< Jeremia 39 >

1 Im neunten Jahr des Judakönigs Sedekias, im zehnten Monat, zog Babels König Nebukadrezar mit seinem ganzen Heere vor Jerusalem, um dieses einzuschließen.
ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ
2 Im elften Jahre des Sedekias, am neunten Tage des vierten Monats, ward Bresche in die Stadt gelegt.
ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ
3 Da kamen alle Obersten des Babelkönigs und ließen sich am Mitteltore nieder, Nergalsareser, Samgar Nebo, Sarsekim, der Oberkämmerer, der Obermagier Nergalsareser und alle anderen Obersten des Babelkönigs.
ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ
4 Als aber Sedekias, Judas König, sowie das ganze Kriegsvolk sie erblickten, ergriffen sie die Flucht und gingen aus der Stadt zur Nachtzeit auf dem Weg zum Königsgarten, durch das Tor, das zwischen den zwei Mauern liegt, und zwar ging er hinaus der Jordansteppe zu.
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ
5 Darauf verfolgten die Truppen der Chaldäer sie und holten in den Steppen Jerichos den Sedekias ein, ergriffen ihn und führten ihn zum Babelkönig Nebukadrezar, nach Ribla in dem Land von Hamat, und er sprach ihm das Urteil.
ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
6 Des Sedekias Söhne ließ der Babelkönig zu Ribla selbst vor seinen Augen schlachten. Auch alle Edlen Judas ließ der Babelkönig abschlachten.
ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ
7 Den Sedekias aber ließ er blenden und in Ketten legen und mit nach Babel nehmen.
ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ
8 Das Königshaus sowie den Tempel verbrannten die Chaldäer, und sie zerstörten auch die Mauern von Jerusalem.
ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ
9 Des Volkes Rest, der in der Stadt verblieb, sowie die Überläufer, die ihm zugelaufen waren, des Volkes Rest, der übrig blieb, die führte Nebuzaradan, der Oberste der Leibwächter, nach Babel weg.
ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ
10 Von den geringen Leuten aber, die nichts hatten, ließ Nebuzaradan, der Oberste der Leibwächter, noch etliche im Judaland zurück und schenkte ihnen an jenem Tage Weingärten und Äcker.
੧੦ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।
11 Für Jeremias gab der Babelkönig Nebukadrezar dem Nebuzaradan, dem Obersten der Leibwächter, Befehl:
੧੧ਤਾਂ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ
12 "Hol ihn; trag für ihn Sorge! Laß ihm kein Leid geschehen! Wie er dir sagt, so tu mit ihm!"
੧੨ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ
13 Darauf ließen Nebuzaradan, der Oberste der Leibwächter, der Oberste der Kämmerer, Nebusazban, der Obermagier Nergalsareser und alle Obersten des Babelkönigs
੧੩ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ
14 den Jeremias aus dem Wachthof holen und übergaben ihn Gedalja, dem Sohne Achikams, des Saphansohnes, auf daß er ihn in Freiheit setze und nach Haus entließe. So blieb er mitten unterm Volke.
੧੪ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।
15 An Jeremias aber war ein Herrenwort ergangen, als er in Haft im Wachthof war:
੧੫ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ
16 "Geh! Sprich zu Ebedmelech, dem Äthiopen: 'So spricht der Heeresscharen Herr, Gott Israels: Fürwahr, Ich lasse meine Worte über diese Stadt zum Unheil, nicht zum Heile, in Erfüllung gehen, und zwar an diesem Tage. Vor deinen Augen wird's geschehen.
੧੬ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
17 Dich aber errette ich an jenem Tage.' Ein Spruch des Herrn. 'Du fällst nicht in der Männer Hand, vor denen es dir graut.
੧੭ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈਅ ਖਾਂਦਾ ਹੈ
18 Nein! Ich errette dich gewiß. Du fällst nicht durch das Schwert. Du wirst dein Leben dir erbeuten, weil du auf mich vertraust.'" Ein Spruch des Herrn.
੧੮ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।

< Jeremia 39 >