< John 8 >

1 but Jesus went to the Mount of Olives.
ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।
2 Now very early in the morning, he came again into the temple, and all the people came to him. He sat down and taught them.
ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।
3 The scribes and the Pharisees brought a woman taken in adultery. Having set her in the middle,
ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।
4 they told him, “Teacher, we found this woman in adultery, in the very act.
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ
5 Now in our law, Moses commanded us to stone such women. What then do you say about her?”
ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 They said this testing him, that they might have something to accuse him of. But Jesus stooped down and wrote on the ground with his finger.
ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
7 But when they continued asking him, he looked up and said to them, “He who is without sin among you, let him throw the first stone at her.”
ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।”
8 Again he stooped down and wrote on the ground with his finger.
ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ।
9 They, when they heard it, being convicted by their conscience, went out one by one, beginning from the oldest, even to the last. Jesus was left alone with the woman where she was, in the middle.
ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।
10 Jesus, standing up, saw her and said, “Woman, where are your accusers? Did no one condemn you?”
੧੦ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 She said, “No one, Lord.” Jesus said, “Neither do I condemn you. Go your way. From now on, sin no more.”
੧੧ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”
12 Again, therefore, Jesus spoke to them, saying, “I am the light of the world. He who follows me will not walk in the darkness, but will have the light of life.”
੧੨ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
13 The Pharisees therefore said to him, “You testify about yourself. Your testimony is not valid.”
੧੩ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।”
14 Jesus answered them, “Even if I testify about myself, my testimony is true, for I know where I came from, and where I am going; but you don’t know where I came from, or where I am going.
੧੪ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।
15 You judge according to the flesh. I judge no one.
੧੫ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
16 Even if I do judge, my judgment is true, for I am not alone, but I am with the Father who sent me.
੧੬ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
17 It’s also written in your law that the testimony of two people is valid.
੧੭ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ।
18 I am one who testifies about myself, and the Father who sent me testifies about me.”
੧੮ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”
19 They said therefore to him, “Where is your Father?” Jesus answered, “You know neither me nor my Father. If you knew me, you would know my Father also.”
੧੯ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
20 Jesus spoke these words in the treasury, as he taught in the temple. Yet no one arrested him, because his hour had not yet come.
੨੦ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
21 Jesus said therefore again to them, “I am going away, and you will seek me, and you will die in your sins. Where I go, you can’t come.”
੨੧ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 The Jews therefore said, “Will he kill himself, because he says, ‘Where I am going, you can’t come’?”
੨੨ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”
23 He said to them, “You are from beneath. I am from above. You are of this world. I am not of this world.
੨੩ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
24 I said therefore to you that you will die in your sins; for unless you believe that I am he, you will die in your sins.”
੨੪ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”
25 They said therefore to him, “Who are you?” Jesus said to them, “Just what I have been saying to you from the beginning.
੨੫ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।
26 I have many things to speak and to judge concerning you. However, he who sent me is true; and the things which I heard from him, these I say to the world.”
੨੬ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”
27 They didn’t understand that he spoke to them about the Father.
੨੭ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।
28 Jesus therefore said to them, “When you have lifted up the Son of Man, then you will know that I am he, and I do nothing of myself, but as my Father taught me, I say these things.
੨੮ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
29 He who sent me is with me. The Father hasn’t left me alone, for I always do the things that are pleasing to him.”
੨੯ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
30 As he spoke these things, many believed in him.
੩੦ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 Jesus therefore said to those Jews who had believed him, “If you remain in my word, then you are truly my disciples.
੩੧ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
32 You will know the truth, and the truth will make you free.”
੩੨ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
33 They answered him, “We are Abraham’s offspring, and have never been in bondage to anyone. How do you say, ‘You will be made free’?”
੩੩ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”
34 Jesus answered them, “Most certainly I tell you, everyone who commits sin is the bondservant of sin.
੩੪ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
35 A bondservant doesn’t live in the house forever. A son remains forever. (aiōn g165)
੩੫ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। (aiōn g165)
36 If therefore the Son makes you free, you will be free indeed.
੩੬ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।
37 I know that you are Abraham’s offspring, yet you seek to kill me, because my word finds no place in you.
੩੭ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।
38 I say the things which I have seen with my Father; and you also do the things which you have seen with your father.”
੩੮ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39 They answered him, “Our father is Abraham.” Jesus said to them, “If you were Abraham’s children, you would do the works of Abraham.
੩੯ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।
40 But now you seek to kill me, a man who has told you the truth which I heard from God. Abraham didn’t do this.
੪੦ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41 You do the works of your father.” They said to him, “We were not born of sexual immorality. We have one Father, God.”
੪੧ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 Therefore Jesus said to them, “If God were your father, you would love me, for I came out and have come from God. For I haven’t come of myself, but he sent me.
੪੨ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43 Why don’t you understand my speech? Because you can’t hear my word.
੪੩ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 You are of your father the devil, and you want to do the desires of your father. He was a murderer from the beginning, and doesn’t stand in the truth, because there is no truth in him. When he speaks a lie, he speaks on his own; for he is a liar, and the father of lies.
੪੪ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 But because I tell the truth, you don’t believe me.
੪੫ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46 Which of you convicts me of sin? If I tell the truth, why do you not believe me?
੪੬ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47 He who is of God hears the words of God. For this cause you don’t hear, because you are not of God.”
੪੭ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48 Then the Jews answered him, “Don’t we say well that you are a Samaritan, and have a demon?”
੪੮ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”
49 Jesus answered, “I don’t have a demon, but I honor my Father and you dishonor me.
੪੯ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 But I don’t seek my own glory. There is one who seeks and judges.
੫੦ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।
51 Most certainly, I tell you, if a person keeps my word, he will never see death.” (aiōn g165)
੫੧ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” (aiōn g165)
52 Then the Jews said to him, “Now we know that you have a demon. Abraham died, as did the prophets; and you say, ‘If a man keeps my word, he will never taste of death.’ (aiōn g165)
੫੨ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। (aiōn g165)
53 Are you greater than our father Abraham, who died? The prophets died. Who do you make yourself out to be?”
੫੩ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”
54 Jesus answered, “If I glorify myself, my glory is nothing. It is my Father who glorifies me, of whom you say that he is our God.
੫੪ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 You have not known him, but I know him. If I said, ‘I don’t know him,’ I would be like you, a liar. But I know him and keep his word.
੫੫ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 Your father Abraham rejoiced to see my day. He saw it and was glad.”
੫੬ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 The Jews therefore said to him, “You are not yet fifty years old! Have you seen Abraham?”
੫੭ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”
58 Jesus said to them, “Most certainly, I tell you, before Abraham came into existence, I AM.”
੫੮ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59 Therefore they took up stones to throw at him, but Jesus hid himself and went out of the temple, having gone through the middle of them, and so passed by.
੫੯ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।

< John 8 >