< إِرْمِيَا 10 >

اِسْمَعُوا ٱلْكَلِمَةَ ٱلَّتِي تَكَلَّمَ بِهَا ٱلرَّبُّ عَلَيْكُمْ يَا بَيْتَ إِسْرَائِيلَ. ١ 1
ਹੇ ਇਸਰਾਏਲ ਦੇ ਘਰਾਣੇ, ਇਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,
هَكَذَا قَالَ ٱلرَّبُّ: «لَا تَتَعَلَّمُوا طَرِيقَ ٱلْأُمَمِ، وَمِنْ آيَاتِ ٱلسَّمَاوَاتِ لَا تَرْتَعِبُوا، لِأَنَّ ٱلْأُمَمَ تَرْتَعِبُ مِنْهَا. ٢ 2
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ।
لِأَنَّ فَرَائِضَ ٱلْأُمَمِ بَاطِلَةٌ. لِأَنَّهَا شَجَرَةٌ يَقْطَعُونَهَا مِنَ ٱلْوَعْرِ. صَنْعَةُ يَدَيْ نَجَّارٍ بِٱلْقَدُومِ. ٣ 3
ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।
بِٱلْفِضَّةِ وَٱلذَّهَبِ يُزَيِّنُونَهَا، وَبِٱلْمَسَامِيرِ وَٱلْمَطَارِقِ يُشَدِّدُونَهَا فَلَا تَتَحَرَّكُ. ٤ 4
ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ।
هِيَ كَٱللَّعِينِ فِي مَقْثَأَةٍ فَلَا تَتَكَلَّمُ! تُحْمَلُ حَمْلًا لِأَنَّهَا لَا تَمْشِي! لَا تَخَافُوهَا لِأَنَّهَا لَا تَضُرُّ، وَلَا فِيهَا أَنْ تَصْنَعَ خَيْرًا». ٥ 5
ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।
لَا مِثْلَ لَكَ يَارَبُّ! عَظِيمٌ أَنْتَ، وَعَظِيمٌ ٱسْمُكَ فِي ٱلْجَبَرُوتِ. ٦ 6
ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।
مَنْ لَا يَخَافُكَ يَا مَلِكَ ٱلشُّعُوبِ؟ لِأَنَّهُ بِكَ يَلِيقُ. لِأَنَّهُ فِي جَمِيعِ حُكَمَاءِ ٱلشُّعُوبِ وَفِي كُلِّ مَمَالِكِهِمْ لَيْسَ مِثْلَكَ. ٧ 7
ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।
بَلُدُوا وَحَمِقُوا مَعًا. أَدَبُ أَبَاطِيلَ هُوَ ٱلْخَشَبُ. ٨ 8
ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ।
فِضَّةٌ مُطَرَّقَةٌ تُجْلَبُ مِنْ تَرْشِيشَ، وَذَهَبٌ مِنْ أُوفَازَ، صَنْعَةُ صَانِعٍ وَيَدَيْ صَائِغٍ. أَسْمَانْجُونِيٌّ وَأُرْجُوَانٌ لِبَاسُهَا. كُلُّهَا صَنْعَةُ حُكَمَاءَ. ٩ 9
ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!
أَمَّا ٱلرَّبُّ ٱلْإِلَهُ فَحَقٌّ. هُوَ إِلَهٌ حَيٌّ وَمَلِكٌ أَبَدِيٌّ. مِنْ سُخْطِهِ تَرْتَعِدُ ٱلْأَرْضُ، وَلَا تَطِيقُ ٱلْأُمَمُ غَضَبَهُ. ١٠ 10
੧੦ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।
هَكَذَا تَقُولُونَ لَهُمْ: «ٱلْآلِهَةُ ٱلَّتِي لَمْ تَصْنَعِ ٱلسَّمَاوَاتِ وَٱلْأَرْضَ تَبِيدُ مِنَ ٱلْأَرْضِ وَمِنْ تَحْتِ هَذِهِ ٱلسَّمَاوَاتِ» ١١ 11
੧੧ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।
صَانِعُ ٱلْأَرْضِ بِقُوَّتِهِ، مُؤَسِّسُ ٱلْمَسْكُونَةِ بِحِكْمَتِهِ، وَبِفَهْمِهِ بَسَطَ ٱلسَّمَاوَاتِ. ١٢ 12
੧੨ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
إِذَا أَعْطَى قَوْلًا تَكُونُ كَثْرَةُ مِيَاهٍ فِي ٱلسَّمَاوَاتِ، وَيُصْعِدُ ٱلسَّحَابَ مِنْ أَقَاصِي ٱلْأَرْضِ. صَنَعَ بُرُوقًا لِلْمَطَرِ، وَأَخْرَجَ ٱلرِّيحَ مِنْ خَزَائِنِهِ. ١٣ 13
੧੩ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
بَلُدَ كُلُّ إِنْسَانٍ مِنْ مَعْرِفَتِهِ. خَزِيَ كُلُّ صَائِغٍ مِنَ ٱلتِّمْثَالِ، لِأَنَّ مَسْبُوكَهُ كَذِبٌ وَلَا رُوحَ فِيهِ. ١٤ 14
੧੪ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।
هِيَ بَاطِلَةٌ صَنْعَةُ ٱلْأَضَالِيلِ. فِي وَقْتِ عِقَابِهَا تَبِيدُ. ١٥ 15
੧੫ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
لَيْسَ كَهَذِهِ نَصِيبُ يَعْقُوبَ، لِأَنَّهُ مُصَوِّرُ ٱلْجَمِيعِ، وَإِسْرَائِيلُ قَضِيبُ مِيرَاثِهِ. رَبُّ ٱلْجُنُودِ ٱسْمُهُ. ١٦ 16
੧੬ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
اِجْمَعِي مِنَ ٱلْأَرْضِ حُزَمَكِ أَيَّتُهَا ٱلسَّاكِنَةُ فِي ٱلْحِصَارِ. ١٧ 17
੧੭ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।
لِأَنَّهُ هَكَذَا قَالَ ٱلرَّبُّ: «هَأَنَذَا رَامٍ مِنْ مِقْلَاعٍ سُكَّانَ ٱلْأَرْضِ هَذِهِ ٱلْمَرَّةَ، وَأُضَيِّقُ عَلَيْهِمْ لِكَيْ يَشْعُرُوا». ١٨ 18
੧੮ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।
وَيْلٌ لِي مِنْ أَجْلِ سَحْقِي! ضَرْبَتِي عَدِيمَةُ ٱلشِّفَاءِ! فَقُلْتُ: «إِنَّمَا هَذِهِ مُصِيبَةٌ فَأَحْتَمِلُهَا». ١٩ 19
੧੯ਮੇਰੇ ਘਾਓ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਇਹ ਮੇਰਾ ਦੁੱਖ ਹੈ, ਮੈਂ ਇਸ ਨੂੰ ਝੱਲਾਂਗਾ।
خَيْمَتِي خَرِبَتْ، وَكُلُّ أَطْنَابِي قُطِعَتْ. بَنِيَّ خَرَجُوا عَنِّي وَلَيْسُوا. لَيْسَ مَنْ يَبْسُطُ بَعْدُ خَيْمَتِي وَيُقِيمُ شُقَقِي. ٢٠ 20
੨੦ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।
لِأَنَّ ٱلرُّعَاةَ بَلُدُوا وَٱلرَّبَّ لَمْ يَطْلُبُوا. مِنْ أَجْلِ ذَلِكَ لَمْ يَنْجَحُوا، وَكُلُّ رَعِيَّتِهِمْ تَبَدَّدَتْ. ٢١ 21
੨੧ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।
هُوَذَا صَوْتُ خَبَرٍ جَاءَ، وَٱضْطِرَابٌ عَظِيمٌ مِنْ أَرْضِ ٱلشِّمَالِ لِجَعْلِ مُدُنِ يَهُوذَا خَرَابًا، مَأْوَى بَنَاتِ آوَى. ٢٢ 22
੨੨ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।
عَرَفْتُ يَارَبُّ أَنَّهُ لَيْسَ لِلْإِنْسَانِ طَرِيقُهُ. لَيْسَ لِإِنْسَانٍ يَمْشِي أَنْ يَهْدِيَ خَطَوَاتِهِ. ٢٣ 23
੨੩ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
أَدِّبْنِي يَارَبُّ وَلَكِنْ بِٱلْحَقِّ، لَا بِغَضَبِكَ لِئَلَّا تُفْنِيَنِي. ٢٤ 24
੨੪ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।
اُسْكُبْ غَضَبَكَ عَلَى ٱلْأُمَمِ ٱلَّتِي لَمْ تَعْرِفْكَ، وَعَلَى ٱلْعَشَائِرِ ٱلَّتِي لَمْ تَدْعُ بِٱسْمِكَ. لِأَنَّهُمْ أَكَلُوا يَعْقُوبَ. أَكَلُوهُ وَأَفْنَوْهُ وَأَخْرَبُوا مَسْكَنَهُ. ٢٥ 25
੨੫ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।

< إِرْمِيَا 10 >