< أَيُّوبَ 37 >

«فَلِهَذَا ٱضْطَرَبَ قَلْبِي وَخَفَقَ مِنْ مَوْضِعِهِ. ١ 1
“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।
ٱسْمَعُوا سَمَاعًا رَعْدَ صَوْتِهِ وَٱلزَّمْزَمَةَ ٱلْخَارِجَةَ مِنْ فِيهِ. ٢ 2
ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!
تَحْتَ كُلِّ ٱلسَّمَاوَاتِ يُطْلِقُهَا، كَذَا نُورُهُ إِلَى أَكْنَافِ ٱلْأَرْضِ. ٣ 3
ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ।
بَعْدُ يُزَمْجِرُ صَوْتٌ، يُرْعِدُ بِصَوْتِ جَلَالِهِ، وَلَا يُؤَخِّرُهَا إِذْ سُمِعَ صَوْتُهُ. ٤ 4
ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”
ٱللهُ يُرْعِدُ بِصَوْتِهِ عَجَبًا. يَصْنَعُ عَظَائِمَ لَا نُدْرِكُهَا. ٥ 5
ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।
لِأَنَّهُ يَقُولُ لِلثَّلْجِ: ٱسْقُطْ عَلَى ٱلْأَرْضِ. كَذَا لِوَابِلِ ٱلْمَطَرِ، وَابِلِ أَمْطَارِ عِزِّهِ. ٦ 6
ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।
يَخْتِمُ عَلَى يَدِ كُلِّ إِنْسَانٍ، لِيَعْلَمَ كُلُّ ٱلنَّاسِ خَالِقَهُمْ، ٧ 7
ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ।
فَتَدْخُلُ ٱلْحَيَوَانَاتُ ٱلْمَآوِيَ، وَتَسْتَقِرُّ فِي أَوْجِرَتِهَا. ٨ 8
ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ।
مِنَ ٱلْجَنُوبِ يَأْتِي ٱلْإِعْصَارُ، وَمِنَ ٱلشَّمَالِ ٱلْبَرَدُ. ٩ 9
ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।
مِنْ نَسَمَةِ ٱللهِ يُجْعَلُ ٱلْجَمْدُ، وَتَتَضَيَّقُ سِعَةُ ٱلْمِيَاهِ. ١٠ 10
੧੦ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।
أَيْضًا بِرِيٍّ يَطْرَحُ ٱلْغَيْمَ. يُبَدِّدُ سَحَابَ نُورِهِ. ١١ 11
੧੧ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।
فَهِيَ مُدَوَّرَةٌ مُتَقَلِّبَةٌ بِإِدَارَتِهِ، لِتَفْعَلَ كُلَّ مَا يَأْمُرُ بِهِ عَلَى وَجْهِ ٱلْأَرْضِ ٱلْمَسْكُونَةِ، ١٢ 12
੧੨ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।
سَوَاءٌ كَانَ لِلتَّأْدِيبِ أَوْ لِأَرْضِهِ أَوْ لِلرَّحْمَةِ يُرْسِلُهَا. ١٣ 13
੧੩ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ।
«اُنْصُتْ إِلَى هَذَا يَا أَيُّوبُ، وَقِفْ وَتَأَمَّلْ بِعَجَائِبِ ٱللهِ. ١٤ 14
੧੪“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ!
أَتُدْرِكُ ٱنْتِبَاهَ ٱللهِ إِلَيْهَا، أَوْ إِضَاءَةَ نُورِ سَحَابِهِ؟ ١٥ 15
੧੫ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ?
أَتُدْرِكُ مُوازَنَةَ ٱلسَّحَابِ، مُعْجِزَاتِ ٱلْكَامِلِ ٱلْمَعَارِفِ؟ ١٦ 16
੧੬ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?
كَيْفَ تَسْخُنُ ثِيَابُكَ إِذَا سَكَنَتِ ٱلْأَرْضُ مِنْ رِيحِ ٱلْجَنُوبِ؟ ١٧ 17
੧੭ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
هَلْ صَفَّحْتَ مَعَهُ ٱلْجَلَدَ ٱلْمُمَكَّنَ كَٱلْمِرْآةِ ٱلْمَسْبُوكَةِ؟ ١٨ 18
੧੮ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?
عَلِّمْنَا مَا نَقُولُ لَهُ. إِنَّنَا لَا نُحْسِنُ ٱلْكَلَامَ بِسَبَبِ ٱلظُّلْمَةِ! ١٩ 19
੧੯“ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ।
هَلْ يُقَصُّ عَلَيْهِ كَلَامِي إِذَا تَكَلَّمْتُ؟ هَلْ يَنْطِقُ ٱلْإِنْسَانُ لِكَيْ يَبْتَلِعَ؟ ٢٠ 20
੨੦ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ?
وَٱلْآنَ لَا يُرَى ٱلنُّورُ ٱلْبَاهِرُ ٱلَّذِي هُوَ فِي ٱلْجَلَدِ، ثُمَّ تَعْبُرُ ٱلرِّيحُ فَتُنَقِّيهِ. ٢١ 21
੨੧ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।
مِنَ ٱلشَّمَالِ يَأْتِي ذَهَبٌ. عِنْدَ ٱللهِ جَلَالٌ مُرْهِبٌ. ٢٢ 22
੨੨ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!
ٱلْقَدِيرُ لَا نُدْرِكُهُ. عَظِيمُ ٱلْقُوَّةِ وَٱلْحَقِّ، وَكَثِيرُ ٱلْبِرِّ. لَا يُجَاوِبُ. ٢٣ 23
੨੩ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!
لِذَلِكَ فَلْتَخَفْهُ ٱلنَّاسُ. كُلَّ حَكِيمِ ٱلْقَلْبِ لَا يُرَاعِي». ٢٤ 24
੨੪ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।”

< أَيُّوبَ 37 >