< نَحَمْيَا 5 >

وَكَانَ صُرَاخُ ٱلشَّعْبِ وَنِسَائِهِمْ عَظِيمًا عَلَى إِخْوَتِهِمِ ٱلْيَهُودِ. ١ 1
ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।
وَكَانَ مَنْ يَقُولُ: «بَنُونَا وَبَنَاتُنَا نَحْنُ كَثِيرُونَ. دَعْنَا نَأْخُذْ قَمْحًا فَنَأْكُلَ وَنَحْيَا». ٢ 2
ਕੁਝ ਤਾਂ ਕਹਿੰਦੇ ਸਨ, “ਅਸੀਂ ਆਪਣੇ ਪੁੱਤਰ ਅਤੇ ਧੀਆਂ ਸਮੇਤ ਬਹੁਤ ਸਾਰੇ ਹਾਂ। ਸਾਨੂੰ ਅੰਨ ਦਿੱਤਾ ਜਾਵੇ, ਜੋ ਅਸੀਂ ਖਾ ਕੇ ਜੀਉਂਦੇ ਰਹੀਏ।”
وَكَانَ مَنْ يَقُولُ: «حُقُولُنَا وَكُرُومُنَا وَبُيُوتُنَا نَحْنُ رَاهِنُوهَا حَتَّى نَأْخُذَ قَمْحًا فِي ٱلْجُوعِ». ٣ 3
ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”
وَكَانَ مَنْ يَقُولُ: «قَدِ ٱسْتَقْرَضْنَا فِضَّةً لِخَرَاجِ ٱلْمَلِكِ عَلَى حُقُولِنَا وَكُرُومِنَا. ٤ 4
ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
وَٱلْآنَ لَحْمُنَا كَلَحْمِ إِخْوَتِنَا وَبَنُونَا كَبَنِيهِمْ، وَهَا نَحْنُ نُخْضِعُ بَنِينَا وَبَنَاتِنَا عَبِيدًا، وَيُوجَدُ مِنْ بَنَاتِنَا مُسْتَعْبَدَاتٌ، وَلَيْسَ شَيْءٌ فِي طَاقَةِ يَدِنَا، وَحُقُولُنَا وَكُرُومُنَا لِلْآخَرِينَ». ٥ 5
ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
فَغَضِبْتُ جِدًّا حِينَ سَمِعْتُ صُرَاخَهُمْ وَهَذَا ٱلْكَلَامَ. ٦ 6
ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਾਂ ਮੈਨੂੰ ਬਹੁਤ ਗੁੱਸਾ ਚੜ੍ਹਿਆ
فَشَاوَرْتُ قَلْبِي فِيَّ، وَبَكَّتُّ ٱلْعُظَمَاءَ وَٱلْوُلَاةَ، وَقُلْتُ لَهُمْ: «إِنَّكُمْ تَأْخُذُونَ ٱلرِّبَا كُلُّ وَاحِدٍ مِنْ أَخِيهِ». وَأَقَمْتُ عَلَيْهِمْ جَمَاعَةً عَظِيمَةً. ٧ 7
ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
وَقُلْتُ لَهُمْ: «نَحْنُ ٱشْتَرَيْنَا إِخْوَتَنَا ٱلْيَهُودَ ٱلَّذِينَ بِيعُوا لِلْأُمَمِ حَسَبَ طَاقَتِنَا. وَأَنْتُمْ أَيْضًا تَبِيعُونَ إِخْوَتَكُمْ فَيُبَاعُونَ لَنَا». فَسَكَتُوا وَلَمْ يَجِدُوا جَوَابًا. ٨ 8
ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ
وَقُلْتُ: «لَيْسَ حَسَنًا ٱلْأَمْرُ ٱلَّذِي تَعْمَلُونَهُ. أَمَا تَسِيرُونَ بِخَوْفِ إِلَهِنَا بِسَبَبِ تَعْيِيرِ ٱلْأُمَمِ أَعْدَائِنَا؟ ٩ 9
ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?
وَأَنَا أَيْضًا وَإِخْوَتِي وَغِلْمَانِي أَقْرَضْنَاهُمْ فِضَّةً وَقَمْحًا. فَلْنَتْرُكْ هَذَا ٱلرِّبَا. ١٠ 10
੧੦ਮੈਂ ਅਤੇ ਮੇਰੇ ਭਰਾ ਅਤੇ ਮੇਰੇ ਜੁਆਨ ਵੀ ਉਨ੍ਹਾਂ ਨੂੰ ਰੁਪਿਆ ਅਤੇ ਅੰਨ ਉਧਾਰ ਦਿੰਦੇ ਹਾਂ। ਪਰ ਬਿਆਜ ਲੈਣਾ ਬੰਦ ਕੀਤਾ ਜਾਵੇ!
رُدُّوا لَهُمْ هَذَا ٱلْيَوْمَ حُقُولَهُمْ وَكُرُومَهُمْ وَزَيْتُونَهُمْ وَبُيُوتَهُمْ، وَٱلْجُزْءَ مِنْ مِئَةِ ٱلْفِضَّةِ وَٱلْقَمْحِ وَٱلْخَمْرِ وَٱلزَّيْتِ ٱلَّذِي تَأْخُذُونَهُ مِنْهُمْ رِبًا». ١١ 11
੧੧ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”
فَقَالُوا: «نَرُدُّ وَلَا نَطْلُبُ مِنْهُمْ. هَكَذَا نَفْعَلُ كَمَا تَقُولُ». فَدَعَوْتُ ٱلْكَهَنَةَ وَٱسْتَحْلَفْتُهُمْ أَنْ يَعْمَلُوا حَسَبَ هَذَا ٱلْكَلَامِ. ١٢ 12
੧੨ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।
ثُمَّ نَفَضْتُ حِجْرِي وَقُلْتُ: «هَكَذَا يَنْفُضُ ٱللهُ كُلَّ إِنْسَانٍ لَا يُقِيمُ هَذَا ٱلْكَلَامَ مِنْ بَيْتِهِ وَمِنْ تَعَبِهِ، وَهَكَذَا يَكُونُ مَنْفُوضًا وَفَارِغًا». فَقَالَ كُلُّ ٱلْجَمَاعَةِ: «آمِينَ». وَسَبَّحُوا ٱلرَّبَّ. وَعَمِلَ ٱلشَّعْبُ حَسَبَ هَذَا ٱلْكَلَامِ. ١٣ 13
੧੩ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ।
وَأَيْضًا مِنَ ٱلْيَوْمِ ٱلَّذِي أُوصِيتُ فِيهِ أَنْ أَكُونَ وَالِيَهُمْ فِي أَرْضِ يَهُوذَا، مِنَ ٱلسَّنَةِ ٱلْعِشْرِينَ إِلَى ٱلسَّنَةِ ٱلثَّانِيَةِ وَٱلثَّلَاثِينَ لِأَرْتَحْشَسْتَا ٱلْمَلِكِ، ٱثْنَتَيْ عَشَرَةَ سَنَةً، لَمْ آكُلْ أَنَا وَلَا إِخْوَتِي خُبْزَ ٱلْوَالِي. ١٤ 14
੧੪ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,
وَلَكِنِ ٱلْوُلَاةُ ٱلأَوَّلُونَ ٱلَّذِينَ قَبْلِي ثَقَّلُوا عَلَى ٱلشَّعْبِ، وَأَخَذُوا مِنْهُمْ خُبْزًا وَخَمْرًا، فَضْلًا عَنْ أَرْبَعِينَ شَاقِلًا مِنَ ٱلْفِضَّةِ، حَتَّى إِنَّ غِلْمَانَهُمْ تَسَلَّطُوا عَلَى ٱلشَّعْبِ. وَأَمَّا أَنَا فَلَمْ أَفْعَلْ هَكَذَا مِنْ أَجْلِ خَوْفِ ٱللهِ. ١٥ 15
੧੫ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
وَتَمَسَّكْتُ أَيْضًا بِشُغْلِ هَذَا ٱلسُّورِ، وَلَمْ أَشْتَرِ حَقْلًا. وَكَانَ جَمِيعُ غِلْمَانِي مُجْتَمِعِينَ هُنَاكَ عَلَى ٱلْعَمَلِ. ١٦ 16
੧੬ਨਾਲੇ ਮੈਂ ਸ਼ਹਿਰ ਪਨਾਹ ਦੇ ਕੰਮ ਵਿੱਚ ਤਕੜਾਈ ਨਾਲ ਲੱਗਿਆ ਰਿਹਾ, ਅਤੇ ਅਸੀਂ ਕੋਈ ਖੇਤ ਮੁੱਲ ਨਾ ਲਿਆ ਅਤੇ ਮੇਰੇ ਸਾਰੇ ਜੁਆਨ ਕੰਮ ਕਰਨ ਲਈ ਉੱਥੇ ਇਕੱਠੇ ਰਹਿੰਦੇ ਸਨ।
وَكَانَ عَلَى مَائِدَتِي مِنَ ٱلْيَهُودِ وَٱلْوُلَاةِ مِئَةٌ وَخَمْسُونَ رَجُلًا، فَضْلًا عَنِ ٱلْآتِينَ إِلَيْنَا مِنَ ٱلْأُمَمِ ٱلَّذِينَ حَوْلَنَا. ١٧ 17
੧੭ਮੇਰੀ ਮੇਜ਼ ਤੋਂ ਖਾਣ ਵਾਲੇ ਇੱਕ ਸੌ ਪੰਜਾਹ ਯਹੂਦੀ ਅਤੇ ਹਾਕਮ ਸਨ, ਅਤੇ ਉਹ ਵੀ ਜਿਹੜੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚੋਂ ਸਾਡੇ ਕੋਲ ਆਏ ਸਨ।
وَكَانَ مَا يُعْمَلُ لِيَوْمٍ وَاحِدٍ ثَوْرًا وَسِتَّةَ خِرَافٍ مُخْتَارَةٍ. وَكَانَ يُعْمَلُ لِي طُيُورٌ، وَفِي كُلِّ عَشَرَةِ أَيَّامٍ كُلُّ نَوْعٍ مِنَ ٱلْخَمْرِ بِكَثْرَةٍ. وَمَعَ هَذَا لَمْ أَطْلُبْ خُبْزَ ٱلْوَالِي، لِأَنَّ ٱلْعُبُودِيَّةَ كَانَتْ ثَقِيلَةً عَلَى هَذَا ٱلشَّعْبِ. ١٨ 18
੧੮ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
ٱذْكُرْ لِي يَا إِلَهِي لِلْخَيْرِ كُلَّ مَا عَمِلْتُ لِهَذَا ٱلشَّعْبِ. ١٩ 19
੧੯ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ।

< نَحَمْيَا 5 >