< اَللَّاوِيِّينَ 10 >

وَأَخَذَ ٱبْنَا هَارُونَ: نَادَابُ وَأَبِيهُو، كُلٌّ مِنْهُمَا مِجْمَرَتَهُ وَجَعَلَا فِيهِمَا نَارًا وَوَضَعَا عَلَيْهَا بَخُورًا، وَقَرَّبَا أَمَامَ ٱلرَّبِّ نَارًا غَرِيبَةً لَمْ يَأْمُرْهُمَا بِهَا. ١ 1
ਤਦ ਹਾਰੂਨ ਦੇ ਪੁੱਤਰਾਂ ਨਾਦਾਬ ਅਤੇ ਅਬੀਹੂ ਨੇ ਆਪੋ-ਆਪਣੀ ਧੂਪਦਾਨੀ ਲੈ ਕੇ ਉਸ ਦੇ ਵਿੱਚ ਅੱਗ ਭਰੀ ਅਤੇ ਉਸ ਵਿੱਚ ਧੂਪ ਪਾ ਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ, ਜਿਸ ਤੋਂ ਯਹੋਵਾਹ ਨੇ ਉਨ੍ਹਾਂ ਨੂੰ ਵਰਜਿਆ ਸੀ।
فَخَرَجَتْ نَارٌ مِنْ عِنْدِ ٱلرَّبِّ وَأَكَلَتْهُمَا، فَمَاتَا أَمَامَ ٱلرَّبِّ. ٢ 2
ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ।
فَقَالَ مُوسَى لِهَارُونَ: «هَذَا مَا تَكَلَّمَ بِهِ ٱلرَّبُّ قَائِلًا: فِي ٱلْقَرِيبِينَ مِنِّي أَتَقَدَّسُ، وَأَمَامَ جَمِيعِ ٱلشَّعْبِ أَتَمَجَّدُ». فَصَمَتَ هَارُونُ. ٣ 3
ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
فَدَعَا مُوسَى مِيشَائِيلَ وَأَلْصَافَانَ ٱبْنَيْ عُزِّيئِيلَ عَمِّ هَارُونَ، وَقَالَ لَهُمَا: «تَقَدَّمَا ٱرْفَعَا أَخَوَيْكُمَا مِنْ قُدَّامِ ٱلْقُدْسِ إِلَى خَارِجِ ٱلْمَحَلَّةِ». ٤ 4
ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
فَتَقَدَّمَا وَرَفَعَاهُمَا فِي قَمِيصَيْهِمَا إِلَى خَارِجِ ٱلْمَحَلَّةِ، كَمَا قَالَ مُوسَى. ٥ 5
ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
وَقَالَ مُوسَى لِهَارُونَ وَأَلِعَازَارَ وَإِيثَامَارَ ٱبْنَيْهِ: «لَا تَكْشِفُوا رُؤُوسَكُمْ وَلَا تَشُقُّوا ثِيَابَكُمْ لِئَلَّا تَمُوتُوا، وَيُسْخَطَ عَلَى كُلِّ ٱلْجَمَاعَةِ. وَأَمَّا إِخْوَتُكُمْ كُلُّ بَيْتِ إِسْرَائِيلَ فَيَبْكُونَ عَلَى ٱلْحَرِيقِ ٱلَّذِي أَحْرَقَهُ ٱلرَّبُّ. ٦ 6
ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
وَمِنْ بَابِ خَيْمَةِ ٱلِٱجْتِمَاعِ لَا تَخْرُجُوا لِئَلَّا تَمُوتُوا، لِأَنَّ دُهْنَ مَسْحَةِ ٱلرَّبِّ عَلَيْكُمْ». فَفَعَلُوا حَسَبَ كَلَامِ مُوسَى. ٧ 7
ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
وَكَلَّمَ ٱلرَّبُّ هَارُونَ قَائِلًا: ٨ 8
ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ,
«خَمْرًا وَمُسْكِرًا لَا تَشْرَبْ أَنْتَ وَبَنُوكَ مَعَكَ عِنْدَ دُخُولِكُمْ إِلَى خَيْمَةِ ٱلِٱجْتِمَاعِ لِكَيْ لَا تَمُوتُوا. فَرْضًا دَهْرِيًّا فِي أَجْيَالِكُمْ ٩ 9
“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
وَلِلتَّمْيِيزِ بَيْنَ ٱلْمُقَدَّسِ وَٱلْمُحَلَّلِ وَبَيْنَ ٱلنَّجِسِ وَٱلطَّاهِرِ، ١٠ 10
੧੦ਤਾਂ ਜੋ ਤੁਸੀਂ ਪਵਿੱਤਰ ਅਤੇ ਅਪਵਿੱਤਰ ਦੇ ਵਿੱਚ ਅਤੇ ਸ਼ੁੱਧ ਅਤੇ ਅਸ਼ੁੱਧ ਦੇ ਵਿੱਚ ਫ਼ਰਕ ਕਰ ਸਕੋ।
وَلِتَعْلِيمِ بَنِي إِسْرَائِيلَ جَمِيعَ ٱلْفَرَائِضِ ٱلَّتِي كَلَّمَهُمُ ٱلرَّبُّ بِهَا بِيَدِ مُوسَى». ١١ 11
੧੧ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।”
وَقَالَ مُوسَى لِهَارُونَ وَأَلِعَازَارَ وَإِيثَامَارَ ٱبْنَيْهِ ٱلْبَاقِيَيْنِ: «خُذُوا ٱلتَّقْدِمَةَ ٱلْبَاقِيَةَ مِنْ وَقَائِدِ ٱلرَّبِّ وَكُلُوهَا فَطِيرًا بِجَانِبِ ٱلْمَذْبَحِ لِأَنَّهَا قُدْسُ أَقْدَاسٍ. ١٢ 12
੧੨ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।
كُلُوهَا فِي مَكَانٍ مُقَدَّسٍ لِأَنَّهَا فَرِيضَتُكَ وَفَرِيضَةُ بَنِيكَ مِنْ وَقَائِدِ ٱلرَّبِّ، فَإِنَّنِي هَكَذَا أُمِرْتُ. ١٣ 13
੧੩ਅਤੇ ਤੁਸੀਂ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਕਿਉਂ ਜੋ ਯਹੋਵਾਹ ਦੀਆਂ ਅੱਗ ਦੀਆਂ ਬਲੀਆਂ ਵਿੱਚੋਂ ਇਹ ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।
وَأَمَّا صَدْرُ ٱلتَّرْدِيدِ وَسَاقُ ٱلرَّفِيعَةِ فَتَأْكُلُونَهُمَا فِي مَكَانٍ طَاهِرٍ أَنْتَ وَبَنُوكَ وَبَنَاتُكَ مَعَكَ، لِأَنَّهُمَا جُعِلَا فَرِيضَتَكَ وَفَرِيضَةَ بَنِيكَ مِنْ ذَبَائِحِ سَلَامَةِ بَنِي إِسْرَائِيلَ. ١٤ 14
੧੪ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ।
سَاقُ ٱلرَّفِيعَةِ وَصَدْرُ ٱلتَّرْدِيدِ يَأْتُونَ بِهِمَا مَعَ وَقَائِدِ ٱلشَّحْمِ لِيُرَدَّدَا تَرْدِيدًا أَمَامَ ٱلرَّبِّ، فَيَكُونَانِ لَكَ وَلِبَنِيكَ مَعَكَ فَرِيضَةً دَهْرِيَّةً، كَمَا أَمَرَ ٱلرَّبُّ». ١٥ 15
੧੫ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।”
وَأَمَّا تَيْسُ ٱلْخَطِيَّةِ فَإِنَّ مُوسَى طَلَبَهُ فَإِذَا هُوَ قَدِ ٱحْتَرَقَ. فَسَخِطَ عَلَى أَلِعَازَارَ وَإِيثَامَارَ، ٱبْنَيْ هَارُونَ ٱلْبَاقِيَيْنِ، وَقَالَ: ١٦ 16
੧੬ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,
«مَا لَكُمَا لَمْ تَأْكُلَا ذَبِيحَةَ ٱلْخَطِيَّةِ فِي ٱلْمَكَانِ ٱلْمُقَدَّسِ؟ لِأَنَّهَا قُدْسُ أَقْدَاسٍ، وَقَدْ أَعْطَاكُمَا إِيَّاهَا لِتَحْمِلَا إِثْمَ ٱلْجَمَاعَةِ تَكْفِيرًا عَنْهُمْ أَمَامَ ٱلرَّبِّ. ١٧ 17
੧੭“ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?
إِنَّهُ لَمْ يُؤْتَ بِدَمِهَا إِلَى ٱلْقُدْسِ دَاخِلًا. أَكْلًا تَأْكُلَانِهَا فِي ٱلْقُدْسِ كَمَا أَمَرْتُ». ١٨ 18
੧੮ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ।”
فَقَالَ هَارُونُ لِمُوسَى: «إِنَّهُمَا ٱلْيَوْمَ قَدْ قَرَّبَا ذَبِيحَةَ خَطِيَّتِهِمَا وَمُحْرَقَتَهُمَا أَمَامَ ٱلرَّبِّ، وَقَدْ أَصَابَنِي مِثْلُ هَذِهِ. فَلَوْ أَكَلْتُ ذَبِيحَةَ ٱلْخَطِيَّةِ ٱلْيَوْمَ، هَلْ كَانَ يَحْسُنُ فِي عَيْنَيِ ٱلرَّبِّ؟». ١٩ 19
੧੯ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”
فَلَمَّا سَمِعَ مُوسَى حَسُنَ فِي عَيْنَيْهِ. ٢٠ 20
੨੦ਜਦ ਮੂਸਾ ਨੇ ਇਹ ਸੁਣਿਆ ਤਾਂ ਉਹ ਰਾਜ਼ੀ ਹੋ ਗਿਆ।

< اَللَّاوِيِّينَ 10 >