَمِي وَلَمْ أَكُنْ بَعْدُ أَبْكَمَ. ٢٢ 22
੨੨ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ। ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ।
فَكَانَ إِلَيَّ كَلَامُ ٱلرَّبِّ قَائِلًا: ٢٣ 23
੨੩ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، إِنَّ ٱلسَّاكِنِينَفيِ هَذِهِ ٱلْخِرَبِ فِي أَرْضِ إِسْرَائِيلَ يَتَكَلَّمُونَ قَائِلِينَ: إِنَّ إِبْرَاهِيمَ كَانَ وَاحِدًا وَقَدْ وَرِثَ ٱلْأَرْضَ، وَنَحْنُ كَثِيرُونَ، لَنَا أُعْطِيَتِ ٱلْأَرْضُ مِيرَاثًا. ٢٤ 24
੨੪ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।
لِذَلِكَ قُلْ لَهُمْ: هَكَذَا قَالَ ٱلسَّيِّدُ ٱلرَّبُّ: تَأْكُلُونَ بِٱلدَّمِ وَتَرْفَعُونَ أَعْيُنَكُمْ إِلَى أَصْنَامِكُمْ وَتَسْفِكُونَ ٱلدَّمَ، أَفَتَرِثُونَ ٱلْأَرْضَ؟ ٢٥ 25
੨੫ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
وَقَفْتُمْ عَلَى سَيْفِكُمْ، فَعَلْتُمُ ٱلرِّجْسَ، وَكُلٌّ مِنْكُمْ نَجَّسَ ٱمْرَأَةَ صَاحِبِهِ، أَفَتَرِثُونَ ٱلْأَرْضَ؟ ٢٦ 26
੨੬ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
قُلْ لَهُمْ: هَكَذَا قَالَ ٱلسَّيِّدُ ٱلرَّبُّ: حَيٌّ أَنَا، إِنَّ ٱلَّذِينَ فِي ٱلْخِرَبِ يَسْقُطُونَ بِٱلسَّيْفِ، وَٱلَّذِي هُوَ عَلَى وَجْهِ ٱلْحَقْلِ أَبْذِلُهُ لِلْوَحْشِ مَأْكَلًا، وَٱلَّذِينَ فِي ٱلْحُصُونِ وَفِي ٱلْمَغَايِرِ يَمُوتُونَ بِٱلْوَبَإِ. ٢٧ 27
੨੭ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।
فَأَجْعَلُ ٱلْأَرْضَ خَرِبَةً مُقْفِرَةً، وَتَبْطُلُ كِبْرِيَاءُ عِزَّتِهَا، وَتَخْرَبُ جِبَالُ إِسْرَائِيلَ بِلَا عَابِرٍ. ٢٨ 28
੨੮ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ।
فَيَعْلَمُونَ أَنِّي أَنَا ٱلرَّبُّ حِينَ أَجْعَلُ ٱلْأَرْضَ خَرِبَةً مُقْفِرَةً عَلَى كُلِّ رَجَاسَاتِهِمِ ٱلَّتِي فَعَلُوهَا. ٢٩ 29
੨੯ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
«وَأَنْتَ يَا ٱبْنَ آدَمَ، فَإِنَّ بَنِي شَعْبِكَ يَتَكَلَّمُونَ عَلَيْكَ بِجَانِبِ ٱلْجُدْرَانِ، وَفِي أَبْوَابِ ٱلْبُيُوتِ، وَيَتَكَلَّمُ ٱلْوَاحِدُ مَعَ ٱلْآخَرِ، ٱلرَّجُلُ مَعَ أَخِيهِ قَائِلِينَ: هَلُمَّ ٱسْمَعُوا مَا هُوَ ٱلْكَلَامُ ٱلْخَارِجُ مِنْ عِنْدِ ٱلرَّبِّ! ٣٠ 30
੩੦ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ। ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ।
وَيَأْتُونَ إِلَيْكَ كَمَا يَأْتِي ٱلشَّعْبُ، وَيَجْلِسُونَ أَمَامَكَ كَشَعْبِي، وَيَسْمَعُونَ كَلَامَكَ وَلَا يَعْمَلُونَ بِهِ، لِأَنَّهُمْ بِأَفْوَاهِهِمْ يُظْهِرُونَ أَشْوَاقًا وَقَلْبُهُمْ ذَاهِبٌ وَرَاءَ كَسْبِهِمْ. ٣١ 31
੩੧ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।
وَهَا أَنْتَ لَهُمْ كَشِعْرِ أَشْوَاقٍ لِجَمِيلِ ٱلصَّوْتِ يُحْسِنُ ٱلْعَزْفَ، فَيَسْمَعُونَ كَلَامَكَ وَلَا يَعْمَلُونَ بِهِ. ٣٢ 32
੩੨ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ।
وَإِذَا جَاءَ هَذَا، لِأَنَّهُ يَأْتِي، فَيَعْلَمُونَ أَنَّ نَبِيًّا كَانَ فِي وَسْطِهِمْ». ٣٣ 33
੩੩ਜਦੋਂ ਇਹ ਗੱਲਾਂ ਹੋਣਗੀਆਂ, ਵੇਖ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ!

< حِزْقِيَال 33 >