< 2 Corinthians 5 >

1 For we know that if the earthly house of our tent is dissolved, we have a building from God, a house not made with hands, eternal, in the heavens. (aiōnios g166)
ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। (aiōnios g166)
2 For most certainly in this we groan, longing to be clothed with our habitation which is from heaven,
ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।
3 if indeed being clothed, we will not be found naked.
ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ।
4 For indeed we who are in this tent do groan, being burdened, not that we desire to be unclothed, but that we desire to be clothed, that what is mortal may be swallowed up by life.
ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।
5 Now he who made us for this very thing is God, who also gave to us the down payment of the Spirit.
ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ।
6 Therefore we are always confident and know that while we are at home in the body, we are absent from the Lord;
ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ।
7 for we walk by faith, not by sight.
ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।
8 We are courageous, I say, and are willing rather to be absent from the body and to be at home with the Lord.
ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।
9 Therefore also we make it our aim, whether at home or absent, to be well pleasing to him.
ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
10 For we must all be revealed before the judgment seat of Christ that each one may receive the things in the body according to what he has done, whether good or bad.
੧੦ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।
11 Knowing therefore the fear of the Lord, we persuade men, but we are revealed to God, and I hope that we are revealed also in your consciences.
੧੧ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।
12 For we are not commending ourselves to you again, but speak as giving you occasion of boasting on our behalf, that you may have something to answer those who boast in appearance and not in heart.
੧੨ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।
13 For if we are beside ourselves, it is for God. Or if we are of sober mind, it is for you.
੧੩ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।
14 For the love of Christ compels us; because we judge thus: that one died for all, therefore all died.
੧੪ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
15 He died for all, that those who live should no longer live to themselves, but to him who for their sakes died and rose again.
੧੫ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
16 Therefore we know no one according to the flesh from now on. Even though we have known Christ according to the flesh, yet now we know him so no more.
੧੬ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।
17 Therefore if anyone is in Christ, he is a new creation. The old things have passed away. Behold, all things have become new.
੧੭ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
18 But all things are of God, who reconciled us to himself through Jesus Christ, and gave to us the ministry of reconciliation;
੧੮ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
19 namely, that God was in Christ reconciling the world to himself, not reckoning to them their trespasses, and having committed to us the word of reconciliation.
੧੯ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
20 We are therefore ambassadors on behalf of Christ, as though God were entreating by us: we beg you on behalf of Christ, be reconciled to God.
੨੦ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
21 For him who knew no sin he made to be sin on our behalf, so that in him we might become the righteousness of God.
੨੧ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

< 2 Corinthians 5 >