< 2 Peter 2 >

1 But false prophets also arose among the people, as false teachers will also be among you, who will secretly bring in destructive heresies, denying even the Master who bought them, bringing on themselves swift destruction.
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
2 Many will follow their immoral ways, and as a result, the way of the truth will be maligned.
ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।
3 In covetousness they will exploit you with deceptive words: whose sentence now from of old doesn’t linger, and their destruction will not slumber.
ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
4 For if God didn’t spare angels when they sinned, but cast them down to Tartarus, and committed them to pits of darkness to be reserved for judgment; (Tartaroō g5020)
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। (Tartaroō g5020)
5 and didn’t spare the ancient world, but preserved Noah with seven others, a preacher of righteousness, when he brought a flood on the world of the ungodly,
ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।
6 and turning the cities of Sodom and Gomorrah into ashes, condemned them to destruction, having made them an example to those who would live in an ungodly way,
ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।
7 and delivered righteous Lot, who was very distressed by the lustful life of the wicked
ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।
8 (for that righteous man dwelling among them was tormented in his righteous soul from day to day with seeing and hearing lawless deeds),
(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
9 then the Lord knows how to deliver the godly out of temptation and to keep the unrighteous under punishment for the day of judgment,
ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
10 but chiefly those who walk after the flesh in the lust of defilement and despise authority. Daring, self-willed, they are not afraid to speak evil of dignitaries,
੧੦ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
11 whereas angels, though greater in might and power, don’t bring a slanderous judgment against them before the Lord.
੧੧ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
12 But these, as unreasoning creatures, born natural animals to be taken and destroyed, speaking evil in matters about which they are ignorant, will in their destroying surely be destroyed,
੧੨ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।
13 receiving the wages of unrighteousness; people who count it pleasure to revel in the daytime, spots and defects, reveling in their deceit while they feast with you;
੧੩ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।
14 having eyes full of adultery, and who can’t cease from sin, enticing unsettled souls, having a heart trained in greed, accursed children!
੧੪ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!
15 Forsaking the right way, they went astray, having followed the way of Balaam the son of Beor, who loved the wages of wrongdoing;
੧੫ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।
16 but he was rebuked for his own disobedience. A speechless donkey spoke with a man’s voice and stopped the madness of the prophet.
੧੬ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।
17 These are wells without water, clouds driven by a storm, for whom the blackness of darkness has been reserved forever. (questioned)
੧੭ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।
18 For, uttering great swelling words of emptiness, they entice in the lusts of the flesh, by licentiousness, those who are indeed escaping from those who live in error;
੧੮ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।
19 promising them liberty, while they themselves are bondservants of corruption; for a man is brought into bondage by whoever overcomes him.
੧੯ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।
20 For if, after they have escaped the defilement of the world through the knowledge of the Lord and Savior Jesus Christ, they are again entangled in it and overcome, the last state has become worse for them than the first.
੨੦ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।
21 For it would be better for them not to have known the way of righteousness, than after knowing it, to turn back from the holy commandment delivered to them.
੨੧ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।
22 But it has happened to them according to the true proverb, “The dog turns to his own vomit again,” and “the sow that has washed to wallowing in the mire.”
੨੨ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।

< 2 Peter 2 >