< أَيُّوبَ 38 >

فَأَجَابَ ٱلرَّبُّ أَيُّوبَ مِنَ ٱلْعَاصِفَةِ وَقَالَ: ١ 1
ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
«مَنْ هَذَا ٱلَّذِي يُظْلِمُ ٱلْقَضَاءَ بِكَلَامٍ بِلَا مَعْرِفَةٍ؟ ٢ 2
“ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ?
اُشْدُدِ ٱلْآنَ حَقْوَيْكَ كَرَجُلٍ، فَإِنِّي أَسْأَلُكَ فَتُعَلِّمُنِي. ٣ 3
ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”
أَيْنَ كُنْتَ حِينَ أَسَّسْتُ ٱلْأَرْضَ؟ أَخْبِرْ إِنْ كَانَ عِنْدَكَ فَهْمٌ. ٤ 4
“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
مَنْ وَضَعَ قِيَاسَهَا؟ لِأَنَّكَ تَعْلَمُ! أَوْ مَنْ مَدَّ عَلَيْهَا مِطْمَارًا؟ ٥ 5
ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ?
عَلَى أَيِّ شَيْءٍ قَرَّتْ قَوَاعِدُهَا؟ أَوْ مَنْ وَضَعَ حَجَرَ زَاوِيَتِهَا، ٦ 6
ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
عِنْدَمَا تَرَنَّمَتْ كَوَاكِبُ ٱلصُّبْحِ مَعًا، وَهَتَفَ جَمِيعُ بَنِي ٱللهِ؟ ٧ 7
ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
«وَمَنْ حَجَزَ ٱلْبَحْرَ بِمَصَارِيعَ حِينَ ٱنْدَفَقَ فَخَرَجَ مِنَ ٱلرَّحِمِ. ٨ 8
“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?
إِذْ جَعَلْتُ ٱلسَّحَابَ لِبَاسَهُ، وَٱلضَّبَابَ قِمَاطَهُ، ٩ 9
ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ,
وَجَزَمْتُ عَلَيْهِ حَدِّي، وَأَقَمْتُ لَهُ مَغَالِيقَ وَمَصَارِيعَ، ١٠ 10
੧੦ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ?
وَقُلْتُ: إِلَى هُنَا تَأْتِي وَلَا تَتَعَدَّى، وَهُنَا تُتْخَمُ كِبْرِيَاءُ لُجَجِكَ؟ ١١ 11
੧੧ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
«هَلْ فِي أَيَّامِكَ أَمَرْتَ ٱلصُّبْحَ؟ هَلْ عَرَّفْتَ ٱلْفَجْرَ مَوْضِعَهُ ١٢ 12
੧੨“ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
لِيُمْسِكَ بِأَكْنَافِ ٱلْأَرْضِ، فَيُنْفَضَ ٱلْأَشْرَارُ مِنْهَا؟ ١٣ 13
੧੩ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ?
تَتَحَوَّلُ كَطِينِ ٱلْخَاتِمِ، وَتَقِفُ كَأَنَّهَا لَابِسَةٌ. ١٤ 14
੧੪ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,
وَيُمْنَعُ عَنِ ٱلْأَشْرَارِ نُورُهُمْ، وَتَنْكَسِرُ ٱلذِّرَاعُ ٱلْمُرْتَفِعَةُ. ١٥ 15
੧੫ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।”
«هَلِ ٱنْتَهَيْتَ إِلَى يَنَابِيعِ ٱلْبَحْرِ، أَوْ فِي مَقْصُورَةِ ٱلْغَمْرِ تَمَشَّيْتَ؟ ١٦ 16
੧੬“ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ?
هَلِ ٱنْكَشَفَتْ لَكَ أَبْوَابُ ٱلْمَوْتِ، أَوْ عَايَنْتَ أَبْوَابَ ظِلِّ ٱلْمَوْتِ؟ ١٧ 17
੧੭ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ?
هَلْ أَدْرَكْتَ عَرْضَ ٱلْأَرْضِ؟ أَخْبِرْ إِنْ عَرَفْتَهُ كُلَّهُ. ١٨ 18
੧੮ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!”
«أَيْنَ ٱلطَّرِيقُ إِلَى حَيْثُ يَسْكُنُ ٱلنُّورُ؟ وَٱلظُّلْمَةُ أَيْنَ مَقَامُهَا، ١٩ 19
੧੯“ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ?
حَتَّى تَأْخُذَهَا إِلَى تُخُومِهَا وَتَعْرِفَ سُبُلَ بَيْتِهَا؟ ٢٠ 20
੨੦ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ।
تَعْلَمُ، لِأَنَّكَ حِينَئِذٍ كُنْتَ قَدْ وُلِدْتَ، وَعَدَدُ أَيَّامِكَ كَثِيرٌ! ٢١ 21
੨੧ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!”
«أَدَخَلْتَ إِلَى خَزَائِنِ ٱلثَّلْجِ، أَمْ أَبْصَرْتَ مَخَازِنَ ٱلْبَرَدِ، ٢٢ 22
੨੨“ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
ٱلَّتِي أَبْقَيْتَهَا لِوَقْتِ ٱلضَّرِّ، لِيَوْمِ ٱلْقِتَالِ وَٱلْحَرْبِ؟ ٢٣ 23
੨੩ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ?
فِي أَيِّ طَرِيقٍ يَتَوَزَّعُ ٱلنُّورُ، وَتَتَفَرَّقُ ٱلشَّرْقِيَّةُ عَلَى ٱلْأَرْضِ؟ ٢٤ 24
੨੪ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ?
مَنْ فَرَّعَ قَنَوَاتٍ لِلْهَطْلِ، وَطَرِيقًا لِلصَّوَاعِقِ، ٢٥ 25
੨੫ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,
لِيَمْطُرَ عَلَى أَرْضٍ حَيْثُ لَا إِنْسَانَ، عَلَى قَفْرٍ لَا أَحَدَ فِيهِ، ٢٦ 26
੨੬ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
لِيُرْوِيَ ٱلْبَلْقَعَ وَٱلْخَلَاءَ وَيُنْبِتَ مَخْرَجَ ٱلْعُشْبِ؟ ٢٧ 27
੨੭ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?
«هَلْ لِلْمَطَرِ أَبٌ؟ وَمَنْ وَلَدَ مَآجِلَ ٱلطَّلِّ؟ ٢٨ 28
੨੮ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?
مِنْ بَطْنِ مَنْ خَرَجَ ٱلْجَمَدُ؟ صَقِيعُ ٱلسَّمَاءِ، مَنْ وَلَدَهُ؟ ٢٩ 29
੨੯ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ?
كَحَجَرٍ صَارَتِ ٱلْمِيَاهُ. ٱخْتَبَأَتْ. وَتَلَكَّدَ وَجْهُ ٱلْغَمْرِ. ٣٠ 30
੩੦ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।”
«هَلْ تَرْبِطُ أَنْتَ عُقْدَ ٱلثُّرَيَّا، أَوْ تَفُكُّ رُبُطَ ٱلْجَبَّارِ؟ ٣١ 31
੩੧“ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?
أَتُخْرِجُ ٱلْمَنَازِلَ فِي أَوْقَاتِهَا وَتَهْدِي ٱلنَّعْشَ مَعَ بَنَاتِهِ؟ ٣٢ 32
੩੨ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ?
هَلْ عَرَفْتَ سُنَنَ ٱلسَّمَاوَاتِ، أَوْ جَعَلْتَ تَسَلُّطَهَا عَلَى ٱلْأَرْضِ؟ ٣٣ 33
੩੩ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ?”
أَتَرْفَعُ صَوْتَكَ إِلَى ٱلسُّحُبِ فَيُغَطِّيَكَ فَيْضُ ٱلْمِيَاهِ؟ ٣٤ 34
੩੪ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ?
أَتُرْسِلُ ٱلْبُرُوقَ فَتَذْهَبَ وَتَقُولَ لَكَ: هَا نَحْنُ؟ ٣٥ 35
੩੫ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?”
مَنْ وَضَعَ فِي ٱلطَّخَاءِ حِكْمَةً، أَوْ مَنْ أَظْهَرَ فِي ٱلشُّهُبِ فِطْنَةً؟ ٣٦ 36
੩੬ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ?
مَنْ يُحْصِي ٱلْغُيُومَ بِٱلْحِكْمَةِ، وَمَنْ يَسْكُبُ أَزْقَاقَ ٱلسَّمَاوَاتِ، ٣٧ 37
੩੭ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ,
إِذْ يَنْسَبِكُ ٱلتُّرَابُ سَبْكًا وَيَتَلَاصَقُ ٱلْمَدَرُ؟ ٣٨ 38
੩੮ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ?
«أَتَصْطَادُ لِلَّبْوَةِ فَرِيسَةً، أَمْ تُشْبِعُ نَفْسَ ٱلْأَشْبَالِ، ٣٩ 39
੩੯“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,
حِينَ تَجْرَمِزُّ فِي عِرِّيسِهَا وَتَجْلِسُ فِي عِيصِهَا لِلْكُمُونِ؟ ٤٠ 40
੪੦ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ?
مَنْ يُهَيِّئُ لِلْغُرَابِ صَيْدَهُ، إِذْ تَنْعَبُ فِرَاخُهُ إِلَى ٱللهِ، وَتَتَرَدَّدُ لِعَدَمِ ٱلْقُوتِ؟ ٤١ 41
੪੧ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”

< أَيُّوبَ 38 >