< أَيُّوبَ 19 >

فَأَجَابَ أَيُّوبُ وَقَالَ: ١ 1
ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
«حَتَّى مَتَى تُعَذِّبُونَ نَفْسِي وَتَسْحَقُونَنِي بِٱلْكَلَامِ؟ ٢ 2
“ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?
هَذِهِ عَشَرَ مَرَّاتٍ أَخْزَيْتُمُونِي. لَمْ تَخْجَلُوا مِنْ أَنْ تَحْكِرُونِي. ٣ 3
ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?
وَهَبْنِي ضَلَلْتُ حَقًّا. عَلَيَّ تَسْتَقِرُّ ضَلَالَتِي! ٤ 4
ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।
إِنْ كُنْتُمْ بِٱلْحَقِّ تَسْتَكْبِرُونَ عَلَيَّ، فَثَبِّتُوا عَلَيَّ عَارِي. ٥ 5
ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,
فَٱعْلَمُوا إِذًا أَنَّ ٱللهَ قَدْ عَوَّجَنِي، وَلَفَّ عَلَيَّ أُحْبُولَتَهُ. ٦ 6
ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”
هَا إِنِّي أَصْرُخُ ظُلْمًا فَلَا أُسْتَجَابُ. أَدْعُو وَلَيْسَ حُكْمٌ. ٧ 7
ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
قَدْ حَوَّطَ طَرِيقِي فَلَا أَعْبُرُ، وَعَلَى سُبُلِي جَعَلَ ظَلَامًا. ٨ 8
ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ।
أَزَالَ عَنِّي كَرَامَتِي وَنَزَعَ تَاجَ رَأْسِي. ٩ 9
ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।
هَدَمَنِي مِنْ كُلِّ جِهَةٍ فَذَهَبْتُ، وَقَلَعَ مِثْلَ شَجَرَةٍ رَجَائِي، ١٠ 10
੧੦ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।
وَأَضْرَمَ عَلَيَّ غَضَبَهُ، وَحَسِبَنِي كَأَعْدَائِهِ. ١١ 11
੧੧ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!
مَعًا جَاءَتْ غُزَاتُهُ، وَأَعَدُّوا عَلَيَّ طَرِيقَهُمْ، وَحَلُّوا حَوْلَ خَيْمَتِي. ١٢ 12
੧੨ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।
قَدْ أَبْعَدَ عَنِّي إِخْوَتِي، وَمَعَارِفِي زَاغُوا عَنِّي. ١٣ 13
੧੩“ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।
أَقَارِبِي قَدْ خَذَلُونِي، وَٱلَّذِينَ عَرَفُونِي نَسُونِي. ١٤ 14
੧੪ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।
نُزَلَاءُ بَيْتِي وَإِمَائِي يَحْسِبُونَنِي أَجْنَبِيًّا. صِرْتُ فِي أَعْيُنِهِمْ غَرِيبًا. ١٥ 15
੧੫ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।
عَبْدِي دَعَوْتُ فَلَمْ يُجِبْ. بِفَمِي تَضَرَّعْتُ إِلَيْهِ. ١٦ 16
੧੬ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।
نَكْهَتِي مَكْرُوهَةٌ عِنْدَ ٱمْرَأَتِي، وَخَمَمْتُ عِنْدَ أَبْنَاءِ أَحْشَائِي. ١٧ 17
੧੭ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।
اَلْأَوْلَادُ أَيْضًا قَدْ رَذَلُونِي. إِذَا قُمْتُ يَتَكَلَّمُونَ عَلَيَّ. ١٨ 18
੧੮ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ!
كَرِهَنِي كُلُّ رِجَالِي، وَٱلَّذِينَ أَحْبَبْتُهُمُ ٱنْقَلَبُوا عَلَيَّ. ١٩ 19
੧੯ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
عَظْمِي قَدْ لَصِقَ بِجِلْدِي وَلَحْمِي، وَنَجَوْتُ بِجِلْدِ أَسْنَانِي. ٢٠ 20
੨੦ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!
تَرَاءَفُوا، تَرَاءَفُوا أَنْتُمْ عَلَيَّ يَا أَصْحَابِي، لِأَنَّ يَدَ ٱللهِ قَدْ مَسَّتْنِي. ٢١ 21
੨੧“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!
لِمَاذَا تُطَارِدُونَنِي كَمَا ٱللهُ، وَلَا تَشْبَعُونَ مِنْ لَحْمِي؟ ٢٢ 22
੨੨ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?
«لَيْتَ كَلِمَاتِي ٱلْآنَ تُكْتَبُ. يَا لَيْتَهَا رُسِمَتْ فِي سِفْرٍ، ٢٣ 23
੨੩“ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
وَنُقِرَتْ إِلَى ٱلْأَبَدِ فِي ٱلصَّخْرِ بِقَلَمِ حَدِيدٍ وَبِرَصَاصٍ. ٢٤ 24
੨੪ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!
أَمَّا أَنَا فَقَدْ عَلِمْتُ أَنَّ وَلِيِّي حَيٌّ، وَٱلْآخِرَ عَلَى ٱلْأَرْضِ يَقُومُ، ٢٥ 25
੨੫ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
وَبَعْدَ أَنْ يُفْنَى جِلْدِي هَذَا، وَبِدُونِ جَسَدِي أَرَى ٱللهَ. ٢٦ 26
੨੬ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
ٱلَّذِي أَرَاهُ أَنَا لِنَفْسِي، وَعَيْنَايَ تَنْظُرَانِ وَلَيْسَ آخَرُ. إِلَى ذَلِكَ تَتُوقُ كُلْيَتَايَ فِي جَوْفِي. ٢٧ 27
੨੭ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
فَإِنَّكُمْ تَقُولُونَ: لِمَاذَا نُطَارِدُهُ؟ وَٱلْكَلَامُ ٱلْأَصْلِيُّ يُوجَدُ عِنْدِي. ٢٨ 28
੨੮“ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
خَافُوا عَلَى أَنْفُسِكُمْ مِنَ ٱلسَّيْفِ، لِأَنَّ ٱلْغَيْظَ مِنْ آثَامِ ٱلسَّيْفِ. لِكَيْ تَعْلَمُوا مَا هُوَ ٱلْقَضَاءُ». ٢٩ 29
੨੯ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”

< أَيُّوبَ 19 >