< زَكَريَّا 11 >

اِفْتَحْ أَبْوَابَكَ يَا لُبْنَانُ، فَتَأْكُلَ ٱلنَّارُ أَرْزَكَ. ١ 1
ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!
وَلْوِلْ يَا سَرْوُ، لِأَنَّ ٱلْأَرْزَ سَقَطَ، لِأَنَّ ٱلْأَعِزَّاءَ قَدْ خَرِبُوا. وَلْوِلْ يَا بَلُّوطَ بَاشَانَ، لِأَنَّ ٱلْوَعْرَ ٱلْمَنِيعَ قَدْ هَبَطَ. ٢ 2
ਹੇ ਸੂਰ, ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸੋਗ ਕਰੋ, ਕਿਉਂ ਜੋ ਸ਼ਾਨਦਾਰ ਵਾਲਾ ਜੰਗਲ ਢਹਿ ਪਿਆ ਹੈ।
صَوْتُ وَلْوَلَةِ ٱلرُّعَاةِ، لِأَنَّ فَخْرَهُمْ خَرِبَ. صَوْتُ زَمْجَرَةِ ٱلْأَشْبَالِ، لِأَنَّ كِبْرِيَاءَ ٱلْأُرْدُنِّ خَرِبَتْ. ٣ 3
ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬੱਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ।
هَكَذَا قَالَ ٱلرَّبُّ إِلَهِي: «ٱرْعَ غَنَمَ ٱلذَّبْحِ ٤ 4
ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਾਰ ਜੋ ਵੱਢੀਆਂ ਜਾਣ ਵਾਲੀਆਂ ਹਨ।
ٱلَّذِينَ يَذْبَحُهُمْ مَالِكُوهُمْ وَلَا يَأْثَمُونَ، وَبَائِعُوهُمْ يَقُولُونَ: مُبَارَكٌ ٱلرَّبُّ! قَدِ ٱسْتَغْنَيْتُ. وَرُعَاتُهُمْ لَا يُشْفِقُونَ عَلَيْهِمْ. ٥ 5
ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ।
لِأَنِّي لَا أُشْفِقُ بَعْدُ عَلَى سُكَّانِ ٱلْأَرْضِ، يَقُولُ ٱلرَّبُّ، بَلْ هَأَنَذَا مُسَلِّمٌ ٱلْإِنْسَانَ، كُلَّ رَجُلٍ لِيَدِ قَرِيبِهِ وَلِيَدِ مَلِكِهِ، فَيَضْرِبُونَ ٱلْأَرْضَ وَلَا أُنْقِذُ مِنْ يَدِهِمْ». ٦ 6
ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।
فَرَعَيْتُ غَنَمَ ٱلذَّبْحِ. لَكِنَّهُمْ أَذَلُّ ٱلْغَنَمِ. وَأَخَذْتُ لِنَفْسِي عَصَوَيْنِ، فَسَمَّيْتُ ٱلْوَاحِدَةَ «نِعْمَةَ» وَسَمَّيْتُ ٱلْأُخْرَى «حِبَالًا» وَرَعَيْتُ ٱلْغَنَمَ. ٧ 7
ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।
وَأَبَدْتُ ٱلرُّعَاةَ ٱلثَّلَاثَةَ فِي شَهْرٍ وَاحِدٍ، وَضَاقَتْ نَفْسِي بِهِمْ، وَكَرِهَتْنِي أَيْضًا نَفْسُهُمْ. ٨ 8
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ।
فَقُلْتُ: «لَا أَرْعَاكُمْ. مَنْ يَمُتْ فَلْيَمُتْ، وَمَنْ يُبَدْ فَلْيُبَدْ. وَٱلْبَقِيَّةُ فَلْيَأْكُلْ بَعْضُهَا لَحْمَ بَعْضٍ!». ٩ 9
ਤਦ ਮੈਂ ਕਿਹਾ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋ ਜਾਣ ਵਾਲਾ ਨਾਸ ਹੋ ਜਾਵੇ ਅਤੇ ਜਿਹੜੇ ਬਾਕੀ ਰਹਿਣ ਉਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ।
فَأَخَذْتُ عَصَايَ «نِعْمَةَ» وَقَصَفْتُهَا لِأَنْقُضَ عَهْدِي ٱلَّذِي قَطَعْتُهُ مَعَ كُلِّ ٱلْأَسْبَاطِ. ١٠ 10
੧੦ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ।
فَنُقِضَ فِي ذَلِكَ ٱلْيَوْمِ. وَهَكَذَا عَلِمَ أَذَلُّ ٱلْغَنَمِ ٱلْمُنْتَظِرُونَ لِي أَنَّهَا كَلِمَةُ ٱلرَّبِّ. ١١ 11
੧੧ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ।
فَقُلْتُ لَهُمْ: «إِنْ حَسُنَ فِي أَعْيُنِكُمْ فَأَعْطُونِي أُجْرَتِي وَإِلَّا فَٱمْتَنِعُوا». فَوَزَنُوا أُجْرَتِي ثَلَاثِينَ مِنَ ٱلْفِضَّةِ. ١٢ 12
੧੨ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ। ਉਹਨਾਂ ਨੇ ਤੋਲ ਕੇ ਤੀਹ ਦਿਨਾਂ ਦੀ ਮਜ਼ਦੂਰੀ ਮੈਨੂੰ ਦਿੱਤੀ।
فَقَالَ لِي ٱلرَّبُّ: «أَلْقِهَا إِلَى ٱلْفَخَّارِيِّ، ٱلثَّمَنَ ٱلْكَرِيمَ ٱلَّذِي ثَمَّنُونِي بِهِ». فَأَخَذْتُ ٱلثَّلَاثِينَ مِنَ ٱلْفِضَّةِ وَأَلْقَيْتُهَا إِلَى ٱلْفَخَّارِيِّ فِي بَيْتِ ٱلرَّبِّ. ١٣ 13
੧੩ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।
ثُمَّ قَصَفْتُ عَصَايَ ٱلْأُخْرَى «حِبَالًا» لِأَنْقُضَ ٱلْإِخَاءَ بَيْنَ يَهُوذَا وَإِسْرَائِيلَ. ١٤ 14
੧੪ਤਾਂ ਮੈਂ ਆਪਣੀ ਦੂਜੀ ਲਾਠੀ ਜਿਸ ਦਾ ਮਿਲਾਪ ਹੈ, ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਤਾਂ ਜੋ ਮੈਂ ਉਸ ਭਾਈਚਾਰੇ ਦੇ ਰਿਸ਼ਤੇ ਨੂੰ ਤੋੜ ਦੇਵਾਂ ਜੋ ਯਹੂਦਾਹ ਅਤੇ ਇਸਰਾਏਲ ਦੇ ਵਿੱਚ ਹੈ।
فَقَالَ لِي ٱلرَّبُّ: «خُذْ لِنَفْسِكَ بَعْدُ أَدَوَاتِ رَاعٍ أَحْمَقَ، ١٥ 15
੧੫ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ
لِأَنِّي هَأَنَذَا مُقِيمٌ رَاعِيًا فِي ٱلْأَرْضِ لَا يَفْتَقِدُ ٱلْمُنْقَطِعِينَ، وَلَا يَطْلُبُ ٱلْمُنْسَاقَ، وَلَا يَجْبُرُ ٱلْمُنْكَسِرَ، وَلَا يُرَبِّي ٱلْقَائِمَ. وَلَكِنْ يَأْكُلُ لَحْمَ ٱلسِّمَانِ وَيَنْزِعُ أَظْلَافَهَا». ١٦ 16
੧੬ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜਿਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖ਼ਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਜ਼ਖਮੀ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਉਹਨਾਂ ਦੇ ਖੁਰ ਚੀਰ ਸੁੱਟੇਗਾ।
وَيْلٌ لِلرَّاعِي ٱلْبَاطِلِ ٱلتَّارِكِ ٱلْغَنَمِ! اَلسَّيْفُ عَلَى ذِرَاعِهِ وَعَلَى عَيْنِهِ ٱلْيُمْنَى. ذِرَاعُهُ تَيْبَسُ يَبْسًا، وَعَيْنُهُ ٱلْيُمْنَى تَكِلُّ كُلُولًا! ١٧ 17
੧੭ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!

< زَكَريَّا 11 >