< إِشَعْيَاءَ 21 >

وَحْيٌ مِنْ جِهَةِ بَرِّيَّةِ ٱلْبَحْرِ: كَزَوَابِعَ فِي ٱلْجَنُوبِ عَاصِفَةٍ، يَأْتِي مِنَ ٱلْبَرِّيَّةِ مِنْ أَرْضٍ مَخُوفَةٍ. ١ 1
ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।
قَدْ أُعْلِنَتْ لِي رُؤْيَا قَاسِيَةٌ: ٱلنَّاهِبُ نَاهِبًا وَٱلْمُخْرِبُ مُخْرِبًا. اِصْعَدِي يَا عِيلَامُ. حَاصِرِي يَا مَادِي. قَدْ أَبْطَلْتُ كُلَّ أَنِينِهَا. ٢ 2
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
لِذَلِكَ ٱمْتَلَأَتْ حَقْوَايَ وَجَعًا، وَأَخَذَنِي مَخَاضٌ كَمَخَاضِ ٱلْوَالِدَةِ. تَلَوَّيْتُ حَتَّى لَا أَسْمَعُ. اَنْدَهَشْتُ حَتَّى لَا أَنْظُرُ. ٣ 3
ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।
تَاهَ قَلْبِي. بَغَتَنِي رُعْبٌ. لَيْلَةُ لَذَّتِي جَعَلَهَا لِي رِعْدَةً. ٤ 4
ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।
يُرَتِّبُونَ ٱلْمَائِدَةَ، يَحْرُسُونَ ٱلْحِرَاسَةَ، يَأْكُلُونَ. يَشْرَبُونَ. قُومُوا أَيُّهَا ٱلرُّؤَسَاءُ ٱمْسَحُوا ٱلْمِجَنَّ! ٥ 5
ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।
لِأَنَّهُ هَكَذَا قَالَ لِي ٱلسَّيِّدُ: «ٱذْهَبْ أَقِمِ ٱلْحَارِسَ. لِيُخْبِرْ بِمَا يَرَى». ٦ 6
ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
فَرَأَى رُكَّابًا أَزْوَاجَ فُرْسَانٍ. رُكَّابَ حَمِيرٍ. رُكَّابَ جِمَالٍ. فَأَصْغَى إِصْغَاءً شَدِيدًا، ٧ 7
ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!
ثُمَّ صَرَخَ كَأَسَدٍ: «أَيُّهَا ٱلسَّيِّدُ، أَنَا قَائِمٌ عَلَى ٱلْمَرْصَدِ دَائِمًا فِي ٱلنَّهَارِ، وَأَنَا وَاقِفٌ عَلَى ٱلْمَحْرَسِ كُلَّ ٱللَّيَالِي. ٨ 8
ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
وَهُوَذَا رُكَّابٌ مِنَ ٱلرِّجَالِ. أَزْوَاجٌ مِنَ ٱلْفُرْسَانِ». فَأَجَابَ وَقَالَ: «سَقَطَتْ، سَقَطَتْ بَابِلُ، وَجَمِيعُ تَمَاثِيلِ آلِهَتِهَا ٱلْمَنْحُوتَةِ كَسَّرَهَا إِلَى ٱلْأَرْضِ». ٩ 9
ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।
يَا دِيَاسَتِي وَبَنِي بَيْدَرِي. مَا سَمِعْتُهُ مِنْ رَبِّ ٱلْجُنُودِ إِلَهِ إِسْرَائِيلَ أَخْبَرْتُكُمْ بِهِ. ١٠ 10
੧੦ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।
وَحْيٌ مِنْ جِهَةِ دُومَةَ: صَرَخَ إِلَيَّ صَارِخٌ مِنْ سَعِيرَ: «يَا حَارِسُ، مَا مِنَ ٱللَّيْلِ؟ يَا حَارِسُ، مَا مِنَ ٱللَّيْلِ؟» ١١ 11
੧੧ਦੂਮਾਹ ਦੇ ਵਿਖੇ ਅਗੰਮ ਵਾਕ । ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
قَالَ ٱلْحَارِسُ: «أَتَى صَبَاحٌ وَأَيْضًا لَيْلٌ. إِنْ كُنْتُمْ تَطْلُبُونَ فَٱطْلُبُوا. ٱرْجِعُوا، تَعَالَوْا». ١٢ 12
੧੨ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।
وَحْيٌ مِنْ جِهَةِ بِلَادِ ٱلْعَرَبِ: فِي ٱلْوَعْرِ فِي بِلَادِ ٱلْعَرَبِ تَبِيتِينَ، يَا قَوَافِلَ ٱلدَّدَانِيِّينَ. ١٣ 13
੧੩ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।
هَاتُوا مَاءً لِمُلَاقَاةِ ٱلْعَطْشَانِ، يَا سُكَّانَ أَرْضِ تَيْمَاءَ. وَافُوا ٱلْهَارِبَ بِخُبْزِهِ. ١٤ 14
੧੪ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
فَإِنَّهُمْ مِنْ أَمَامِ ٱلسُّيُوفِ قَدْ هَرَبُوا. مِنْ أَمَامِ ٱلسَّيْفِ ٱلْمَسْلُولِ، وَمِنْ أَمَامِ ٱلْقَوْسِ ٱلْمَشْدُودَةِ، وَمِنْ أَمَامِ شِدَّةِ ٱلْحَرْبِ. ١٥ 15
੧੫ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।
فَإِنَّهُ هَكَذَا قَالَ لِيَ ٱلسَّيِّدُ: «فِي مُدَّةِ سَنَةٍ كَسَنَةِ ٱلْأَجِيرِ يَفْنَى كُلُّ مَجْدِ قِيدَارَ، ١٦ 16
੧੬ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
وَبَقِيَّةُ عَدَدِ قِسِيِّ أَبْطَالِ بَنِي قِيدَارَ تَقِلُّ، لِأَنَّ ٱلرَّبَّ إِلَهَ إِسْرَائِيلَ قَدْ تَكَلَّمَ». ١٧ 17
੧੭ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।

< إِشَعْيَاءَ 21 >