< Jobin 37 >

1 "Niin, siitä vapisee sydämeni ja hypähtää paikoiltansa.
“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।
2 Kuulkaa, kuulkaa hänen äänensä pauhinaa ja kohinaa, joka käy hänen suustansa.
ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!
3 Hän laskee sen kaikumaan kaiken taivaan alla, lähettää leimauksensa maan ääriin asti.
ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ।
4 Sen kintereillä ärjyy ääni, hän korottaa väkevän äänensä jylinän, eikä hän säästä salamoitaan, äänensä raikuessa.
ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”
5 Ihmeellisesti Jumala korottaa äänensä jylinän, hän tekee suuria tekoja, joita emme käsittää taida.
ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।
6 Sillä hän sanoo lumelle: 'Putoa maahan', samoin sadekuurolle, rankkasateittensa ryöpylle.
ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।
7 Niin hän kytkee jokaiselta kädet, että kaikki ihmiset hänen tekonsa tietäisivät.
ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ।
8 Pedot vetäytyvät piiloon ja pysyvät luolissansa.
ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ।
9 Tähtitarhasta tulee tuulispää, pohjan ilmalta pakkanen.
ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।
10 Jumalan henkäyksestä syntyy jää, ja aavat vedet ahdistuvat.
੧੦ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।
11 Hän myös kuormittaa pilvet kosteudella ja hajottaa välähtelevät ukkosvaarunsa.
੧੧ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।
12 Ne vyöryvät sinne tänne hänen ohjauksestaan, tehdäkseen maanpiirin päällä kaiken, mitä hän niille määrää.
੧੨ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।
13 Hän antaa niiden osua milloin maalle vitsaukseksi, milloin siunaukseksi.
੧੩ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ।
14 Ota tämä korviisi, Job; pysähdy ja tarkkaa Jumalan ihmetöitä.
੧੪“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ!
15 Tiedätkö, kuinka Jumala niillä tekonsa teettää ja kuinka hän antaa pilviensä leimausten loistaa?
੧੫ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ?
16 Käsitätkö pilvien punnituksen, hänen ihmeensä, joka on kaikkitietävä?
੧੬ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?
17 Sinä, jonka vaatteet kuumenevat, kun maa on raukeana etelän helletuulesta,
੧੭ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
18 kaarrutatko sinä hänen kanssansa taivaan, joka on vahva kuin valettu kuvastin?
੧੮ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?
19 Neuvo, mitä meidän on hänelle sanottava; pimeydessämme emme voi tuoda esiin mitään.
੧੯“ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ।
20 Olisiko hänelle ilmoitettava, että tahtoisin puhua? Kukapa vaatisi omaa tuhoansa!
੨੦ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ?
21 Ja nyt: ei voida katsella valoa, joka kirkkaana loistaa, kun tuuli on puhaltanut puhdistaen taivaan.
੨੧ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।
22 Pohjoisesta tulee kultainen hohde; Jumalan yllä on peljättävä valtasuuruus.
੨੨ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!
23 Kaikkivaltiasta emme saata käsittää, häntä, joka on suuri voimassa, joka ei oikeutta ja täydellistä vanhurskautta polje.
੨੩ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!
24 Sentähden peljätkööt häntä ihmiset; hän ei katso keneenkään, joka on omasta mielestään viisas."
੨੪ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।”

< Jobin 37 >