< Hebrews 4 >

1 Let’s fear therefore, lest perhaps anyone of you should seem to have come short of a promise of entering into his rest.
ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।
2 For indeed we have had good news preached to us, even as they also did, but the word they heard didn’t profit them, because it wasn’t mixed with faith by those who heard.
ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ।
3 For we who have believed do enter into that rest, even as he has said, “As I swore in my wrath, they will not enter into my rest;” although the works were finished from the foundation of the world.
ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।
4 For he has said this somewhere about the seventh day, “God rested on the seventh day from all his works;”
ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ।
5 and in this place again, “They will not enter into my rest.”
ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
6 Seeing therefore it remains that some should enter into it, and they to whom the good news was preached before failed to enter in because of disobedience,
ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ।
7 he again defines a certain day, “today”, saying through David so long a time afterward (just as has been said), “Today if you will hear his voice, don’t harden your hearts.”
ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”
8 For if Joshua had given them rest, he would not have spoken afterward of another day.
ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।
9 There remains therefore a Sabbath rest for the people of God.
ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ।
10 For he who has entered into his rest has himself also rested from his works, as God did from his.
੧੦ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
11 Let’s therefore give diligence to enter into that rest, lest anyone fall after the same example of disobedience.
੧੧ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
12 For the word of God is living and active, and sharper than any two-edged sword, piercing even to the dividing of soul and spirit, of both joints and marrow, and is able to discern the thoughts and intentions of the heart.
੧੨ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
13 There is no creature that is hidden from his sight, but all things are naked and laid open before the eyes of him to whom we must give an account.
੧੩ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।
14 Having then a great high priest who has passed through the heavens, Jesus, the Son of God, let’s hold tightly to our confession.
੧੪ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।
15 For we don’t have a high priest who can’t be touched with the feeling of our infirmities, but one who has been in all points tempted like we are, yet without sin.
੧੫ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
16 Let’s therefore draw near with boldness to the throne of grace, that we may receive mercy and may find grace for help in time of need.
੧੬ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।

< Hebrews 4 >