< مَرَاثِي إِرْمِيَا 3 >
أَنَا هُوَ ٱلرَّجُلُ ٱلَّذِي رأَى مَذَلَّةً بِقَضِيبِ سَخَطِهِ. | ١ 1 |
੧ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,
قَادَنِي وَسَيَّرَنِي فِي ٱلظَّلَامِ وَلَا نُورَ. | ٢ 2 |
੨ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।
حَقًّا إِنَّهُ يَعُودُ وَيَرُدُّ عَلَيَّ يَدَهُ ٱلْيَوْمَ كُلَّهُ. | ٣ 3 |
੩ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!
أَبْلَى لَحْمِي وَجِلْدِي. كَسَّرَ عِظَامِي. | ٤ 4 |
੪ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।
بَنَى عَلَيَّ وَأَحَاطَنِي بِعَلْقَمٍ وَمَشَقَّةٍ. | ٥ 5 |
੫ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
أَسْكَنَنِي فِي ظُلُمَاتٍ كَمَوْتَى ٱلْقِدَمِ. | ٦ 6 |
੬ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।
سَيَّجَ عَلَيَّ فَلَا أَسْتَطِيعُ ٱلْخُرُوجَ. ثَقَّلَ سِلْسِلَتِي. | ٧ 7 |
੭ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।
أَيْضًا حِينَ أَصْرُخُ وَأَسْتَغِيثُ يَصُدُّ صَلَاتِي. | ٨ 8 |
੮ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।
سَيَّجَ طُرُقِي بِحِجَارَةٍ مَنْحُوتَةٍ. قَلَبَ سُبُلِي. | ٩ 9 |
੯ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।
هُوَ لِي دُبٌّ كَامِنٌ، أَسَدٌ فِي مَخَابِىءَ. | ١٠ 10 |
੧੦ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।
مَيَّلَ طُرُقِي وَمَزَّقَنِي. جَعَلَنِي خَرَابًا. | ١١ 11 |
੧੧ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।
مَدَّ قَوْسَهُ وَنَصَبَنِي كَغَرَضٍ لِلسَّهْمِ. | ١٢ 12 |
੧੨ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।
أَدْخَلَ فِي كُلْيَتَيَّ نِبَالَ جُعْبَتِهِ. | ١٣ 13 |
੧੩ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
صِرْتُ ضُحْكَةً لِكُلِّ شَعْبِي، وَأُغْنِيَةً لَهُمُ ٱلْيَوْمَ كُلَّهُ. | ١٤ 14 |
੧੪ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ।
أَشْبَعَنِي مَرَائِرَ وَأَرْوَانِي أَفْسَنْتِينًا، | ١٥ 15 |
੧੫ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।
وَجَرَشَ بِٱلْحَصَى أَسْنَانِي. كَبَسَنِي بِٱلرَّمَادِ. | ١٦ 16 |
੧੬ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।
وَقَدْ أَبْعَدْتَ عَنِ ٱلسَّلَامِ نَفْسِي. نَسِيتُ ٱلْخَيْرَ. | ١٧ 17 |
੧੭ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।
وَقُلْتُ: «بَادَتْ ثِقَتِي وَرَجَائِي مِنَ ٱلرَّبِّ». | ١٨ 18 |
੧੮ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।
ذِكْرُ مَذَلَّتِي وَتَيَهَانِي أَفْسَنْتِينٌ وَعَلْقَمٌ. | ١٩ 19 |
੧੯ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ!
ذِكْرًا تَذْكُرُ نَفْسِي وَتَنْحَنِي فِيَّ. | ٢٠ 20 |
੨੦ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।
أُرَدِّدُ هَذَا فِي قَلْبِي، مِنْ أَجْلِ ذَلِكَ أَرْجُو: | ٢١ 21 |
੨੧ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।
إِنَّهُ مِنْ إِحْسَانَاتِ ٱلرَّبِّ أَنَّنَا لَمْ نَفْنَ، لِأَنَّ مَرَاحِمَهُ لَا تَزُولُ. | ٢٢ 22 |
੨੨ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
هِيَ جَدِيدَةٌ فِي كُلِّ صَبَاحٍ. كَثِيرَةٌ أَمَانَتُكَ. | ٢٣ 23 |
੨੩ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
نَصِيبِي هُوَ ٱلرَّبُّ، قَالَتْ نَفْسِي، مِنْ أَجْلِ ذَلِكَ أَرْجُوهُ. | ٢٤ 24 |
੨੪ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
طَيِّبٌ هُوَ ٱلرَّبُّ لِلَّذِينَ يَتَرَجَّوْنَهُ، لِلنَّفْسِ ٱلَّتِي تَطْلُبُهُ. | ٢٥ 25 |
੨੫ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।
جَيِّدٌ أَنْ يَنْتَظِرَ ٱلْإِنْسَانُ وَيَتَوَقَّعَ بِسُكُوتٍ خَلَاصَ ٱلرَّبِّ. | ٢٦ 26 |
੨੬ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
جَيِّدٌ لِلرَّجُلِ أَنْ يَحْمِلَ ٱلنِّيرَ فِي صِبَاهُ. | ٢٧ 27 |
੨੭ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
يَجْلِسُ وَحْدَهُ وَيَسْكُتُ، لِأَنَّهُ قَدْ وَضَعَهُ عَلَيْهِ. | ٢٨ 28 |
੨੮ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।
يَجْعَلُ فِي ٱلتُّرَابِ فَمَهُ لَعَلَّهُ يُوجَدُ رَجَاءٌ. | ٢٩ 29 |
੨੯ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ!
يُعْطِي خَدَّهُ لِضَارِبِهِ. يَشْبَعُ عَارًا. | ٣٠ 30 |
੩੦ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!
لِأَنَّ ٱلسَّيِّدَ لَا يَرْفُضُ إِلَى ٱلْأَبَدِ. | ٣١ 31 |
੩੧ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।
فَإِنَّهُ وَلَوْ أَحْزَنَ يَرْحَمُ حَسَبَ كَثْرَةِ مَرَاحِمِهِ. | ٣٢ 32 |
੩੨ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।
لِأَنَّهُ لَا يُذِلُّ مِنْ قَلْبِهِ، وَلَا يُحْزِنُ بَنِي ٱلْإِنْسَانِ. | ٣٣ 33 |
੩੩ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।
أَنْ يَدُوسَ أَحَدٌ تَحْتَ رِجْلَيْهِ كُلَّ أَسْرَى ٱلْأَرْضِ، | ٣٤ 34 |
੩੪ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
أَنْ يُحَرِّفَ حَقَّ ٱلرَّجُلِ أَمَامَ وَجْهِ ٱلْعَلِيِّ، | ٣٥ 35 |
੩੫ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,
أَنْ يَقْلِبَ ٱلْإِنْسَانَ فِي دَعْوَاهُ. ٱلسَّيِّدُ لَا يَرَى! | ٣٦ 36 |
੩੬ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!
مَنْ ذَا ٱلَّذِي يَقُولُ فَيَكُونَ وَٱلرَّبُّ لَمْ يَأْمُرْ؟ | ٣٧ 37 |
੩੭ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?
مِنْ فَمِ ٱلْعَلِيِّ أَلَا تَخْرُجُ ٱلشُّرُورُ وَٱلْخَيْرُ؟ | ٣٨ 38 |
੩੮ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
لِمَاذَا يَشْتَكِي ٱلْإِنْسَانُ ٱلْحَيُّ، ٱلرَّجُلُ مِنْ قِصَاصِ خَطَايَاهُ؟ | ٣٩ 39 |
੩੯ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?
لِنَفْحَصْ طُرُقَنَا وَنَمْتَحِنْهَا وَنَرْجِعْ إِلَى ٱلرَّبِّ. | ٤٠ 40 |
੪੦ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!
لِنَرْفَعْ قُلُوبَنَا وَأَيْدِيَنَا إِلَى ٱللهِ فِي ٱلسَّمَاوَاتِ: | ٤١ 41 |
੪੧ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
«نَحْنُ أَذْنَبْنَا وَعَصَيْنَا. أَنْتَ لَمْ تَغْفِرْ. | ٤٢ 42 |
੪੨ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।
ٱلْتَحَفْتَ بِٱلْغَضَبِ وَطَرَدْتَنَا. قَتَلْتَ وَلَمْ تَشْفِقْ. | ٤٣ 43 |
੪੩ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।
ٱلْتَحَفْتَ بِٱلسَّحَابِ حَتَّى لَا تَنْفُذَ ٱلصَّلَاةُ. | ٤٤ 44 |
੪੪ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।
جَعَلْتَنَا وَسَخًا وَكَرْهًا فِي وَسَطِ ٱلشُّعُوبِ. | ٤٥ 45 |
੪੫ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ।
فَتَحَ كُلُّ أَعْدَائِنَا أَفْوَاهَهُمْ عَلَيْنَا. | ٤٦ 46 |
੪੬ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
صَارَ عَلَيْنَا خَوْفٌ وَرُعْبٌ، هَلَاكٌ وَسَحْقٌ». | ٤٧ 47 |
੪੭ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।
سَكَبَتْ عَيْنَايَ يَنَابِيعَ مَاءٍ عَلَى سَحْقِ بِنْتِ شَعْبِي. | ٤٨ 48 |
੪੮ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।
عَيْنِي تَسْكُبُ وَلَا تَكُفُّ بِلَا ٱنْقِطَاعٍ | ٤٩ 49 |
੪੯ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
حَتَّى يُشْرِفَ وَيَنْظُرَ ٱلرَّبُّ مِنَ ٱلسَّمَاءِ. | ٥٠ 50 |
੫੦ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।
عَيْنِي تُؤَثِّرُ فِي نَفْسِي لِأَجْلِ كُلِّ بَنَاتِ مَدِينَتِي. | ٥١ 51 |
੫੧ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ।
قَدِ ٱصْطَادَتْنِي أَعْدَائِي كَعُصْفُورٍ بِلَا سَبَبٍ. | ٥٢ 52 |
੫੨ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।
قَرَضُوا فِي ٱلْجُبِّ حَيَاتِي وَأَلْقَوْا عَلَيَّ حِجَارَةً. | ٥٣ 53 |
੫੩ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।
طَفَتِ ٱلْمِيَاهُ فَوْقَ رَأْسِي. قُلْتُ: «قَدْ قُرِضْتُ!». | ٥٤ 54 |
੫੪ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!
دَعَوْتُ بِٱسْمِكَ يَارَبُّ مِنَ ٱلْجُبِّ ٱلْأَسْفَلِ. | ٥٥ 55 |
੫੫ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,
لِصَوْتِي سَمِعْتَ: «لَا تَسْتُرْ أُذُنَكَ عَنْ زَفْرَتِي، عَنْ صِيَاحِي». | ٥٦ 56 |
੫੬ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!
دَنَوْتَ يَوْمَ دَعَوْتُكَ. قُلْتَ: «لَا تَخَفْ!». | ٥٧ 57 |
੫੭ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!
خَاصَمْتَ يَا سَيِّدُ خُصُومَاتِ نَفْسِي. فَكَكْتَ حَيَاتِي. | ٥٨ 58 |
੫੮ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।
رَأَيْتَ يَارَبُّ ظُلْمِي. أَقِمْ دَعْوَايَ. | ٥٩ 59 |
੫੯ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!
رَأَيْتَ كُلَّ نَقْمَتِهِمْ، كُلَّ أَفْكَارِهِمْ عَلَيَّ. | ٦٠ 60 |
੬੦ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
سَمِعْتَ تَعْيِيرَهُمْ يَارَبُّ، كُلَّ أَفْكَارِهِمْ عَلَيَّ. | ٦١ 61 |
੬੧ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
كَلَامُ مُقَاوِمِيَّ وَمُؤَامَرَتُهُمْ عَلَيَّ ٱلْيَوْمَ كُلَّهُ. | ٦٢ 62 |
੬੨ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।
اُنْظُرْ إِلَى جُلُوسِهِمْ وَوُقُوفِهِمْ، أَنَا أُغْنِيَتُهُمْ! | ٦٣ 63 |
੬੩ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ।
رُدَّ لَهُمْ جَزَاءً يَارَبُّ حَسَبَ عَمَلِ أَيَادِيهِمْ. | ٦٤ 64 |
੬੪ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।
أَعْطِهِمْ غِشَاوَةَ قَلْبٍ، لَعْنَتَكَ لَهُمْ. | ٦٥ 65 |
੬੫ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।
اِتْبَعْ بِٱلْغَضَبِ وَأَهْلِكْهُمْ مِنْ تَحْتِ سَمَاوَاتِ ٱلرَّبِّ. | ٦٦ 66 |
੬੬ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।