< نَشِيدُ ٱلْأَنْشَادِ 6 >

أَيْنَ ذَهَبَ حَبِيبُكِ أَيَّتُهَا ٱلْجَمِيلَةُ بَيْنَ ٱلنِّسَاءِ؟ أَيْنَ تَوَجَّهَ حَبِيبُكِ فَنَطْلُبَهُ مَعَكِ؟ ١ 1
ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?
حَبِيبِي نَزَلَ إِلَى جَنَّتِهِ، إِلَى خَمَائِلِ ٱلطِّيبِ، لِيَرْعَى فِي ٱلْجَنَّاتِ، وَيَجْمَعَ ٱلسَّوْسَنَ. ٢ 2
ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
أَنَا لِحَبِيبِي وَحَبِيبِي لِي. ٱلرَّاعِي بَيْنَ ٱلسَّوْسَنِ. ٣ 3
ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
أَنْتِ جَمِيلَةٌ يَا حَبِيبَتِي كَتِرْصَةَ، حَسَنَةٌ كَأُورُشَلِيمَ، مُرْهِبَةٌ كَجَيْشٍ بِأَلْوِيَةٍ. ٤ 4
ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
حَوِّلِي عَنِّي عَيْنَيْكِ فَإِنَّهُمَا قَدْ غَلَبَتَانِي. شَعْرُكِ كَقَطِيعِ ٱلْمَعْزِ ٱلرَّابِضِ فِي جِلْعَادَ. ٥ 5
ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
أَسْنَانُكِ كَقَطِيعِ نِعَاجٍ صَادِرةٍ مِنَ ٱلْغَسْلِ، ٱللَّوَاتِي كُلُّ وَاحِدَةٍ مُتْئِمٌ وَلَيْسَ فِيهَا عَقِيمٌ. ٦ 6
ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
كَفِلْقَةِ رُمَّانَةٍ خَدُّكِ تَحْتَ نَقَابِكِ. ٧ 7
ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
هُنَّ سِتُّونَ مَلِكَةً وَثَمَانُونَ سُرِّيَّةً وَعَذَارَى بِلَا عَدَدٍ. ٨ 8
ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
وَاحِدَةٌ هِيَ حَمَامَتِي كَامِلَتِي. ٱلْوَحِيدَةُ لِأُمِّهَا هِيَ. عَقِيلَةُ وَالِدَتِهَا هِيَ. رَأَتْهَا ٱلْبَنَاتُ فَطَوَّبْنَهَا. ٱلْمَلِكَاتُ وَٱلسَّرَارِيُّ فَمَدَحْنَهَا. ٩ 9
ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
مَنْ هِيَ ٱلْمُشْرِفَةُ مِثْلَ ٱلصَّبَاحِ، جَمِيلَةٌ كَٱلْقَمَرِ، طَاهِرَةٌ كَٱلشَّمْسِ، مُرْهِبَةٌ كَجَيْشٍ بِأَلْوِيَةٍ؟ ١٠ 10
੧੦ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
نَزَلْتُ إِلَى جَنَّةِ ٱلْجَوْزِ لِأَنْظُرَ إِلَى خُضَرِ ٱلْوَادِي، وَلِأَنْظُرَ: هَلْ أَقْعَلَ ٱلْكَرْمُ؟ هَلْ نَوَّرَ ٱلرُّمَّانُ؟ ١١ 11
੧੧ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
فَلَمْ أَشْعُرْ إِلَّا وَقَدْ جَعَلَتْنِي نَفْسِي بَيْنَ مَرْكَبَاتِ قَوْمِ شَرِيفٍ. ١٢ 12
੧੨ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
اِرْجِعِي، ٱرْجِعِي يَا شُولَمِّيثُ. ٱرْجِعِي، ٱرْجِعِي فَنَنْظُرَ إِلَيْكِ. مَاذَا تَرَوْنَ فِي شُولَمِّيثَ، مِثْلَ رَقْصِ صَفَّيْنِ؟ ١٣ 13
੧੩ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?

< نَشِيدُ ٱلْأَنْشَادِ 6 >