< Psalms 67 >

1 For the leader. On stringed instruments. A psalm. A song. Bless us, O God, with your favour, let the light of your face fall upon us; (Selah)
ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
2 that the world may know your way, and all nations your power to save.
ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
3 Let the peoples praise you, O God; let the peoples all of them praise you.
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4 Let the nations ring out their joy; for you govern the peoples with equity, and guide the nations on earth. (Selah)
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5 Let the peoples praise you, O God, let the peoples, all of them, praise you.
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6 The earth has yielded her increase by the blessing of God, our God.
ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7 May this blessing of ours win people to him to all the ends of the earth.
ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

< Psalms 67 >