< نَشِيدُ ٱلْأَنْشَادِ 2 >

أَنَا نَرْجِسُ شَارُونَ، سَوْسَنَةُ ٱلْأَوْدِيَةِ. ١ 1
ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ।
كَٱلسَّوْسَنَةِ بَيْنَ ٱلشَّوْكِ كَذَلِكَ حَبِيبَتِي بَيْنَ ٱلْبَنَاتِ. ٢ 2
ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
كَٱلتُّفَّاحِ بَيْنَ شَجَرِ ٱلْوَعْرِ كَذَلِكَ حَبِيبِي بَيْنَ ٱلْبَنِينَ. تَحْتَ ظِلِّهِ ٱشْتَهَيْتُ أَنْ أَجْلِسَ، وَثَمَرَتُهُ حُلْوَةٌ لِحَلْقِي. ٣ 3
ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
أَدْخَلَنِي إِلَى بَيْتِ ٱلْخَمْرِ، وَعَلَمُهُ فَوْقِي مَحَبَّةٌ. ٤ 4
ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
أَسْنِدُونِي بِأَقْرَاصِ ٱلزَّبِيبِ. أَنْعِشُونِي بِٱلتُّفَّاحِ، فَإِنِّي مَرِيضَةٌ حُبًّا. ٥ 5
ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
شِمَالُهُ تَحْتَ رَأْسِي وَيَمِينُهُ تُعَانِقُنِي. ٦ 6
ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
أُحَلِّفُكُنَّ يَا بَنَاتِ أُورُشَلِيمَ بِٱلظِّبَاءِ وَبِأَيَائِلِ ٱلْحُقُولِ، أَلَّا تُيَقِّظْنَ وَلَا تُنَبِّهْنَ ٱلْحَبِيبَ حَتَّى يَشَاءَ. ٧ 7
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
صَوْتُ حَبِيبِي. هُوَذَا آتٍ طَافِرًا عَلَى ٱلْجِبَالِ، قَافِزًا عَلَى ٱلتِّلَالِ. ٨ 8
ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
حَبِيبِي هُوَ شَبِيهٌ بِٱلظَّبْيِ أَوْ بِغُفْرِ ٱلْأَيَائِلِ. هُوَذَا وَاقِفٌ وَرَاءَ حَائِطِنَا، يَتَطَلَّعُ مِنَ ٱلْكُوَى، يُوَصْوِصُ مِنَ ٱلشَّبَابِيكِ. ٩ 9
ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
أَجَابَ حَبِيبِي وَقَالَ لِي: «قُومِي يَا حَبِيبَتِي، يَاجَمِيلَتِي وَتَعَالَيْ. ١٠ 10
੧੦ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
لِأَنَّ ٱلشِّتَاءَ قَدْ مَضَى، وَٱلْمَطَرَ مَرَّ وَزَالَ. ١١ 11
੧੧ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
ٱلزُّهُورُ ظَهَرَتْ فِي ٱلْأَرْضِ. بَلَغَ أَوَانُ ٱلْقَضْبِ، وَصَوْتُ ٱلْيَمَامَةِ سُمِعَ فِي أَرْضِنَا. ١٢ 12
੧੨ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
ٱلتِّينَةُ أَخْرَجَتْ فِجَّهَا، وَقُعَالُ ٱلْكُرُومِ تُفِيحُ رَائِحَتَهَا. قُومِي يَا حَبِيبَتِي، يَا جَمِيلَتِي وَتَعَالَيْ. ١٣ 13
੧੩ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
يَا حَمَامَتِي فِي مَحَاجِئِ ٱلصَّخْرِ، فِي سِتْرِ ٱلْمَعَاقِلِ، أَرِينِي وَجْهَكِ، أَسْمِعِينِي صَوْتَكِ، لِأَنَّ صَوْتَكِ لَطِيفٌ وَوَجْهَكِ جَمِيلٌ. ١٤ 14
੧੪ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
خُذُوا لَنَا ٱلثَّعَالِبَ، ٱلثَّعَالِبَ ٱلصِّغَارَ ٱلْمُفْسِدَةَ ٱلْكُرُومِ، لِأَنَّ كُرُومَنَا قَدْ أَقْعَلَتْ. ١٥ 15
੧੫ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
حَبِيبِي لِي وَأَنَا لَهُ. ٱلرَّاعِي بَيْنَ ٱلسَّوْسَنِ. ١٦ 16
੧੬ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
إِلَى أَنْ يَفِيحَ ٱلنَّهَارُ وَتَنْهَزِمَ ٱلظِّلَالُ، ٱرْجِعْ وَأَشْبِهْ يَا حَبِيبِي ٱلظَّبْيَ أَوْ غُفْرَ ٱلْأَيَائِلِ عَلَى ٱلْجِبَالِ ٱلْمُشَعَّبَةِ. ١٧ 17
੧੭ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।

< نَشِيدُ ٱلْأَنْشَادِ 2 >