< أَيُّوبَ 15 >

فَأَجَابَ أَلِيفَازُ ٱلتَّيْمَانِيُّ وَقَالَ: ١ 1
ਤਦ ਅਲੀਫਾਜ਼ ਤੇਮਾਨੀ ਨੇ ਆਖਿਆ,
«أَلَعَلَّ ٱلْحَكِيمَ يُجِيبُ عَنْ مَعْرِفَةٍ بَاطِلَةٍ، وَيَمْلَأُ بَطْنَهُ مِنْ رِيحٍ شَرْقِيَّةٍ، ٢ 2
“ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?
فَيَحْتَجَّ بِكَلَامٍ لَا يُفِيدُ، وَبِأَحَادِيثَ لَا يَنْتَفِعُ بِهَا؟ ٣ 3
ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?
أَمَّا أَنْتَ فَتُنَافِي ٱلْمَخَافَةَ، وَتُنَاقِضُ ٱلتَّقْوَى لَدَى ٱللهِ. ٤ 4
ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।
لِأَنَّ فَمَكَ يُذِيعُ إِثْمَكَ، وَتَخْتَارُ لِسَانَ ٱلْمُحْتَالِينَ. ٥ 5
ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।
إِنَّ فَمَكَ يَسْتَذْنِبُكَ، لَا أَنَا، وَشَفَتَاكَ تَشْهَدَانِ عَلَيْكَ. ٦ 6
ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।
«أَصُوِّرْتَ أَوَّلَ ٱلنَّاسِ أَمْ أُبْدِئْتَ قَبْلَ ٱلتِّلَالِ؟ ٧ 7
“ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ?
هَلْ تَنَصَّتَّ فِي مَجْلِسِ ٱللهِ، أَوْ قَصَرْتَ ٱلْحِكْمَةَ عَلَى نَفْسِكَ؟ ٨ 8
ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?
مَاذَا تَعْرِفُهُ وَلَا نَعْرِفُهُ نَحْنُ؟ وَمَاذَا تَفْهَمُ وَلَيْسَ هُوَ عِنْدَنَا؟ ٩ 9
ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?
عِنْدَنَا ٱلشَّيْخُ وَٱلْأَشْيَبُ، أَكْبَرُ أَيَّامًا مِنْ أَبِيكَ. ١٠ 10
੧੦ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।
أَقَلِيلَةٌ عِنْدَكَ تَعْزِيَاتُ ٱللهِ، وَٱلْكَلَامُ مَعَكَ بِٱلرِّفْقِ؟ ١١ 11
੧੧ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?
«لِمَاذَا يَأْخُذُكَ قَلْبُكَ؟ وَلِمَاذَا تَخْتَلِجُ عَيْنَاكَ ١٢ 12
੧੨ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?
حَتَّى تَرُدَّ عَلَى ٱللهِ وَتُخْرِجَ مِنْ فِيكَ أَقْوَالًا؟ ١٣ 13
੧੩ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?
مَنْ هُوَ ٱلْإِنْسَانُ حَتَّى يَزْكُوَ، أَوْ مَوْلُودُ ٱلْمَرْأَةِ حَتَّى يَتَبَرَّرَ؟ ١٤ 14
੧੪“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?
هُوَذَا قِدِّيسُوهُ لَا يَأْتَمِنُهُمْ، وَٱلسَّمَاوَاتُ غَيْرُ طَاهِرَةٍ بِعَيْنَيْهِ، ١٥ 15
੧੫ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,
فَبِالْحَرِيِّ مَكْرُوهٌ وَفَاسِدٌ ٱلْإِنْسَانُ ٱلشَّارِبُ ٱلْإِثْمَ كَٱلْمَاءِ! ١٦ 16
੧੬ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?
«أُوحِي إِلَيْكَ، ٱسْمَعْ لِي فَأُحَدِّثَ بِمَا رَأَيْتُهُ، ١٧ 17
੧੭“ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,
مَا أَخْبَرَ بِهِ حُكَمَاءُ عَنْ آبَائِهِمْ فَلَمْ يَكْتُمُوهُ. ١٨ 18
੧੮ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ,
ٱلَّذِينَ لَهُمْ وَحْدَهُمْ أُعْطِيَتِ ٱلْأَرْضُ، وَلَمْ يَعْبُرْ بَيْنَهُمْ غَرِيبٌ. ١٩ 19
੧੯ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,
ٱلشِّرِّيرُ هُوَ يَتَلَوَّى كُلَّ أَيَّامِهِ، وَكُلَّ عَدَدِ ٱلسِّنِينَ ٱلْمَعْدُودَةِ لِلْعَاتِي. ٢٠ 20
੨੦ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।
صَوْتُ رُعُوبٍ فِي أُذُنَيْهِ. فِي سَاعَةِ سَلَامٍ يَأْتِيهِ ٱلْمُخَرِّبُ. ٢١ 21
੨੧ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,
لَا يَأْمُلُ ٱلرُّجُوعَ مِنَ ٱلظُّلْمَةِ، وَهُوَ مُرْتَقَبٌ لِلسَّيْفِ. ٢٢ 22
੨੨ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।
تَائِهٌ هُوَ لِأَجْلِ ٱلْخُبْزِ حَيْثُمَا يَجِدْهُ، وَيَعْلَمُ أَنَّ يَوْمَ ٱلظُّلْمَةِ مُهَيَّأٌ بَيْنَ يَدَيْهِ. ٢٣ 23
੨੩ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।
يُرْهِبُهُ ٱلضُّرُّ وَٱلضَّيْقُ. يَتَجَبَّرَانِ عَلَيْهِ كَمَلِكٍ مُسْتَعِدٍّ لِلْوَغَى. ٢٤ 24
੨੪ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ,
لِأَنَّهُ مَدَّ عَلَى ٱللهِ يَدَهُ، وَعَلَى ٱلْقَدِيرِ تَجَبَّرَ ٢٥ 25
੨੫ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,
عَادِيًا عَلَيْهِ، مُتَصَلِّبُ ٱلْعُنُقِ بِأَوْقَافِ مَجَانِّهِ مُعَبَّأَةً. ٢٦ 26
੨੬ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ।
لِأَنَّهُ قَدْ كَسَا وَجْهَهُ سَمْنًا، وَرَبَّى شَحْمًا عَلَى كِلْيَتَيْهِ، ٢٧ 27
੨੭“ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,
فَيَسْكُنُ مُدُنًا خَرِبَةً، بُيُوتًا غَيْرَ مَسْكُونَةٍ عَتِيدَةً أَنْ تَصِيرَ رُجَمًا. ٢٨ 28
੨੮ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।
لَا يَسْتَغْنِي، وَلَا تَثْبُتُ ثَرْوَتُهُ، وَلَا يَمْتَدُّ فِي ٱلْأَرْضِ مُقْتَنَاهُ. ٢٩ 29
੨੯ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।
لَا تَزُولُ عَنْهُ ٱلظُّلْمَةُ. خَرَاعِيبُهُ تُيَبِّسُهَا ٱلسُّمُومُ، وَبِنَفْخَةِ فَمِهِ يَزُولُ. ٣٠ 30
੩੦ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।
لَا يَتَّكِلْ عَلَى ٱلسُّوءِ. يَضِلُّ. لِأَنَّ ٱلسُّوءَ يَكُونُ أُجْرَتَهُ. ٣١ 31
੩੧ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।
قَبْلَ يَوْمِهِ يُتَوَفَّى، وَسَعَفُهُ لَا يَخْضَرُّ. ٣٢ 32
੩੨ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।
يُسَاقِطُ كَٱلْجَفْنَةِ حِصْرِمَهُ، وَيَنْثُرُ كَٱلزَّيْتُونِ زَهْرُهُ. ٣٣ 33
੩੩ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।
لِأَنَّ جَمَاعَةَ ٱلْفُجَّارِ عَاقِرٌ، وَٱلنَّارُ تَأْكُلُ خِيَامَ ٱلرَّشْوَةِ. ٣٤ 34
੩੪ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।
حَبِلَ شَقَاوَةً وَوَلَدَ إِثْمًا، وَبَطْنُهُ أَنْشَأَ غِشًّا». ٣٥ 35
੩੫ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”

< أَيُّوبَ 15 >