< اَلْمَزَامِيرُ 60 >
لِإِمَامِ ٱلْمُغَنِّينَ عَلَى «ٱلسُّوسَنِّ». شَهَادَةٌ مُذَهَّبَةٌ لِدَاوُدَ لِلتَّعْلِيمِ. عِنْدَ مُحَارَبَتِهِ أَرَامَ ٱلنَّهْرَيْنِ وَأَرَامَ صُوبَةَ، فَرَجَعَ يُوآبُ وَضَرَبَ مِنْ أَدُومَ فِي وَادِي ٱلْمِلْحِ ٱثْنَيْ عَشَرَ أَلْفًا. يَا ٱللهُ رَفَضْتَنَا. ٱقْتَحَمْتَنَا. سَخِطْتَ. أَرْجِعْنَا. | ١ 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ। ਜਦੋਂ ਉਹ ਅਰਮ ਨਹਰੈਮ ਅਤੇ ਅਰਮ ਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ। ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
زَلْزَلْتَ ٱلْأَرْضَ، فَصَمْتَهَا. ٱجْبُرْ كَسْرَهَا لِأَنَّهَا مُتَزَعْزِعَةٌ! | ٢ 2 |
੨ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
أَرَيْتَ شَعْبَكَ عُسْرًا. سَقَيْتَنَا خَمْرَ ٱلتَّرَنُّحِ. | ٣ 3 |
੩ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
أَعْطَيْتَ خَائِفِيكَ رَايَةً تُرْفَعُ لِأَجْلِ ٱلْحَقِّ. سِلَاهْ. | ٤ 4 |
੪ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
لِكَيْ يَنْجُوَ أَحِبَّاؤُكَ. خَلِّصْ بِيَمِينِكَ وَٱسْتَجِبْ لِي! | ٥ 5 |
੫ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
ٱللهُ قَدْ تَكَلَّمَ بِقُدْسِهِ: «أَبْتَهِجُ، أَقْسِمُ شَكِيمَ، وَأَقِيسُ وَادِيَ سُكُّوتَ. | ٦ 6 |
੬ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
لِي جِلْعَادُ وَلِي مَنَسَّى، وَأَفْرَايِمُ خُوذَةُ رَأْسِي، يَهُوذَا صَوْلَجَانِي. | ٧ 7 |
੭ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
مُوآبُ مِرْحَضَتِي. عَلَى أَدُومَ أَطْرَحُ نَعْلِي. يَا فَلَسْطِينُ ٱهْتِفِي عَلَيَّ». | ٨ 8 |
੮ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
مَنْ يَقُودُنِي إِلَى ٱلْمَدِينَةِ ٱلْمُحَصَّنَةِ؟ مَنْ يَهْدِينِي إِلَى أَدُومَ؟ | ٩ 9 |
੯ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
أَلَيْسَ أَنْتَ يَا ٱللهُ ٱلَّذِي رَفَضْتَنَا، وَلَا تَخْرُجُ يَا ٱللهُ مَعَ جُيُوشِنَا؟ | ١٠ 10 |
੧੦ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
أَعْطِنَا عَوْنًا فِي ٱلضِّيقِ، فَبَاطِلٌ هُوَ خَلَاصُ ٱلْإِنْسَانِ. | ١١ 11 |
੧੧ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
بِٱللهِ نَصْنَعُ بِبَأْسٍ، وَهُوَ يَدُوسُ أَعْدَاءَنَا. | ١٢ 12 |
੧੨ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!