< نَشِيدُ ٱلْأَنْشَادِ 5 >

قَدْ دَخَلْتُ جَنَّتِي يَا أُخْتِي ٱلْعَرُوسُ. قَطَفْتُ مُرِّي مَعَ طِيبِي. أَكَلْتُ شَهْدِي مَعَ عَسَلِي. شَرِبْتُ خَمْرِي مَعَ لَبَنِي. كُلُوا أَيُّهَا ٱلْأَصْحَابُ. ٱشْرَبُوا وَٱسْكَرُوا أَيُّهَا ٱلْأَحِبَّاءُ. ١ 1
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਹੇਲੀਆਂ ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!
أَنَا نَائِمَةٌ وَقَلْبِي مُسْتَيْقِظٌ. صَوْتُ حَبِيبِي قَارِعًا: «اِفْتَحِي لِي يَا أُخْتِي، يَا حَبِيبَتِي، يَاحَمَامَتِي، يَا كَامِلَتِي! لِأَنَّ رَأْسِي ٱمْتَلَأَ مِنَ ٱلطَّلِّ، وَقُصَصِي مِنْ نُدَى ٱللَّيْلِ». ٢ 2
ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”
قَدْ خَلَعْتُ ثَوْبِي، فَكَيْفَ أَلْبَسُهُ؟ قَدْ غَسَلْتُ رِجْلَيَّ، فَكَيْفَ أُوَسِّخُهُمَا؟ ٣ 3
ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
حَبِيبِي مَدَّ يَدَهُ مِنَ ٱلْكَوَّةِ، فَأَنَّتْ عَلَيْهِ أَحْشَائِي. ٤ 4
ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
قُمْتُ لِأَفْتَحَ لِحَبِيبِي وَيَدَايَ تَقْطُرَانِ مُرًّا، وَأَصَابِعِي مُرٌّ قَاطِرٌ عَلَى مَقْبَضِ ٱلْقُفْلِ. ٥ 5
ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
فَتَحْتُ لِحَبِيبِي، لَكِنَّ حَبِيبِي تَحَوَّلَ وَعَبَرَ. نَفْسِي خَرَجَتْ عِنْدَمَا أَدْبَرَ. طَلَبْتُهُ فَمَا وَجَدْتُهُ. دَعَوْتُهُ فَمَا أَجَابَنِي. ٦ 6
ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
وَجَدَنِي ٱلْحَرَسُ ٱلطَّائِفُ فِي ٱلْمَدِينَةِ. ضَرَبُونِي. جَرَحُونِي. حَفَظَةُ ٱلْأَسْوَارِ رَفَعُوا إِزَارِي عَنِّي. ٧ 7
ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
أُحَلِّفُكُنَّ يَا بَنَاتِ أُورُشَلِيمَ إِنْ وَجَدْتُنَّ حَبِيبِي أَنْ تُخْبِرْنَهُ بِأَنِّي مَرِيضَةٌ حُبًّا. ٨ 8
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
مَا حَبِيبُكِ مِنْ حَبِيبٍ أَيَّتُهَا ٱلْجَمِيلَةُ بَيْنَ ٱلنِّسَاءِ! مَا حَبِيبُكِ مِنْ حَبِيبٍ حَتَّى تُحَلِّفِينَا هَكَذَا! ٩ 9
ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
حَبِيبِي أَبْيَضُ وَأَحْمَرُ. مُعْلَمٌ بَيْنَ رَبْوَةٍ. ١٠ 10
੧੦ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
رَأْسُهُ ذَهَبٌ إِبْرِيزٌ. قُصَصُهُ مُسْتَرْسِلَةٌ حَالِكَةٌ كَٱلْغُرَابِ. ١١ 11
੧੧ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
عَيْنَاهُ كَٱلْحَمَامِ عَلَى مَجَارِي ٱلْمِيَاهِ، مَغْسُولَتَانِ بِٱللَّبَنِ، جَالِسَتَانِ فِي وَقْبَيْهِمَا. ١٢ 12
੧੨ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
خَدَّاهُ كَخَمِيلَةِ ٱلطِّيبِ وَأَتْلَامِ رَيَاحِينَ ذَكِيَّةٍ. شَفَتَاهُ سُوْسَنٌ تَقْطُرَانِ مُرًّا مَائِعًا. ١٣ 13
੧੩ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
يَدَاهُ حَلْقَتَانِ مِنْ ذَهَبٍ، مُرَصَّعَتَانِ بِٱلزَّبَرْجَدِ. بَطْنُهُ عَاجٌ أَبْيَضُ مُغَلَّفٌ بِٱلْيَاقُوتِ ٱلْأَزْرَقِ. ١٤ 14
੧੪ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
سَاقَاهُ عَمُودَا رُخَامٍ، مُؤَسَّسَتَانِ عَلَى قَاعِدَتَيْنِ مِنْ إِبْرِيزٍ. طَلْعَتُهُ كَلُبْنَانَ. فَتًى كَٱلْأَرْزِ. ١٥ 15
੧੫ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
حَلْقُهُ حَلَاوَةٌ وَكُلُّهُ مُشْتَهَيَاتٌ. هَذَا حَبِيبِي، وَهَذَا خَلِيلِي، يَا بَنَاتِ أُورُشَلِيمَ. ١٦ 16
੧੬ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।

< نَشِيدُ ٱلْأَنْشَادِ 5 >