< Psalms 64 >

1 For the Chief Musician. A Psalm by David. Hear my voice, God, in my complaint. Preserve my life from fear of the enemy.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
2 Hide me from the conspiracy of the wicked, from the noisy crowd of the ones doing evil;
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
3 who sharpen their tongue like a sword, and aim their arrows, deadly words,
ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
4 to shoot innocent men from ambushes. They shoot at him suddenly and fearlessly.
ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
5 They encourage themselves in evil plans. They talk about laying snares secretly. They say, “Who will see them?”
ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
6 They plot injustice, saying, “We have made a perfect plan!” Surely man’s mind and heart are cunning.
ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
7 But God will shoot at them. They will be suddenly struck down with an arrow.
ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8 Their own tongues shall ruin them. All who see them will shake their heads.
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9 All mankind shall be afraid. They shall declare the work of God, and shall wisely ponder what he has done.
ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10 The righteous shall be glad in Yahweh, and shall take refuge in him. All the upright in heart shall praise him!
੧੦ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।

< Psalms 64 >