< 4 Mooseksen 9 >

1 Ja Herra puhui Moosekselle Siinain erämaassa toisena vuotena siitä, kun he olivat lähteneet Egyptin maasta, sen vuoden ensimmäisessä kuussa, sanoen:
ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ,
2 "Israelilaiset viettäkööt pääsiäisen määräaikanansa.
ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।
3 Tämän kuukauden neljäntenätoista päivänä, iltahämärässä, viettäkää se määräaikanansa; kaikkien sitä koskevien käskyjen ja säädösten mukaan se viettäkää."
ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ।
4 Ja Mooses käski israelilaisten viettää pääsiäistä.
ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ।
5 Niin he viettivät pääsiäisen ensimmäisessä kuussa, kuukauden neljäntenätoista päivänä, iltahämärässä, Siinain erämaassa; israelilaiset tekivät kaiken, niinkuin Herra oli Moosekselle käskyn antanut.
ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
6 Mutta siellä oli miehiä, jotka olivat saastuneet kuolleesta eivätkä voineet viettää pääsiäistä sinä päivänä. Niin he astuivat sinä päivänä Mooseksen ja Aaronin eteen.
ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,
7 Ja miehet sanoivat hänelle: "Me olemme saastuneet kuolleesta; miksi meidät estetään tuomasta Herralle uhrilahjaa määräaikanansa israelilaisten keskuudessa?"
ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?
8 Ja Mooses sanoi heille: "Jääkää tähän, minä menen kuulemaan, mitä Herra teistä säätää".
ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ।
9 Ja Herra puhui Moosekselle sanoen:
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
10 "Puhu israelilaisille näin: Jos joku teistä tai teidän jälkeläisistänne on saastunut kuolleesta tai on kaukana matkalla, viettäköön kuitenkin pääsiäistä Herran kunniaksi;
੧੦ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।
11 viettäkööt sitä toisen kuukauden neljäntenätoista päivänä, iltahämärässä. Happamattoman leivän ja katkerain yrttien kanssa he syökööt pääsiäislampaan.
੧੧ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।
12 Älkööt he jättäkö siitä mitään seuraavaan aamuun älköötkä siitä luuta rikkoko. Kaikkien pääsiäistä koskevien käskyjen mukaan he viettäkööt sitä.
੧੨ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ।
13 Mutta se mies, joka on puhdas eikä ole matkoilla ja kuitenkin jättää pääsiäisen viettämättä, hävitettäköön kansastansa, koska hän ei tuonut uhrilahjaa Herralle määräaikanansa; se mies joutuu syynalaiseksi.
੧੩ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।
14 Ja jos muukalainen asuu teidän luonanne ja tahtoo viettää pääsiäistä Herran kunniaksi, viettäköön sen pääsiäistä koskevien käskyjen ja säädösten mukaan; samat käskyt olkoot teillä, niin muukalaisella kuin maassa syntyneelläkin."
੧੪ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।
15 Mutta sinä päivänä, jona asumus pystytettiin, peitti pilvi asumuksen, lain majan, ja illalla näkyi asumuksen päällä niinkuin tulenhohde, ja aina aamuun asti.
੧੫ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।
16 Niin oli aina: pilvi peitti sen päivällä ja tulenhohde yöllä.
੧੬ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।
17 Ja niin usein kuin pilvi kohosi majan päältä, lähtivät israelilaiset liikkeelle; ja mihin pilvi laskeutui, siihen israelilaiset leiriytyivät.
੧੭ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।
18 Herran käskyn mukaan israelilaiset lähtivät liikkeelle, ja Herran käskyn mukaan israelilaiset leiriytyivät. He olivat leiriytyneinä, niin kauan kuin pilvi pysyi asumuksen päällä.
੧੮ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ।
19 Ja kun pilvi viipyi asumuksen päällä useampia päiviä, noudattivat israelilaiset, mitä Herra oli käskenyt heidän noudattaa, eivätkä lähteneet liikkeelle.
੧੯ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ।
20 Mutta joskus pilvi viipyi asumuksen päällä vain muutamia päiviä; silloinkin he Herran käskyn mukaan olivat leiriytyneinä ja lähtivät Herran käskyn mukaan liikkeelle.
੨੦ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ।
21 Ja joskus pilvi pysyi paikallaan vain illasta aamuun ja kohosi aamulla; silloinkin he lähtivät liikkeelle. Tahi jos pilvi pysyi päivän ja yön ja sitten kohosi, niin he lähtivät liikkeelle.
੨੧ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ।
22 Tahi kun pilvi viipyi pysyen asumuksen päällä pari päivää tai kuukauden tai vielä pitemmän ajan, niin olivat israelilaiset leiriytyneinä eivätkä lähteneet liikkeelle; mutta kun se kohosi, lähtivät he liikkeelle.
੨੨ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।
23 Herran käskyn mukaan he leiriytyivät ja Herran käskyn mukaan he lähtivät liikkeelle. He noudattivat, mitä Herra Mooseksen kautta oli käskenyt heidän noudattaa.
੨੩ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।

< 4 Mooseksen 9 >