< اَلتَّكْوِينُ 38 >

وَحَدَثَ فِي ذَلِكَ ٱلزَّمَانِ أَنَّ يَهُوذَا نَزَلَ مِنْ عِنْدِ إِخْوَتِهِ، وَمَالَ إِلَى رَجُلٍ عَدُّلَامِيٍّ ٱسْمُهُ حِيرَةُ. ١ 1
ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ।
وَنَظَرَ يَهُوذَا هُنَاكَ ٱبْنَةَ رَجُلٍ كَنْعَانِيٍّ ٱسْمُهُ شُوعٌ، فَأَخَذَهَا وَدَخَلَ عَلَيْهَا، ٢ 2
ਯਹੂਦਾਹ ਨੇ ਉੱਥੇ ਇੱਕ ਕਨਾਨੀ ਮਨੁੱਖ ਸ਼ੂਆ ਨਾਮੀ ਦੀ ਧੀ ਨੂੰ ਵੇਖਿਆ ਅਤੇ ਉਸ ਨਾਲ ਵਿਆਹ ਕੀਤਾ ਅਤੇ ਉਸ ਦੇ ਕੋਲ ਗਿਆ।
فَحَبِلَتْ وَوَلَدَتِ ٱبْنًا وَدَعَا ٱسْمَهُ «عِيرًا». ٣ 3
ਉਹ ਗਰਭਵਤੀ ਹੋਈ ਅਤੇ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਹੂਦਾਹ ਨੇ ਉਸ ਦਾ ਨਾਮ ਏਰ ਰੱਖਿਆ।
ثُمَّ حَبِلَتْ أَيْضًا وَوَلَدَتِ ٱبْنًا وَدَعَتِ ٱسْمَهُ «أُونَانَ». ٤ 4
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਓਨਾਨ ਰੱਖਿਆ।
ثُمَّ عَادَتْ فَوَلَدَتْ أَيْضًا ٱبْنًا وَدَعَتِ ٱسْمَهُ «شِيلَةَ». وَكَانَ فِي كَزِيبَ حِينَ وَلَدَتْهُ. ٥ 5
ਉਹ ਫਿਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਸ਼ੇਲਾਹ ਰੱਖਿਆ ਅਤੇ ਜਦ ਉਸ ਨੇ ਉਹ ਨੂੰ ਜਨਮ ਦਿੱਤਾ ਤਾਂ ਯਹੂਦਾਹ ਕਜ਼ੀਬ ਵਿੱਚ ਸੀ।
وَأَخَذَ يَهُوذَا زَوْجَةً لِعِيرٍ بِكْرِهِ ٱسْمُهَا ثَامَارُ. ٦ 6
ਯਹੂਦਾਹ ਨੇ ਆਪਣੇ ਪਹਿਲੌਠੇ ਪੁੱਤਰ ਏਰ ਲਈ ਇੱਕ ਪਤਨੀ ਲਿਆਂਦੀ, ਜਿਸ ਦਾ ਨਾਮ ਤਾਮਾਰ ਸੀ।
وَكَانَ عِيرٌ بِكْرُ يَهُوذَا شِرِّيرًا فِي عَيْنَيِ ٱلرَّبِّ، فَأَمَاتَهُ ٱلرَّبُّ. ٧ 7
ਯਹੂਦਾਹ ਦਾ ਪਹਿਲੌਠਾ ਏਰ, ਯਹੋਵਾਹ ਦੀਆਂ ਅੱਖਾਂ ਵਿੱਚ ਦੁਸ਼ਟ ਸੀ ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।
فَقَالَ يَهُوذَا لِأُونَانَ: «ٱدْخُلْ عَلَى ٱمْرَأَةِ أَخِيكَ وَتَزَوَّجْ بِهَا، وَأَقِمْ نَسْلًا لِأَخِيكَ». ٨ 8
ਯਹੂਦਾਹ ਨੇ ਓਨਾਨ ਨੂੰ ਆਖਿਆ, ਆਪਣੇ ਭਰਾ ਦੀ ਪਤਨੀ ਕੋਲ ਜਾ ਅਤੇ ਉਸ ਦਾ ਹੱਕ ਅਦਾ ਕਰ ਅਤੇ ਆਪਣੇ ਭਰਾ ਲਈ ਅੰਸ ਚਲਾ।
فَعَلِمَ أُونَانُ أَنَّ ٱلنَّسْلَ لَا يَكُونُ لَهُ، فَكَانَ إِذْ دَخَلَ عَلَى ٱمْرَأَةِ أَخِيهِ أَنَّهُ أَفْسَدَ عَلَى ٱلْأَرْضِ، لِكَيْ لَا يُعْطِيَ نَسْلًا لِأَخِيهِ. ٩ 9
ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ।
فَقَبُحَ فِي عَيْنَيِ ٱلرَّبِّ مَا فَعَلَهُ، فَأَمَاتَهُ أَيْضًا. ١٠ 10
੧੦ਜੋ ਉਸ ਨੇ ਕੀਤਾ ਸੀ, ਯਹੋਵਾਹ ਦੀਆਂ ਅੱਖਾਂ ਵਿੱਚ ਬੁਰਾ ਲੱਗਾ ਅਤੇ ਉਸ ਨੇ ਓਨਾਨ ਨੂੰ ਵੀ ਮਾਰ ਦਿੱਤਾ।
فَقَالَ يَهُوذَا لِثَامَارَ كَنَّتِهِ: «ٱقْعُدِي أَرْمَلَةً فِي بَيْتِ أَبِيكِ حَتَّى يَكْبُرَ شِيلَةُ ٱبْنِي». لِأَنَّهُ قَالَ: «لَعَلَّهُ يَمُوتُ هُوَ أَيْضًا كَأَخَوَيْهِ». فَمَضَتْ ثَامَارُ وَقَعَدَتْ فِي بَيْتِ أَبِيهَا. ١١ 11
੧੧ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ।
وَلَمَّا طَالَ ٱلزَّمَانُ مَاتَتِ ٱبْنَةُ شُوعٍ ٱمْرَأَةُ يَهُوذَا. ثُمَّ تَعَزَّى يَهُوذَا فَصَعِدَ إِلَى جُزَّازِ غَنَمِهِ إِلَى تِمْنَةَ، هُوَ وَحِيرَةُ صَاحِبُهُ ٱلْعَدُّلَامِيُّ. ١٢ 12
੧੨ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਹ ਨੂੰ ਗਿਆ।
فَأُخْبِرَتْ ثَامَارُ وَقِيلَ لَهَا: «هُوَذَا حَمُوكِ صَاعِدٌ إِلَى تِمْنَةَ لِيَجُزَّ غَنَمَهُ». ١٣ 13
੧੩ਤਾਮਾਰ ਨੂੰ ਦੱਸਿਆ ਗਿਆ ਕਿ ਵੇਖ ਤੇਰਾ ਸੌਹਰਾ ਆਪਣੀਆਂ ਭੇਡਾਂ ਦੀ ਉੱਨ ਕਤਰਨ ਤਿਮਨਾਹ ਨੂੰ ਜਾਂਦਾ ਹੈ।
فَخَلَعَتْ عَنْهَا ثِيَابَ تَرَمُّلِهَا، وَتَغَطَّتْ بِبُرْقُعٍ وَتَلَفَّفَتْ، وَجَلَسَتْ فِي مَدْخَلِ عَيْنَايِمَ ٱلَّتِي عَلَى طَرِيقِ تِمْنَةَ، لِأَنَّهَا رَأَتْ أَنَّ شِيلَةَ قَدْ كَبُرَ وَهِيَ لَمْ تُعْطَ لَهُ زَوْجَةً. ١٤ 14
੧੪ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।
فَنَظَرَهَا يَهُوذَا وَحَسِبَهَا زَانِيَةً، لِأَنَّهَا كَانَتْ قَدْ غَطَّتْ وَجْهَهَا. ١٥ 15
੧੫ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।
فَمَالَ إِلَيْهَا عَلَى ٱلطَّرِيقِ وَقَالَ: «هَاتِي أَدْخُلْ عَلَيْكِ». لِأَنَّهُ لَمْ يَعْلَمْ أَنَّهَا كَنَّتُهُ. فَقَالَتْ: «مَاذَا تُعْطِينِي لِكَيْ تَدْخُلَ عَلَيَّ؟» ١٦ 16
੧੬ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
فَقَالَ: «إِنِّي أُرْسِلُ جَدْيَ مِعْزَى مِنَ ٱلْغَنَمِ». فَقَالَتْ: «هَلْ تُعْطِينِي رَهْنًا حَتَّى تُرْسِلَهُ؟». ١٧ 17
੧੭ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ?
فَقَالَ: «مَا ٱلرَّهْنُ ٱلَّذِي أُعْطِيكِ؟» فَقَالَتْ: «خَاتِمُكَ وَعِصَابَتُكَ وَعَصَاكَ ٱلَّتِي فِي يَدِكَ». فَأَعْطَاهَا وَدَخَلَ عَلَيْهَا، فَحَبِلَتْ مِنْهُ. ١٨ 18
੧੮ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
ثُمَّ قَامَتْ وَمَضَتْ وَخَلَعَتْ عَنْهَا بُرْقُعَهَا وَلَبِسَتْ ثِيَابَ تَرَمُّلِهَا. ١٩ 19
੧੯ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ।
فَأَرْسَلَ يَهُوذَا جَدْيَ ٱلْمِعْزَى بِيَدِ صَاحِبِهِ ٱلْعَدُّلَامِيِّ لِيَأْخُذَ ٱلرَّهْنَ مِنْ يَدِ ٱلْمَرْأَةِ، فَلَمْ يَجِدْهَا. ٢٠ 20
੨੦ਯਹੂਦਾਹ ਨੇ ਆਪਣੇ ਮਿੱਤਰ ਅਦੂਲਾਮੀ ਦੇ ਹੱਥ ਬੱਕਰੀ ਦਾ ਲੇਲਾ ਭੇਜਿਆ ਤਾਂ ਜੋ ਉਸ ਦੀਆਂ ਗਹਿਣੇ ਰੱਖੀਆਂ ਚੀਜ਼ਾਂ ਉਸ ਇਸਤਰੀ ਦੇ ਹੱਥੋਂ ਮੋੜ ਲਿਆਵੇ ਅਤੇ ਉਹ ਉਸ ਨੂੰ ਨਾ ਲੱਭੀ।
فَسَأَلَ أَهْلَ مَكَانِهَا قَائِلًا: «أَيْنَ ٱلزَّانِيَةُ ٱلَّتِي كَانَتْ فِي عَيْنَايِمَ عَلَى ٱلطَّرِيقِ؟» فَقَالُوا: «لَمْ تَكُنْ هَهُنَا زَانِيَةٌ». ٢١ 21
੨੧ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ।
فَرَجَعَ إِلَى يَهُوذَا وَقَالَ: «لَمْ أَجِدْهَا. وَأَهْلُ ٱلْمَكَانِ أَيْضًا قَالُوا: لَمْ تَكُنْ هَهُنَا زَانِيَةٌ». ٢٢ 22
੨੨ਉਹ ਯਹੂਦਾਹ ਦੇ ਕੋਲ ਮੁੜ ਆਇਆ ਅਤੇ ਆਖਿਆ ਕਿ ਉਹ ਮੈਨੂੰ ਨਹੀਂ ਲੱਭੀ ਅਤੇ ਉੱਥੇ ਦੇ ਮਨੁੱਖਾਂ ਨੇ ਵੀ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਹੈ।
فَقَالَ يَهُوذَا: «لِتَأْخُذْ لِنَفْسِهَا، لِئَلَّا نَصِيرَ إِهَانَةً. إِنِّي قَدْ أَرْسَلْتُ هَذَا ٱلْجَدْيَ وَأَنْتَ لَمْ تَجِدْهَا». ٢٣ 23
੨੩ਯਹੂਦਾਹ ਦੇ ਆਖਿਆ ਉਹ ਉਸ ਨੂੰ ਰੱਖੇ। ਅਸੀਂ ਖੱਜਲ ਤਾਂ ਨਾ ਹੋਈਏ। ਵੇਖ ਮੈਂ ਤਾਂ ਲੇਲਾ ਭੇਜਿਆ ਸੀ, ਪਰ ਉਹ ਤੈਨੂੰ ਨਹੀਂ ਲੱਭੀ।
وَلَمَّا كَانَ نَحْوُ ثَلَاثَةِ أَشْهُرٍ، أُخْبِرَ يَهُوذَا وَقِيلَ لَهُ: «قَدْ زَنَتْ ثَامَارُ كَنَّتُكَ، وَهَا هِيَ حُبْلَى أَيْضًا مِنَ ٱلزِّنَا». فَقَالَ يَهُوذَا: «أَخْرِجُوهَا فَتُحْرَقَ». ٢٤ 24
੨੪ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।
أَمَّا هِيَ فَلَمَّا أُخْرِجَتْ أَرْسَلَتْ إِلَى حَمِيهَا قَائِلَةً: «مِنَ ٱلرَّجُلِ ٱلَّذِي هَذِهِ لَهُ أَنَا حُبْلَى!» وَقَالَتْ: «حَقِّقْ لِمَنِ ٱلْخَاتِمُ وَٱلْعِصَابَةُ وَٱلْعَصَا هَذِهِ». ٢٥ 25
੨੫ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।
فَتَحَقَّقَهَا يَهُوذَا وَقَالَ: «هِيَ أَبَرُّ مِنِّي، لِأَنِّي لَمْ أُعْطِهَا لِشِيلَةَ ٱبْنِي». فَلَمْ يَعُدْ يَعْرِفُهَا أَيْضًا. ٢٦ 26
੨੬ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ।
وَفِي وَقْتِ وِلَادَتِهَا إِذَا فِي بَطْنِهَا تَوْأَمَانِ. ٢٧ 27
੨੭ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ।
وَكَانَ فِي وِلَادَتِهَا أَنَّ أَحَدَهُمَا أَخْرَجَ يَدًا فَأَخَذَتِ ٱلْقَابِلَةُ وَرَبَطَتْ عَلَى يَدِهِ قِرْمِزًا، قَائِلَةً: «هَذَا خَرَجَ أَوَّلًا». ٢٨ 28
੨੮ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ।
وَلَكِنْ حِينَ رَدَّ يَدَهُ، إِذَا أَخُوهُ قَدْ خَرَجَ. فَقَالَتْ: «لِمَاذَا ٱقْتَحَمْتَ؟ عَلَيْكَ ٱقْتِحَامٌ!». فَدُعِيَ ٱسْمُهُ «فَارِصَ». ٢٩ 29
੨੯ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ।
وَبَعْدَ ذَلِكَ خَرَجَ أَخُوهُ ٱلَّذِي عَلَى يَدِهِ ٱلْقِرْمِزُ. فَدُعِيَ ٱسْمُهُ «زَارَحَ». ٣٠ 30
੩੦ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਰਹ ਰੱਖਿਆ ਗਿਆ।

< اَلتَّكْوِينُ 38 >