< اَللَّاوِيِّينَ 27 >

وَكَلَّمَ ٱلرَّبُّ مُوسَى قَائِلًا: ١ 1
ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
«كَلِّمْ بَنِي إِسْرَائِيلَ وَقُلْ لَهُمْ: إِذَا أَفْرَزَ إِنْسَانٌ نَذْرًا حَسَبَ تَقْوِيمِكَ نُفُوسًا لِلرَّبِّ، ٢ 2
ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
فَإِنْ كَانَ تَقْوِيمُكَ لِذَكَرٍ مِنِ ٱبْنِ عِشْرِينَ سَنَةً إِلَى ٱبْنِ سِتِّينَ سَنَةً، يَكُونُ تَقْوِيمُكَ خَمْسِينَ شَاقِلَ فِضَّةٍ عَلَى شَاقِلِ ٱلْمَقْدِسِ. ٣ 3
ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
وَإِنْ كَانَ أُنْثَى يَكُونُ تَقْوِيمُكَ ثَلَاثِينَ شَاقِلًا. ٤ 4
ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ।
وَإِنْ كَانَ مِنِ ٱبْنِ خَمْسِ سِنِينَ إِلَى ٱبْنِ عِشْرِينَ سَنَةً يَكُونُ تَقْوِيمُكَ لِذَكَرٍ عِشْرِينَ شَاقِلًا، وَلِأُنْثَى عَشَرَةَ شَوَاقِلَ. ٥ 5
ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।
وَإِنْ كَانَ مِنِ ٱبْنِ شَهْرٍ إِلَى ٱبْنِ خَمْسِ سِنِينَ يَكُونُ تَقْوِيمُكَ لِذَكَرٍ خَمْسَةَ شَوَاقِلِ فِضَّةٍ، وَلِأُنْثَى يَكُونُ تَقْوِيمُكَ ثَلَاثَةَ شَوَاقِلِ فِضَّةٍ. ٦ 6
ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ।
وَإِنْ كَانَ مِنِ ٱبْنِ سِتِّينَ سَنَةً فَصَاعِدًا فَإِنْ كَانَ ذَكَرًا يَكُونُ تَقْوِيمُكَ خَمْسَةَ عَشَرَ شَاقِلًا، وَأَمَّا لِلْأُنْثَى فَعَشَرَةَ شَوَاقِلَ. ٧ 7
ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।
وَإِنْ كَانَ فَقِيرًا عَنْ تَقْوِيمِكَ يُوقِفُهُ أَمَامَ ٱلْكَاهِنِ فَيُقَوِّمُهُ ٱلْكَاهِنُ. عَلَى قَدْرِ مَا تَنَالُ يَدُ ٱلنَّاذِرِ يُقَوِّمُهُ ٱلْكَاهِنُ. ٨ 8
ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।
«وَإِنْ كَانَ بَهِيمَةً مِمَّا يُقَرِّبُونَهُ قُرْبَانًا لِلرَّبِّ، فَكُلُّ مَا يُعْطِي مِنْهُ لِلرَّبِّ يَكُونُ قُدْسًا. ٩ 9
ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।
لَا يُغَيِّرُهُ وَلَا يُبْدِلُهُ جَيِّدًا بِرَدِيءٍ، أَوْ رَدِيئًا بِجَيِّدٍ. وَإِنْ أَبْدَلَ بَهِيمَةً بِبَهِيمَةٍ تَكُونُ هِيَ وَبَدِيلُهَا قُدْسًا. ١٠ 10
੧੦ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।
وَإِنْ كَانَ بَهِيمَةً نَجِسَةً مِمَّا لَا يُقَرِّبُونَهُ قُرْبَانًا لِلرَّبِّ يُوقِفُ ٱلْبَهِيمَةَ أَمَامَ ٱلْكَاهِنِ، ١١ 11
੧੧ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।
فَيُقَوِّمُهَا ٱلْكَاهِنُ جَيِّدَةً أَمْ رَدِيئَةً. فَحَسَبَ تَقْوِيمِكَ يَا كَاهِنُ هَكَذَا يَكُونُ. ١٢ 12
੧੨ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
فَإِنْ فَكَّهَا يَزِيدُ خُمْسَهَا عَلَى تَقْوِيمِكَ. ١٣ 13
੧੩ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ।
«وَإِذَا قَدَّسَ إِنْسَانٌ بَيْتَهُ قُدْسًا لِلرَّبِّ، يُقَوِّمُهُ ٱلْكَاهِنُ جَيِّدًا أَمْ رَدِيئًا. وَكَمَا يُقَوِّمُهُ ٱلْكَاهِنُ هَكَذَا يَقُومُ. ١٤ 14
੧੪ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
فَإِنْ كَانَ ٱلْمُقَدِّسُ يَفُكُّ بَيْتَهُ، يَزِيدُ خُمْسَ فِضَّةِ تَقْوِيمِكَ عَلَيْهِ فَيَكُونُ لَهُ. ١٥ 15
੧੫ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।
وَإِنْ قَدَّسَ إِنْسَانٌ بَعْضَ حَقْلِ مُلْكِهِ لِلرَّبِّ، يَكُونُ تَقْوِيمُكَ عَلَى قَدَرِ بِذَارِهِ. بِذَارُ حُومَرٍ مِنَ ٱلشَّعِيرِ بِخَمْسِينَ شَاقِلِ فِضَّةٍ. ١٦ 16
੧੬ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
إِنْ قَدَّسَ حَقْلَهُ مِنْ سَنَةِ ٱلْيُوبِيلِ فَحَسَبَ تَقْوِيمِكَ يَقُومُ. ١٧ 17
੧੭ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।
وَإِنْ قَدَّسَ حَقْلَهُ بَعْدَ سَنَةِ ٱلْيُوبِيلِ يَحْسُبُ لَهُ ٱلْكَاهِنُ ٱلْفِضَّةَ عَلَى قَدَرِ ٱلسِّنِينَ ٱلْبَاقِيَةِ إِلَى سَنَةِ ٱلْيُوبِيلِ، فَيُنَقَّصُ مِنْ تَقْوِيمِكَ. ١٨ 18
੧੮ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
فَإِنْ فَكَّ ٱلْحَقْلَ مُقَدِّسُهُ، يَزِيدُ خُمْسَ فِضَّةِ تَقْوِيمِكَ عَلَيْهِ فَيَجِبُ لَهُ. ١٩ 19
੧੯ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।
لَكِنْ إِنْ لَمْ يَفُكَّ ٱلْحَقْلَ وَبِيعَ ٱلْحَقْلُ لِإِنْسَانٍ آخَرَ لَا يُفَكُّ بَعْدُ، ٢٠ 20
੨੦ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
بَلْ يَكُونُ ٱلْحَقْلُ عِنْدَ خُرُوجِهِ فِي ٱلْيُوبِيلِ قُدْسًا لِلرَّبِّ كَٱلْحَقْلِ ٱلْمُحَرَّمِ. لِلْكَاهِنِ يَكُونُ مُلْكُهُ. ٢١ 21
੨੧ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।
«وَإِنْ قَدَّسَ لِلرَّبِّ حَقْلًا مِنْ شِرَائِهِ لَيْسَ مِنْ حُقُولِ مُلْكِهِ، ٢٢ 22
੨੨ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
يَحْسُبُ لَهُ ٱلْكَاهِنُ مَبْلَغَ تَقْوِيمِكَ إِلَى سَنَةِ ٱلْيُوبِيلِ، فَيُعْطِي تَقْوِيمَكَ فِي ذَلِكَ ٱلْيَوْمِ قُدْسًا لِلرَّبِّ. ٢٣ 23
੨੩ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।
وَفِي سَنَةِ ٱلْيُوبِيلِ يَرْجِعُ ٱلْحَقْلُ إِلَى ٱلَّذِي ٱشْتَرَاهُ مِنْهُ، إِلَى ٱلَّذِي لَهُ مُلْكُ ٱلْأَرْضِ. ٢٤ 24
੨੪ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ।
وَكُلُّ تَقْوِيمِكَ يَكُونُ عَلَى شَاقِلِ ٱلْمَقْدِسِ. عِشْرِينَ جِيرَةً يَكُونُ ٱلشَّاقِلُ. ٢٥ 25
੨੫ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
«لَكِنَّ ٱلْبِكْرَ ٱلَّذِي يُفْرَزُ بِكْرًا لِلرَّبِّ مِنَ ٱلْبَهَائِمِ فَلَا يُقَدِّسُهُ أَحَدٌ. ثَوْرًا كَانَ أَوْ شَاةً فَهُوَ لِلرَّبِّ. ٢٦ 26
੨੬ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ।
وَإِنْ كَانَ مِنَ ٱلْبَهَائِمِ ٱلنَّجِسَةِ يَفْدِيهِ حَسَبَ تَقْوِيمِكَ وَيَزِيدُ خُمْسَهُ عَلَيْهِ. وَإِنْ لَمْ يُفَكَّ، فَيُبَاعُ حَسَبَ تَقْوِيمِكَ. ٢٧ 27
੨੭ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ।
أَمَّا كُلُّ مُحَرَّمٍ يُحَرِّمُهُ إِنْسَانٌ لِلرَّبِّ مِنْ كُلِّ مَا لَهُ مِنَ ٱلنَّاسِ وَٱلْبَهَائِمِ وَمِنْ حُقُولِ مُلْكِهِ فَلَا يُبَاعُ وَلَا يُفَكُّ. إِنَّ كُلَّ مُحَرَّمٍ هُوَ قُدْسُ أَقْدَاسٍ لِلرَّبِّ. ٢٨ 28
੨੮ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।
كُلُّ مُحَرَّمٍ يُحَرَّمُ مِنَ ٱلنَّاسِ لَا يُفْدَى. يُقْتَلُ قَتْلًا. ٢٩ 29
੨੯ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ।
«وَكُلُّ عُشْرِ ٱلْأَرْضِ مِنْ حُبُوبِ ٱلْأَرْضِ وَأَثْمَارِ ٱلشَّجَرِ فَهُوَ لِلرَّبِّ. قُدْسٌ لِلرَّبِّ. ٣٠ 30
੩੦ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।
وَإِنْ فَكَّ إِنْسَانٌ بَعْضَ عُشْرِهِ يَزِيدُ خُمْسَهُ عَلَيْهِ. ٣١ 31
੩੧ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ।
وَأَمَّا كُلُّ عُشْرِ ٱلْبَقَرِ وَٱلْغَنَمِ فَكُلُّ مَا يَعْبُرُ تَحْتَ ٱلْعَصَا يَكُونُ ٱلْعَاشِرُ قُدْسًا لِلرَّبِّ. ٣٢ 32
੩੨ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।
لَا يُفْحَصُ أَجَيِّدٌ هُوَ أَمْ رَدِيءٌ، وَلَا يُبْدِلُهُ. وَإِنْ أَبْدَلَهُ يَكُونُ هُوَ وَبَدِيلُهُ قُدْسًا. لَا يُفَكُّ». ٣٣ 33
੩੩ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।
هَذِهِ هِيَ ٱلْوَصَايَا ٱلَّتِي أَوْصَى ٱلرَّبُّ بِهَا مُوسَى إِلَى بَنِي إِسْرَائِيلَ فِي جَبَلِ سِينَاءَ. ٣٤ 34
੩੪ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।

< اَللَّاوِيِّينَ 27 >