< Jeremian 33 >

1 Herran sana tuli Jeremialle toistamiseen, kun hän vielä oli suljettuna vankilan pihaan; se kuului näin:
ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
2 "Näin sanoo Herra, joka sen myös tekee, Herra, joka valmistaa sen ja vahvistaa sen-Herra on hänen nimensä:
ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ,
3 Huuda minua avuksesi, niin minä vastaan sinulle ja ilmoitan sinulle suuria ja salattuja asioita, joita sinä et tiedä.
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
4 Sillä näin sanoo Herra, Israelin Jumala, tämän kaupungin taloista ja Juudan kuningasten linnoista, jotka sortuvat piiritysvallien ja miekan edessä,
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -
5 ja niistä, jotka ovat tulleet taistelemaan kaldealaisia vastaan, ja täyttämään talot ihmisten ruumiilla, jotka minä surmaan vihassani ja kiivastuksessani ja joiden kaiken pahuuden tähden minä olen kätkenyt kasvoni tältä kaupungilta:
ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ
6 Katso, minä kasvatan umpeen ja lääkitsen sen haavat, ja minä parannan heidät ja avaan heille rauhan ja totuuden runsauden.
ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
7 Minä käännän Juudan kohtalon ja Israelin kohtalon ja rakennan heidät muinaiselleen.
ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
8 Ja minä puhdistan heidät kaikista heidän pahoista teoistansa, joilla he ovat rikkoneet minua vastaan, ja minä annan anteeksi kaikki heidän pahat tekonsa, joilla he ovat rikkoneet minua vastaan ja minusta luopuneet.
ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
9 Ja tämä kaupunki on oleva minulle kunniaksi ja iloksi, ylistykseksi ja kirkkaudeksi kaikkien maan kansojen edessä, jotka kuulevat kaiken sen hyvän, minkä minä sille teen; he peljästyvät ja vapisevat kaikkea sitä hyvää ja kaikkea sitä onnea, jonka minä sille annan.
ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।
10 Näin sanoo Herra: Vielä kerran kuullaan tässä paikassa, josta te sanotte: 'Se on oleva rauniona, vailla ihmisiä ja eläimiä'. Juudan kaupungeissa ja Jerusalemin autioilla kaduilla, joilla ei ihmistä, ei asukasta, ei eläintä ole,
੧੦ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ
11 riemun ja ilon huuto, huuto yljälle ja huuto morsiamelle, niiden huuto, jotka sanovat: 'Kiittäkää Herraa Sebaotia, sillä Herra on hyvä, sillä hänen armonsa pysyy iankaikkisesti', ja niiden, jotka tuovat Herran huoneeseen kiitosuhreja. Sillä minä käännän maan kohtalon muinaiselleen, sanoo Herra.
੧੧ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
12 Näin sanoo Herra Sebaot: Vielä kerran on tässä paikassa, joka on rauniona, vailla ihmisiä ja eläimiä, ja kaikilla sen kaupungeilla oleva laitumia, joilla paimenet lepuuttavat lampaitansa.
੧੨ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
13 Vuoriston kaupungeissa, Alankomaan kaupungeissa ja Etelämaan kaupungeissa, Benjaminin maassa, Jerusalemin ympäristössä ja Juudan kaupungeissa on vielä kerran lampaita kulkeva laskijan kätten ohi, sanoo Herra.
੧੩ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।
14 Katso, päivät tulevat, sanoo Herra, jolloin minä täytän sen hyvän lupauksen, jonka minä olen lausunut Israelin heimosta ja Juudan heimosta.
੧੪ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
15 Niinä päivinä ja siihen aikaan minä kasvatan Daavidille vanhurskauden vesan, ja hän on tekevä oikeuden ja vanhurskauden maassa.
੧੫ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
16 Niinä päivinä Juuda pelastetaan, ja Jerusalem asuu turvassa, ja tämä on se nimi, jolla sitä kutsutaan: 'Herra, meidän vanhurskautemme'.
੧੬ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
17 Sillä näin sanoo Herra: Aina on mies Daavidin suvusta istuva Israelin heimon valtaistuimella.
੧੭ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ
18 Ja aina on mies leeviläisten pappien suvusta oleva minun edessäni uhraamassa polttouhria ja sytyttämässä ruokauhria ja toimittamassa teurasuhria joka päivä."
੧੮ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ।
19 Ja Jeremialle tuli tämä Herran sana:
੧੯ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
20 "Näin sanoo Herra: Jos saatte rikotuksi minun liittoni päivän kanssa ja minun liittoni yön kanssa, niin että päivä ja yö eivät enää tule ajallansa,
੨੦ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
21 niin rikkoutuu myös minun liittoni palvelijani Daavidin kanssa, niin ettei hänellä enää ole poikaa, joka istuu kuninkaana hänen valtaistuimellansa, ja minun liittoni leeviläisten pappien, minun palvelijaini, kanssa.
੨੧ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
22 Niinkuin taivaan joukkoa ei voida lukea eikä meren hiekkaa mitata, niin monilukuisiksi minä teen palvelijani Daavidin jälkeläiset ja leeviläiset, jotka minua palvelevat."
੨੨ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।
23 Ja Jeremialle tuli tämä Herran sana:
੨੩ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ,
24 "Etkö ole huomannut, mitä tämä kansa puhuu sanoen: 'Ne kaksi sukukuntaa, jotka Herra valitsi, hän on hyljännyt'? Ja he halveksivat minun kansaani, niinkuin se ei enää olisikaan kansa heidän silmissänsä.
੨੪“ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ।
25 Näin sanoo Herra: Jos minun liittoni päivän ja yön kanssa on olematon, jos en ole säätänyt taivaan ja maan lakeja,
੨੫ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
26 niin minä myös hylkään Jaakobin ja palvelijani Daavidin jälkeläiset, niin etten ota hänen jälkeläisistänsä hallitsijoita Aabrahamin, Iisakin ja Jaakobin jälkeläisille. Sillä minä käännän heidän kohtalonsa ja armahdan heitä."
੨੬ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।

< Jeremian 33 >