< أَيُّوبَ 17 >

«رُوحِي تَلِفَتْ. أَيَّامِي ٱنْطَفَأَتْ. إِنَّمَا ٱلْقُبُورُ لِي. ١ 1
“ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ।
«لَوْلَا ٱلْمُخَاتِلُونَ عِنْدِي، وَعَيْنِي تَبِيتُ عَلَى مُشَاجَرَاتِهِمْ. ٢ 2
ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ।
كُنْ ضَامِنِي عِنْدَ نَفْسِكَ. مَنْ هُوَ ٱلَّذِي يُصَفِّقُ يَدِي؟ ٣ 3
“ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ?
لِأَنَّكَ مَنَعْتَ قَلْبَهُمْ عَنِ ٱلْفِطْنَةِ، لِأَجْلِ ذَلِكَ لَا تَرْفَعُهُمُ. ٤ 4
ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ।
ٱلَّذِي يُسَلِّمُ ٱلْأَصْحَابَ لِلسَّلْبِ، تَتْلَفُ عُيُونُ بَنِيهِ. ٥ 5
ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ।
أَوْقَفَنِي مَثَلًا لِلشُّعُوبِ، وَصِرْتُ لِلْبَصْقِ فِي ٱلْوَجْهِ. ٦ 6
“ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।
كَلَّتْ عَيْنِي مِنَ ٱلْحُزْنِ، وَأَعْضَائِي كُلُّهَا كَٱلظِّلِّ. ٧ 7
ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ।
يَتَعَجَّبُ ٱلْمُسْتَقِيمُونَ مِنْ هَذَا، وَٱلْبَرِئُ يَنْتَهِضُ عَلَى ٱلْفَاجِرِ. ٨ 8
ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ।
أَمَّا ٱلصِّدِّيقُ فَيَسْتَمْسِكُ بِطَرِيقِهِ، وَٱلطَّاهِرُ ٱلْيَدَيْنِ يَزْدَادُ قُوَّةً. ٩ 9
ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
«وَلَكِنِ ٱرْجِعُوا كُلُّكُمْ وَتَعَالَوْا، فَلَا أَجِدُ فِيكُمْ حَكِيمًا. ١٠ 10
੧੦“ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ।
أَيَّامِي قَدْ عَبَرَتْ. مَقَاصِدِي، إِرْثُ قَلْبِي، قَدِ ٱنْتَزَعَتْ. ١١ 11
੧੧ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ।
يَجْعَلُونَ ٱللَّيْلَ نَهَارًا، نُورًا قَرِيبًا لِلظُّلْمَةِ. ١٢ 12
੧੨ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ।
إِذَا رَجَوْتُ ٱلْهَاوِيَةَ بَيْتًا لِي، وَفِي ٱلظَّلَامِ مَهَّدْتُ فِرَاشِي، (Sheol h7585) ١٣ 13
੧੩ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol h7585)
وَقُلْتُ لِلْقَبْرِ: أَنْتَ أَبِي، وَلِلدُّودِ: أَنْتَ أُمِّي وَأُخْتِي، ١٤ 14
੧੪ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ,
فَأَيْنَ إِذًا آمَالِي؟ آمَالِي، مَنْ يُعَايِنُهَا؟ ١٥ 15
੧੫ਤਦ ਮੇਰੀ ਆਸ ਫੇਰ ਕਿੱਥੇ ਹੈ? ਕੌਣ ਮੇਰੇ ਲਈ ਆਸ ਵੇਖੇਗਾ?
تَهْبِطُ إِلَى مَغَالِيقِ ٱلْهَاوِيَةِ إِذْ تَرْتَاحُ مَعًا فِي ٱلتُّرَابِ». (Sheol h7585) ١٦ 16
੧੬ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol h7585)

< أَيُّوبَ 17 >