< 2 Timothy 2 >

1 You therefore, my child, be strengthened in the grace that is in Christ Jesus.
ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।
2 The things which you have heard from me among many witnesses, commit the same things to faithful men who will be able to teach others also.
ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।
3 You therefore must endure hardship as a good soldier of Christ Jesus.
ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।
4 No soldier on duty entangles himself in the affairs of life, that he may please him who enrolled him as a soldier.
ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
5 Also, if anyone competes in athletics, he isn’t crowned unless he has competed by the rules.
ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।
6 The farmer who labors must be the first to get a share of the crops.
ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
7 Consider what I say, and may the Lord give you understanding in all things.
ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।
8 Remember Jesus Christ, risen from the dead, of the offspring of David, according to my Good News,
ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।
9 in which I suffer hardship to the point of chains as a criminal. But God’s word isn’t chained.
ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
10 Therefore I endure all things for the chosen ones’ sake, that they also may obtain the salvation which is in Christ Jesus with eternal glory. (aiōnios g166)
੧੦ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। (aiōnios g166)
11 This saying is trustworthy: “For if we died with him, we will also live with him.
੧੧ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
12 If we endure, we will also reign with him. If we deny him, he also will deny us.
੧੨ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
13 If we are faithless, he remains faithful; for he can’t deny himself.”
੧੩ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
14 Remind them of these things, charging them in the sight of the Lord that they don’t argue about words to no profit, to the subverting of those who hear.
੧੪ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
15 Give diligence to present yourself approved by God, a workman who doesn’t need to be ashamed, properly handling the Word of Truth.
੧੫ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
16 But shun empty chatter, for it will go further in ungodliness,
੧੬ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
17 and those words will consume like gangrene, of whom is Hymenaeus and Philetus:
੧੭ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
18 men who have erred concerning the truth, saying that the resurrection is already past, and overthrowing the faith of some.
੧੮ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
19 However, God’s firm foundation stands, having this seal: “The Lord knows those who are his,” and, “Let every one who names the name of the Lord depart from unrighteousness.”
੧੯ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
20 Now in a large house there are not only vessels of gold and of silver, but also of wood and of clay. Some are for honor and some for dishonor.
੨੦ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
21 If anyone therefore purges himself from these, he will be a vessel for honor, sanctified, and suitable for the master’s use, prepared for every good work.
੨੧ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
22 Flee from youthful lusts; but pursue righteousness, faith, love, and peace with those who call on the Lord out of a pure heart.
੨੨ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
23 But refuse foolish and ignorant questionings, knowing that they generate strife.
੨੩ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
24 The Lord’s servant must not quarrel, but be gentle toward all, able to teach, patient,
੨੪ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
25 in gentleness correcting those who oppose him. Perhaps God may give them repentance leading to a full knowledge of the truth,
੨੫ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
26 and they may recover themselves out of the devil’s snare, having been taken captive by him to do his will.
੨੬ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

< 2 Timothy 2 >