< زَكَريَّا 2 >

فَرَفَعْتُ عَيْنَيَّ وَنَظَرْتُ وَإِذَا رَجُلٌ وَبِيَدِهِ حَبْلُ قِيَاسٍ. ١ 1
ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ।
فَقُلْتُ: «إِلَى أَيْنَ أَنْتَ ذَاهِبٌ؟» فَقَالَ لِي: «لِأَقِيسَ أُورُشَلِيمَ، لِأَرَى كَمْ عَرْضُهَا وَكَمْ طُولُهَا». ٢ 2
ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ।
وَإِذَا بِٱلْمَلَاكِ ٱلَّذِي كَلَّمَنِي قَدْ خَرَجَ، وَخَرَجَ مَلَاكٌ آخَرُ لِلِقَائِهِ. ٣ 3
ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ।
فَقَالَ لَهُ: «ٱجْرِ وَكَلِّمْ هَذَا ٱلْغُلَامَ قَائِلًا: كَٱلْأَعْرَاءِ تُسْكَنُ أُورُشَلِيمُ مِنْ كَثْرَةِ ٱلنَّاسِ وَٱلْبَهَائِمِ فِيهَا. ٤ 4
ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ।
وَأَنَا، يَقُولُ ٱلرَّبُّ، أَكُونُ لَهَا سُورَ نَارٍ مِنْ حَوْلِهَا، وَأَكُونُ مَجْدًا فِي وَسَطِهَا. ٥ 5
ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
«يَا يَا، ٱهْرُبُوا مِنْ أَرْضِ ٱلشِّمَالِ، يَقُولُ ٱلرَّبُّ. فَإِنِّي قَدْ فَرَّقْتُكُمْ كَرِيَاحِ ٱلسَّمَاءِ ٱلْأَرْبَعِ، يَقُولُ ٱلرَّبُّ. ٦ 6
ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।
تَنَجَّيْ يَا صِهْيَوْنُ ٱلسَّاكِنَةُ فِي بِنْتِ بَابِلَ، ٧ 7
ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ।
لِأَنَّهُ هَكَذَا قَالَ رَبُّ ٱلْجُنُودِ: بَعْدَ ٱلْمَجْدِ أَرْسَلَنِي إِلَى ٱلْأُمَمِ ٱلَّذِينَ سَلَبُوكُمْ، لِأَنَّهُ مَنْ يَمَسُّكُمْ يَمَسُّ حَدَقَةَ عَيْنِهِ. ٨ 8
ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ।
لِأَنِّي هَأَنَذَا أُحَرِّكُ يَدِي عَلَيْهِمْ فَيَكُونُونَ سَلَبًا لِعَبِيدِهِمْ. فَتَعْلَمُونَ أَنَّ رَبَّ ٱلْجُنُودِ قَدْ أَرْسَلَنِي. ٩ 9
ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।
«تَرَنَّمِي وَٱفْرَحِي يَا بِنْتَ صِهْيَوْنَ، لِأَنِّي هَأَنَذَا آتِي وَأَسْكُنُ فِي وَسَطِكِ، يَقُولُ ٱلرَّبُّ. ١٠ 10
੧੦ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ।
فَيَتَّصِلُ أُمَمٌ كَثِيرَةٌ بِٱلرَّبِّ فِي ذَلِكَ ٱلْيَوْمِ، وَيَكُونُونَ لِي شَعْبًا فَأَسْكُنُ فِي وَسَطِكِ، فَتَعْلَمِينَ أَنَّ رَبَّ ٱلْجُنُودِ قَدْ أَرْسَلَنِي إِلَيْكِ. ١١ 11
੧੧ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।
وَٱلرَّبُّ يَرِثُ يَهُوذَا نَصِيبَهُ فِي ٱلْأَرْضِ ٱلْمُقَدَّسَةِ وَيَخْتَارُ أُورُشَلِيمَ بَعْدُ. ١٢ 12
੧੨ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ਼ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।
اُسْكُتُوا يَا كُلَّ ٱلْبَشَرِ قُدَّامَ ٱلرَّبِّ، لِأَنَّهُ قَدِ ٱسْتَيْقَظَ مِنْ مَسْكَنِ قُدْسِهِ». ١٣ 13
੧੩ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ।

< زَكَريَّا 2 >