< اَلتَّكْوِينُ 18 >

وَظَهَرَ لَهُ ٱلرَّبُّ عِنْدَ بَلُّوطَاتِ مَمْرَا وَهُوَ جَالِسٌ فِي بَابِ ٱلْخَيْمَةِ وَقْتَ حَرِّ ٱلنَّهَارِ، ١ 1
ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
فَرَفَعَ عَيْنَيْهِ وَنَظَرَ وَإِذَا ثَلَاثَةُ رِجَالٍ وَاقِفُونَ لَدَيْهِ. فَلَمَّا نَظَرَ رَكَضَ لِٱسْتِقْبَالِهِمْ مِنْ بَابِ ٱلْخَيْمَةِ وَسَجَدَ إِلَى ٱلْأَرْضِ، ٢ 2
ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
وَقَالَ: «يَا سَيِّدُ، إِنْ كُنْتُ قَدْ وَجَدْتُ نِعْمَةً فِي عَيْنَيْكَ فَلَا تَتَجَاوَزْ عَبْدَكَ. ٣ 3
ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
لِيُؤْخَذْ قَلِيلُ مَاءٍ وَٱغْسِلُوا أَرْجُلَكُمْ وَٱتَّكِئُوا تَحْتَ ٱلشَّجَرَةِ، ٤ 4
ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
فَآخُذَ كِسْرَةَ خُبْزٍ، فَتُسْنِدُونَ قُلُوبَكُمْ ثُمَّ تَجْتَازُونَ، لِأَنَّكُمْ قَدْ مَرَرْتُمْ عَلَى عَبْدِكُمْ». فَقَالُوا: «هَكَذَا تَفْعَلُ كَمَا تَكَلَّمْتَ». ٥ 5
ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।
فَأَسْرَعَ إِبْرَاهِيمُ إِلَى ٱلْخَيْمَةِ إِلَى سَارَةَ، وَقَالَ: «أَسْرِعِي بِثَلَاثِ كَيْلَاتٍ دَقِيقًا سَمِيذًا. ٱعْجِنِي وَٱصْنَعِي خُبْزَ مَلَّةٍ». ٦ 6
ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
ثُمَّ رَكَضَ إِبْرَاهِيمُ إِلَى ٱلْبَقَرِ وَأَخَذَ عِجْلًا رَخْصًا وَجَيِّدًا وَأَعْطَاهُ لِلْغُلَامِ فَأَسْرَعَ لِيَعْمَلَهُ. ٧ 7
ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
ثُمَّ أَخَذَ زُبْدًا وَلَبَنًا، وَٱلْعِجْلَ ٱلَّذِي عَمِلَهُ، وَوَضَعَهَا قُدَّامَهُمْ. وَإِذْ كَانَ هُوَ وَاقِفًا لَدَيْهِمْ تَحْتَ ٱلشَّجَرَةِ أَكَلُوا. ٨ 8
ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
وَقَالُوا لَهُ: «أَيْنَ سَارَةُ ٱمْرَأَتُكَ؟» فَقَالَ: «هَا هِيَ فِي ٱلْخَيْمَةِ». ٩ 9
ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
فَقَالَ: «إِنِّي أَرْجِعُ إِلَيْكَ نَحْوَ زَمَانِ ٱلْحَيَاةِ وَيَكُونُ لِسَارَةَ ٱمْرَأَتِكَ ٱبْنٌ». وَكَانَتْ سَارَةُ سَامِعَةً فِي بَابِ ٱلْخَيْمَةِ وَهُوَ وَرَاءَهُ. ١٠ 10
੧੦ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
وَكَانَ إِبْرَاهِيمُ وَسَارَةُ شَيْخَيْنِ مُتَقَدِّمَيْنِ فِي ٱلْأَيَّامِ، وَقَدِ ٱنْقَطَعَ أَنْ يَكُونَ لِسَارَةَ عَادَةٌ كَٱلنِّسَاءِ. ١١ 11
੧੧ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
فَضَحِكَتْ سَارَةُ فِي بَاطِنِهَا قَائِلَةً: «أَبَعْدَ فَنَائِي يَكُونُ لِي تَنَعُّمٌ، وَسَيِّدِي قَدْ شَاخَ؟». ١٢ 12
੧੨ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
فَقَالَ ٱلرَّبُّ لِإِبْرَاهِيمَ: «لِمَاذَا ضَحِكَتْ سَارَةُ قَائِلَةً: أَفَبِٱلْحَقِيقَةِ أَلِدُ وَأَنَا قَدْ شِخْتُ؟ ١٣ 13
੧੩ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
هَلْ يَسْتَحِيلُ عَلَى ٱلرَّبِّ شَيْءٌ؟ فِي ٱلْمِيعَادِ أَرْجِعُ إِلَيْكَ نَحْوَ زَمَانِ ٱلْحَيَاةِ وَيَكُونُ لِسَارَةَ ٱبْنٌ». ١٤ 14
੧੪ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
فَأَنْكَرَتْ سَارَةُ قَائِلَةً: «لَمْ أَضْحَكْ». لِأَنَّهَا خَافَتْ. فَقَالَ: «لَا! بَلْ ضَحِكْتِ». ١٥ 15
੧੫ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।
ثُمَّ قَامَ ٱلرِّجَالُ مِنْ هُنَاكَ وَتَطَلَّعُوا نَحْوَ سَدُومَ. وَكَانَ إِبْرَاهِيمُ مَاشِيًا مَعَهُمْ لِيُشَيِّعَهُمْ. ١٦ 16
੧੬ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
فَقَالَ ٱلرَّبُّ: «هَلْ أُخْفِي عَنْ إِبْرَاهِيمَ مَا أَنَا فَاعِلُهُ، ١٧ 17
੧੭ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
وَإِبْرَاهِيمُ يَكُونُ أُمَّةً كَبِيرَةً وَقَوِيَّةً، وَيَتَبَارَكُ بِهِ جَمِيعُ أُمَمِ ٱلْأَرْضِ؟ ١٨ 18
੧੮ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ।
لِأَنِّي عَرَفْتُهُ لِكَيْ يُوصِيَ بَنِيهِ وَبَيْتَهُ مِنْ بَعْدِهِ أَنْ يَحْفَظُوا طَرِيقَ ٱلرَّبِّ، لِيَعْمَلُوا بِرًّا وَعَدْلًا، لِكَيْ يَأْتِيَ ٱلرَّبُّ لِإِبْرَاهِيمَ بِمَا تَكَلَّمَ بِهِ». ١٩ 19
੧੯ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
وَقَالَ ٱلرَّبُّ: «إِنَّ صُرَاخَ سَدُومَ وَعَمُورَةَ قَدْ كَثُرَ، وَخَطِيَّتُهُمْ قَدْ عَظُمَتْ جِدًّا. ٢٠ 20
੨੦ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
أَنْزِلُ وَأَرَى هَلْ فَعَلُوا بِٱلتَّمَامِ حَسَبَ صُرَاخِهَا ٱلْآتِي إِلَيَّ، وَإِلَا فَأَعْلَمُ». ٢١ 21
੨੧ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
وَٱنْصَرَفَ ٱلرِّجَالُ مِنْ هُنَاكَ وَذَهَبُوا نَحْوَ سَدُومَ، وَأَمَّا إِبْرَاهِيمُ فَكَانَ لَمْ يَزَلْ قَائِمًا أَمَامَ ٱلرَّبِّ. ٢٢ 22
੨੨ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।
فَتَقَدَّمَ إِبْرَاهِيمُ وَقَالَ: «أَفَتُهْلِكُ ٱلْبَارَّ مَعَ ٱلْأَثِيمِ؟ ٢٣ 23
੨੩ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
عَسَى أَنْ يَكُونَ خَمْسُونَ بَارًّا فِي ٱلْمَدِينَةِ. أَفَتُهْلِكُ ٱلْمَكَانَ وَلَا تَصْفَحُ عَنْهُ مِنْ أَجْلِ ٱلْخَمْسِينَ بَارًّا ٱلَّذِينَ فِيهِ؟ ٢٤ 24
੨੪ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
حَاشَا لَكَ أَنْ تَفْعَلَ مِثْلَ هَذَا ٱلْأَمْرِ، أَنْ تُمِيتَ ٱلْبَارَّ مَعَ ٱلْأَثِيمِ، فَيَكُونُ ٱلْبَارُّ كَٱلْأَثِيمِ. حَاشَا لَكَ! أَدَيَّانُ كُلِّ ٱلْأَرْضِ لَا يَصْنَعُ عَدْلًا؟» ٢٥ 25
੨੫ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
فَقَالَ ٱلرَّبُّ: «إِنْ وَجَدْتُ فِي سَدُومَ خَمْسِينَ بَارًّا فِي ٱلْمَدِينَةِ، فَإِنِّي أَصْفَحُ عَنِ ٱلْمَكَانِ كُلِّهِ مِنْ أَجْلِهِمْ». ٢٦ 26
੨੬ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
فَأَجَابَ إِبْرَاهِيمُ وَقَالَ: «إِنِّي قَدْ شَرَعْتُ أُكَلِّمُ ٱلْمَوْلَى وَأَنَا تُرَابٌ وَرَمَادٌ. ٢٧ 27
੨੭ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ।
رُبَّمَا نَقَصَ ٱلْخَمْسُونَ بَارًّا خَمْسَةً. أَتُهْلِكُ كُلَّ ٱلْمَدِينَةِ بِٱلْخَمْسَةِ؟» فَقَالَ: «لَا أُهْلِكُ إِنْ وَجَدْتُ هُنَاكَ خَمْسَةً وَأَرْبَعِينَ». ٢٨ 28
੨੮ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
فَعَادَ يُكَلِّمُهُ أَيْضًا وَقَالَ: «عَسَى أَنْ يُوجَدَ هُنَاكَ أَرْبَعُونَ». فَقَالَ: «لَا أَفْعَلُ مِنْ أَجْلِ ٱلْأَرْبَعِينَ». ٢٩ 29
੨੯ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।
فَقَالَ: «لَا يَسْخَطِ ٱلْمَوْلَى فَأَتَكَلَّمَ. عَسَى أَنْ يُوجَدَ هُنَاكَ ثَلَاثُونَ». فَقَالَ: «لَا أَفْعَلُ إِنْ وَجَدْتُ هُنَاكَ ثَلَاثِينَ». ٣٠ 30
੩੦ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ।
فَقَالَ: «إِنِّي قَدْ شَرَعْتُ أُكَلِّمُ ٱلْمَوْلَى. عَسَى أَنْ يُوجَدَ هُنَاكَ عِشْرُونَ». فَقَالَ: «لَا أُهْلِكُ مِنْ أَجْلِ ٱلْعِشْرِينَ». ٣١ 31
੩੧ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।
فَقَالَ: «لَا يَسْخَطِ ٱلْمَوْلَى فَأَتَكَلَّمَ هَذِهِ ٱلْمَرَّةَ فَقَطْ. عَسَى أَنْ يُوجَدَ هُنَاكَ عَشْرَةٌ». فَقَالَ: «لَا أُهْلِكُ مِنْ أَجْلِ ٱلْعَشْرَةِ». ٣٢ 32
੩੨ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
وَذَهَبَ ٱلرَّبُّ عِنْدَمَا فَرَغَ مِنَ ٱلْكَلَامِ مَعَ إِبْرَاهِيمَ، وَرَجَعَ إِبْرَاهِيمُ إِلَى مَكَانِهِ. ٣٣ 33
੩੩ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।

< اَلتَّكْوِينُ 18 >