< رُؤيا 13 >
ثُمَّ وَقَفْتُ عَلَى رَمْلِ ٱلْبَحْرِ، فَرَأَيْتُ وَحْشًا طَالِعًا مِنَ ٱلْبَحْرِ لَهُ سَبْعَةُ رُؤُوسٍ وَعَشَرَةُ قُرُونٍ، وَعَلَى قُرُونِهِ عَشَرَةُ تِيجَانٍ، وَعَلَى رُؤُوسِهِ ٱسْمُ تَجْدِيفٍ. | ١ 1 |
੧ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ। ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।
وَٱلْوَحْشُ ٱلَّذِي رَأَيْتُهُ كَانَ شِبْهَ نَمِرٍ، وَقَوَائِمُهُ كَقَوَائِمِ دُبٍّ، وَفَمُهُ كَفَمِ أَسَدٍ. وَأَعْطَاهُ ٱلتِّنِّينُ قُدْرَتَهُ وَعَرْشَهُ وَسُلْطَانًا عَظِيمًا. | ٢ 2 |
੨ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।
وَرَأَيْتُ وَاحِدًا مِنْ رُؤُوسِهِ كَأَنَّهُ مَذْبُوحٌ لِلْمَوْتِ، وَجُرْحُهُ ٱلْمُمِيتُ قَدْ شُفِيَ. وَتَعَجَّبَتْ كُلُّ ٱلْأَرْضِ وَرَاءَ ٱلْوَحْشِ، | ٣ 3 |
੩ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।
وَسَجَدُوا لِلتِّنِّينِ ٱلَّذِي أَعْطَى ٱلسُّلْطَانَ لِلْوَحْشِ، وَسَجَدُوا لِلْوَحْشِ قَائِلِينَ: «مَنْ هُوَ مِثْلُ ٱلْوَحْشِ؟ مَنْ يَسْتَطِيعُ أَنْ يُحَارِبَهُ؟». | ٤ 4 |
੪ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ?
وَأُعْطِيَ فَمًا يَتَكَلَّمُ بِعَظَائِمَ وَتَجَادِيفَ، وَأُعْطِيَ سُلْطَانًا أَنْ يَفْعَلَ ٱثْنَيْنِ وَأَرْبَعِينَ شَهْرًا. | ٥ 5 |
੫ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।
فَفَتَحَ فَمَهُ بِٱلتَّجْدِيفِ عَلَى ٱللهِ، لِيُجَدِّفَ عَلَى ٱسْمِهِ، وَعَلَى مَسْكَنِهِ، وَعَلَى ٱلسَّاكِنِينَ فِي ٱلسَّمَاءِ. | ٦ 6 |
੬ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ।
وَأُعْطِيَ أَنْ يَصْنَعَ حَرْبًا مَعَ ٱلْقِدِّيسِينَ وَيَغْلِبَهُمْ، وَأُعْطِيَ سُلْطَانًا عَلَى كُلِّ قَبِيلَةٍ وَلِسَانٍ وَأُمَّةٍ. | ٧ 7 |
੭ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।
فَسَيَسْجُدُ لَهُ جَمِيعُ ٱلسَّاكِنِينَ عَلَى ٱلْأَرْضِ، ٱلَّذِينَ لَيْسَتْ أَسْمَاؤُهُمْ مَكْتُوبَةً مُنْذُ تَأْسِيسِ ٱلْعَالَمِ فِي سِفْرِ حَيَاةِ ٱلْخَرُوفِ ٱلَّذِي ذُبِحَ. | ٨ 8 |
੮ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
مَنْ لَهُ أُذُنٌ فَلْيَسْمَعْ! | ٩ 9 |
੯ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ।
إِنْ كَانَ أَحَدٌ يَجْمَعُ سَبْيًا، فَإِلَى ٱلسَّبْيِ يَذْهَبُ. وَإِنْ كَانَ أَحَدٌ يَقْتُلُ بِٱلسَّيْفِ، فَيَنْبَغِي أَنْ يُقْتَلَ بِٱلسَّيْفِ. هُنَا صَبْرُ ٱلْقِدِّيسِينَ وَإِيمَانُهُمْ. | ١٠ 10 |
੧੦ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।
ثُمَّ رَأَيْتُ وَحْشًا آخَرَ طَالِعًا مِنَ ٱلْأَرْضِ، وَكَانَ لَهُ قَرْنَانِ شِبْهُ خَرُوفٍ، وَكَانَ يَتَكَلَّمُ كَتِنِّينٍ، | ١١ 11 |
੧੧ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।
وَيَعْمَلُ بِكُلِّ سُلْطَانِ ٱلْوَحْشِ ٱلْأَوَّلِ أَمَامَهُ، وَيَجْعَلُ ٱلْأَرْضَ وَٱلسَّاكِنِينَ فِيهَا يَسْجُدُونَ لِلْوَحْشِ ٱلْأَوَّلِ ٱلَّذِي شُفِيَ جُرْحُهُ ٱلْمُمِيتُ، | ١٢ 12 |
੧੨ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ।
وَيَصْنَعُ آيَاتٍ عَظِيمَةً، حَتَّى إِنَّهُ يَجْعَلُ نَارًا تَنْزِلُ مِنَ ٱلسَّمَاءِ عَلَى ٱلْأَرْضِ قُدَّامَ ٱلنَّاسِ، | ١٣ 13 |
੧੩ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।
وَيُضِلُّ ٱلسَّاكِنِينَ عَلَى ٱلْأَرْضِ بِٱلْآيَاتِ ٱلَّتِي أُعْطِيَ أَنْ يَصْنَعَهَا أَمَامَ ٱلْوَحْشِ، قَائِلًا لِلسَّاكِنِينَ عَلَى ٱلْأَرْضِ أَنْ يَصْنَعُوا صُورَةً لِلْوَحْشِ ٱلَّذِي كَانَ بِهِ جُرْحُ ٱلسَّيْفِ وَعَاشَ. | ١٤ 14 |
੧੪ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।
وَأُعْطِيَ أَنْ يُعْطِيَ رُوحًا لِصُورَةِ ٱلْوَحْشِ، حَتَّى تَتَكَلَّمَ صُورَةُ ٱلْوَحْشِ، وَيَجْعَلَ جَمِيعَ ٱلَّذِينَ لَا يَسْجُدُونَ لِصُورَةِ ٱلْوَحْشِ يُقْتَلُونَ. | ١٥ 15 |
੧੫ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ।
وَيَجْعَلَ ٱلْجَمِيعَ: ٱلصِّغَارَ وَٱلْكِبَارَ، وَٱلْأَغْنِيَاءَ وَٱلْفُقَرَاءَ، وَٱلْأَحْرَارَ وَٱلْعَبِيدَ، تُصْنَعُ لَهُمْ سِمَةٌ عَلَى يَدِهِمِ ٱلْيُمْنَى أَوْ عَلَى جَبْهَتِهِمْ، | ١٦ 16 |
੧੬ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ।
وَأَنْ لَا يَقْدِرَ أَحَدٌ أَنْ يَشْتَرِيَ أَوْ يَبِيعَ، إِلَّا مَنْ لَهُ ٱلسِّمَةُ أَوِ ٱسْمُ ٱلْوَحْشِ أَوْ عَدَدُ ٱسْمِهِ. | ١٧ 17 |
੧੭ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।
هُنَا ٱلْحِكْمَةُ! مَنْ لَهُ فَهْمٌ فَلْيَحْسُبْ عَدَدَ ٱلْوَحْشِ، فَإِنَّهُ عَدَدُ إِنْسَانٍ، وَعَدَدُهُ: سِتُّمِئَةٍ وَسِتَّةٌ وَسِتُّونَ. | ١٨ 18 |
੧੮ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।