< أَيُّوبَ 22 >

فَأَجَابَ أَلِيفَازُ ٱلتَّيْمَانِيُّ وَقَالَ: ١ 1
ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
«هَلْ يَنْفَعُ ٱلْإِنْسَانُ ٱللهَ؟ بَلْ يَنْفَعُ نَفْسَهُ ٱلْفَطِنُ! ٢ 2
“ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।
هَلْ مِنْ مَسَرَّةٍ لِلْقَدِيرِ إِذَا تَبَرَّرْتَ، أَوْ مِنْ فَائِدَةٍ إِذَا قَوَّمْتَ طُرُقَكَ؟ ٣ 3
ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?
هَلْ عَلَى تَقْوَاكَ يُوَبِّخُكَ، أَوْ يَدْخُلُ مَعَكَ فِي ٱلْمُحَاكَمَةِ؟ ٤ 4
“ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
أَلَيْسَ شَرُّكَ عَظِيمًا، وَآثَامُكَ لَا نِهَايَةَ لَهَا؟ ٥ 5
ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?
لِأَنَّكَ ٱرْتَهَنْتَ أَخَاكَ بِلَا سَبَبٍ، وَسَلَبْتَ ثِيَابَ ٱلْعُرَاةِ. ٦ 6
ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
مَاءً لَمْ تَسْقِ ٱلْعَطْشَانَ، وَعَنِ ٱلْجَوْعَانِ مَنَعْتَ خُبْزًا. ٧ 7
ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।
أَمَّا صَاحِبُ ٱلْقُوَّةِ فَلَهُ ٱلْأَرْضُ، وَٱلْمُتَرَفِّعُ ٱلْوَجْهِ سَاكِنٌ فِيهَا. ٨ 8
ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।
ٱلْأَرَامِلَ أَرْسَلْتَ خَالِيَاتٍ، وَذِرَاعُ ٱلْيَتَامَى ٱنْسَحَقَتْ. ٩ 9
ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।
لِأَجْلِ ذَلِكَ حَوَالَيْكَ فِخَاخٌ، وَيُرِيعُكَ رُعْبٌ بَغْتَةً ١٠ 10
੧੦ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!
أَوْ ظُلْمَةٌ فَلَا تَرَى، وَفَيْضُ ٱلْمِيَاهِ يُغَطِّيكَ. ١١ 11
੧੧ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
«هُوَذَا ٱللهُ فِي عُلُوِّ ٱلسَّمَاوَاتِ. وَٱنْظُرْ رَأْسَ ٱلْكَوَاكِبِ مَا أَعْلَاهُ! ١٢ 12
੧੨“ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!
فَقُلْتَ: كَيْفَ يَعْلَمُ ٱللهُ؟ هَلْ مِنْ وَرَاءِ ٱلضَّبَابِ يَقْضِي؟ ١٣ 13
੧੩ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?
ٱلسَّحَابُ سِتْرٌ لَهُ فَلَا يُرَى، وَعَلَى دَائِرَةِ ٱلسَّمَاوَاتِ يَتَمَشَّى. ١٤ 14
੧੪ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।
هَلْ تَحْفَظُ طَرِيقَ ٱلْقِدَمِ ٱلَّذِي دَاسَهُ رِجَالُ ٱلْإِثْمِ، ١٥ 15
੧੫ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?
ٱلَّذِينَ قُبِضَ عَلَيْهِمْ قَبْلَ ٱلْوَقْتِ؟ ٱلْغَمْرُ ٱنْصَبَّ عَلَى أَسَاسِهِمِ. ١٦ 16
੧੬ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
ٱلْقَائِلِينَ لِلهِ: ٱبْعُدْ عَنَّا. وَمَاذَا يَفْعَلُ ٱلْقَدِيرُ لَهُمْ؟ ١٧ 17
੧੭ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?
وَهُوَ قَدْ مَلَأَ بُيُوتَهُمْ خَيْرًا. لِتَبْعُدْ عَنِّي مَشُورَةُ ٱلْأَشْرَارِ. ١٨ 18
੧੮ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
ٱلْأَبْرَارُ يَنْظُرُونَ وَيَفْرَحُونَ، وَٱلْبَرِيءُ يَسْتَهْزِئُ بِهِمْ قَائِلِينَ: ١٩ 19
੧੯ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,
أَلَمْ يُبَدْ مُقَاوِمُونَا، وَبَقِيَّتُهُمْ قَدْ أَكَلَتْهَا ٱلنَّارُ؟ ٢٠ 20
੨੦ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!
«تَعَرَّفْ بِهِ وَٱسْلَمْ. بِذَلِكَ يَأْتِيكَ خَيْرٌ. ٢١ 21
੨੧“ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।
ٱقْبَلِ ٱلشَّرِيعَةَ مِنْ فِيهِ، وَضَعْ كَلَامَهُ فِي قَلْبِكَ. ٢٢ 22
੨੨ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
إِنْ رَجَعْتَ إِلَى ٱلْقَدِيرِ تُبْنَى. إِنْ أَبْعَدْتَ ظُلْمًا مِنْ خَيْمَتِكَ، ٢٣ 23
੨੩ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
وَأَلْقَيْتَ ٱلتِّبْرَ عَلَى ٱلتُّرَابِ وَذَهَبَ أُوفِيرَ بَيْنَ حَصَا ٱلْأَوْدِيَةِ. ٢٤ 24
੨੪ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
يَكُونُ ٱلْقَدِيرُ تِبْرَكَ وَفِضَّةَ أَتْعَابٍ لَكَ، ٢٥ 25
੨੫ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।
لِأَنَّكَ حِينَئِذٍ تَتَلَذَّذُ بِٱلْقَدِيرِ وَتَرْفَعُ إِلَى ٱللهِ وَجْهَكَ. ٢٦ 26
੨੬ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
تُصَلِّي لَهُ فَيَسْتَمِعُ لَكَ، وَنُذُورُكَ تُوفِيهَا. ٢٧ 27
੨੭ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।
وَتَجْزِمُ أَمْرًا فَيُثَبَّتُ لَكَ، وَعَلَى طُرُقِكَ يُضِيءُ نُورٌ. ٢٨ 28
੨੮ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
إِذَا وُضِعُوا تَقُولُ: رَفْعٌ. وَيُخَلِّصُ ٱلْمُنْخَفِضَ ٱلْعَيْنَيْنِ. ٢٩ 29
੨੯ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
يُنَجِّي غَيْرَ ٱلْبَرِيءِ وَيُنْجَى بِطَهَارَةِ يَدَيْكَ». ٣٠ 30
੩੦ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”

< أَيُّوبَ 22 >