< נחמיה 13 >

בַּיּ֣וֹם הַה֗וּא נִקְרָ֛א בְּסֵ֥פֶר מֹשֶׁ֖ה בְּאָזְנֵ֣י הָעָ֑ם וְנִמְצָא֙ כָּת֣וּב בּ֔וֹ אֲ֠שֶׁר לֹא־יָב֨וֹא עַמֹּנִ֧י וּמֹאָבִ֛י בִּקְהַ֥ל הָאֱלֹהִ֖ים עַד־עוֹלָֽם׃ 1
ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
כִּ֣י לֹ֧א קִדְּמ֛וּ אֶת־בְּנֵ֥י יִשְׂרָאֵ֖ל בַּלֶּ֣חֶם וּבַמָּ֑יִם וַיִּשְׂכֹּ֨ר עָלָ֤יו אֶת־בִּלְעָם֙ לְקַֽלְל֔וֹ וַיַּהֲפֹ֧ךְ אֱלֹהֵ֛ינוּ הַקְּלָלָ֖ה לִבְרָכָֽה׃ 2
ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।
וַיְהִ֖י כְּשָׁמְעָ֣ם אֶת־הַתּוֹרָ֑ה וַיַּבְדִּ֥ילוּ כָל־עֵ֖רֶב מִיִּשְׂרָאֵֽל׃ 3
ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।
וְלִפְנֵ֣י מִזֶּ֔ה אֶלְיָשִׁיב֙ הַכֹּהֵ֔ן נָת֖וּן בְּלִשְׁכַּ֣ת בֵּית־אֱלֹהֵ֑ינוּ קָר֖וֹב לְטוֹבִיָּֽה׃ 4
ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,
וַיַּ֨עַשׂ ל֜וֹ לִשְׁכָּ֣ה גְדוֹלָ֗ה וְשָׁ֣ם הָי֪וּ לְפָנִ֟ים נֹ֠תְנִים אֶת־הַמִּנְחָ֨ה הַלְּבוֹנָ֜ה וְהַכֵּלִ֗ים וּמַעְשַׂ֤ר הַדָּגָן֙ הַתִּיר֣וֹשׁ וְהַיִּצְהָ֔ר מִצְוַת֙ הַלְוִיִּ֔ם וְהַמְשֹׁרְרִ֖ים וְהַשֹּׁעֲרִ֑ים וּתְרוּמַ֖ת הַכֹּהֲנִֽים׃ 5
ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।
וּבְכָל־זֶ֕ה לֹ֥א הָיִ֖יתִי בִּֽירוּשָׁלִָ֑ם כִּ֡י בִּשְׁנַת֩ שְׁלֹשִׁ֨ים וּשְׁתַּ֜יִם לְאַרְתַּחְשַׁ֤סְתְּא מֶֽלֶךְ־בָּבֶל֙ בָּ֣אתִי אֶל־הַמֶּ֔לֶךְ וּלְקֵ֥ץ יָמִ֖ים נִשְׁאַ֥לְתִּי מִן־הַמֶּֽלֶךְ ׃ 6
ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,
וָאָב֖וֹא לִֽירוּשָׁלִָ֑ם וָאָבִ֣ינָה בָרָעָ֗ה אֲשֶׁ֨ר עָשָׂ֤ה אֶלְיָשִׁיב֙ לְט֣וֹבִיָּ֔ה לַעֲשׂ֥וֹת לוֹ֙ נִשְׁכָּ֔ה בְּחַצְרֵ֖י בֵּ֥ית הָאֱלֹהִֽים׃ 7
ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।
וַיֵּ֥רַֽע לִ֖י מְאֹ֑ד וָֽאַשְׁלִ֜יכָה אֶֽת־כָּל־ כְּלֵ֧י בֵית־טוֹבִיָּ֛ה הַח֖וּץ מִן־הַלִּשְׁכָּֽה׃ 8
ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।
וָאֹ֣מְרָ֔ה וַֽיְטַהֲר֖וּ הַלְּשָׁכ֑וֹת וָאָשִׁ֣יבָה שָּׁ֗ם כְּלֵי֙ בֵּ֣ית הָאֱלֹהִ֔ים אֶת־הַמִּנְחָ֖ה וְהַלְּבוֹנָֽה׃ פ 9
ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।
וָאֵ֣דְעָ֔ה כִּֽי־מְנָי֥וֹת הַלְוִיִּ֖ם לֹ֣א נִתָּ֑נָה וַיִּבְרְח֧וּ אִישׁ־לְשָׂדֵ֛הוּ הַלְוִיִּ֥ם וְהַמְשֹׁרְרִ֖ים עֹשֵׂ֥י הַמְּלָאכָֽה׃ 10
੧੦ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।
וָאָרִ֙יבָה֙ אֶת־הַסְּגָנִ֔ים וָאֹ֣מְרָ֔ה מַדּ֖וּעַ נֶעֱזַ֣ב בֵּית־הָאֱלֹהִ֑ים וָֽאֶ֨קְבְּצֵ֔ם וָֽאַעֲמִדֵ֖ם עַל־עָמְדָֽם׃ 11
੧੧ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।
וְכָל־יְהוּדָ֗ה הֵבִ֜יאוּ מַעְשַׂ֧ר הַדָּגָ֛ן וְהַתִּיר֥וֹשׁ וְהַיִּצְהָ֖ר לָאוֹצָרֽוֹת׃ 12
੧੨ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
וָאוֹצְרָ֣ה עַל־א֠וֹצָרוֹת שֶׁלֶמְיָ֨ה הַכֹּהֵ֜ן וְצָד֣וֹק הַסּוֹפֵ֗ר וּפְדָיָה֙ מִן־הַלְוִיִּ֔ם וְעַל־יָדָ֔ם חָנָ֥ן בֶּן־זַכּ֖וּר בֶּן־מַתַּנְיָ֑ה כִּ֤י נֶאֱמָנִים֙ נֶחְשָׁ֔בוּ וַעֲלֵיהֶ֖ם לַחֲלֹ֥ק לַאֲחֵיהֶֽם׃ פ 13
੧੩ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।
זָכְרָה־לִּ֥י אֱלֹהַ֖י עַל־זֹ֑את וְאַל־תֶּ֣מַח חֲסָדַ֗י אֲשֶׁ֥ר עָשִׂ֛יתִי בְּבֵ֥ית אֱלֹהַ֖י וּבְמִשְׁמָרָֽיו׃ 14
੧੪ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।
בַּיָּמִ֣ים הָהֵ֡מָּה רָאִ֣יתִי בִֽיהוּדָ֣ה ׀ דֹּֽרְכִֽים־גִּתּ֣וֹת ׀ בַּשַּׁבָּ֡ת וּמְבִיאִ֣ים הָעֲרֵמ֣וֹת וְֽעֹמְסִ֪ים עַל־הַחֲמֹרִ֟ים וְאַף־יַ֜יִן עֲנָבִ֤ים וּתְאֵנִים֙ וְכָל־מַשָּׂ֔א וּמְבִיאִ֥ים יְרוּשָׁלִַ֖ם בְּי֣וֹם הַשַּׁבָּ֑ת וָאָעִ֕יד בְּי֖וֹם מִכְרָ֥ם צָֽיִד׃ 15
੧੫ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
וְהַצֹּרִים֙ יָ֣שְׁבוּ בָ֔הּ מְבִיאִ֥ים דָּ֖אג וְכָל־מֶ֑כֶר וּמֹכְרִ֧ים בַּשַּׁבָּ֛ת לִבְנֵ֥י יְהוּדָ֖ה וּבִירוּשָׁלִָֽם׃ 16
੧੬ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।
וָאָרִ֕יבָה אֵ֖ת חֹרֵ֣י יְהוּדָ֑ה וָאֹמְרָ֣ה לָהֶ֗ם מָֽה־הַדָּבָ֨ר הָרָ֤ע הַזֶּה֙ אֲשֶׁ֣ר אַתֶּ֣ם עֹשִׂ֔ים וּֽמְחַלְּלִ֖ים אֶת־י֥וֹם הַשַּׁבָּֽת׃ 17
੧੭ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?
הֲל֨וֹא כֹ֤ה עָשׂוּ֙ אֲבֹ֣תֵיכֶ֔ם וַיָּבֵ֨א אֱלֹהֵ֜ינוּ עָלֵ֗ינוּ אֵ֚ת כָּל־הָרָעָ֣ה הַזֹּ֔את וְעַ֖ל הָעִ֣יר הַזֹּ֑את וְאַתֶּ֞ם מוֹסִיפִ֤ים חָרוֹן֙ עַל־יִשְׂרָאֵ֔ל לְחַלֵּ֖ל אֶת־הַשַּׁבָּֽת׃ פ 18
੧੮ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”
וַיְהִ֡י כַּאֲשֶׁ֣ר צָֽלֲלוּ֩ שַׁעֲרֵ֨י יְרוּשָׁלִַ֜ם לִפְנֵ֣י הַשַּׁבָּ֗ת וָאֹֽמְרָה֙ וַיִּסָּגְר֣וּ הַדְּלָת֔וֹת וָאֹ֣מְרָ֔ה אֲשֶׁר֙ לֹ֣א יִפְתָּח֔וּם עַ֖ד אַחַ֣ר הַשַּׁבָּ֑ת וּמִנְּעָרַ֗י הֶֽעֱמַ֙דְתִּי֙ עַל־הַשְּׁעָרִ֔ים לֹא־יָב֥וֹא מַשָּׂ֖א בְּי֥וֹם הַשַּׁבָּֽת׃ 19
੧੯ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
וַיָּלִ֨ינוּ הָרֹכְלִ֜ים וּמֹכְרֵ֧י כָל־מִמְכָּ֛ר מִח֥וּץ לִירוּשָׁלִָ֖ם פַּ֥עַם וּשְׁתָּֽיִם׃ 20
੨੦ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।
וָאָעִ֣ידָה בָהֶ֗ם וָאֹמְרָ֤ה אֲלֵיהֶם֙ מַדּ֜וּעַ אַתֶּ֤ם לֵנִים֙ נֶ֣גֶד הַחוֹמָ֔ה אִם־תִּשְׁנ֕וּ יָ֖ד אֶשְׁלַ֣ח בָּכֶ֑ם מִן־הָעֵ֣ת הַהִ֔יא לֹא־בָ֖אוּ בַּשַּׁבָּֽת׃ ס 21
੨੧ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।
וָאֹמְרָ֣ה לַלְוִיִּ֗ם אֲשֶׁ֨ר יִֽהְי֤וּ מִֽטַּהֲרִים֙ וּבָאִים֙ שֹׁמְרִ֣ים הַשְּׁעָרִ֔ים לְקַדֵּ֖שׁ אֶת־י֣וֹם הַשַּׁבָּ֑ת גַּם־זֹאת֙ זָכְרָה־לִּ֣י אֱלֹהַ֔י וְח֥וּסָה עָלַ֖י כְּרֹ֥ב חַסְדֶּֽךָ׃ פ 22
੨੨ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।
גַּ֣ם ׀ בַּיָּמִ֣ים הָהֵ֗ם רָאִ֤יתִי אֶת־הַיְּהוּדִים֙ הֹשִׁ֗יבוּ נָשִׁים֙ אשדודיות עמוניות מוֹאֲבִיּֽוֹת׃ 23
੨੩ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
וּבְנֵיהֶ֗ם חֲצִי֙ מְדַבֵּ֣ר אַשְׁדּוֹדִ֔ית וְאֵינָ֥ם מַכִּירִ֖ים לְדַבֵּ֣ר יְהוּדִ֑ית וְכִלְשׁ֖וֹן עַ֥ם וָעָֽם׃ 24
੨੪ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।
וָאָרִ֤יב עִמָּם֙ וָאֲקַֽלְלֵ֔ם וָאַכֶּ֥ה מֵהֶ֛ם אֲנָשִׁ֖ים וָֽאֶמְרְטֵ֑ם וָאַשְׁבִּיעֵ֣ם בֵּֽאלֹהִ֗ים אִם־תִּתְּנ֤וּ בְנֹֽתֵיכֶם֙ לִבְנֵיהֶ֔ם וְאִם־תִּשְׂאוּ֙ מִבְּנֹ֣תֵיהֶ֔ם לִבְנֵיכֶ֖ם וְלָכֶֽם׃ 25
੨੫ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।
הֲל֣וֹא עַל־אֵ֣לֶּה חָטָֽא־שְׁלֹמֹ֣ה מֶ֣לֶךְ יִשְׂרָאֵ֡ל וּבַגּוֹיִ֣ם הָרַבִּים֩ לֹֽא־הָיָ֨ה מֶ֜לֶךְ כָּמֹ֗הוּ וְאָה֤וּב לֵֽאלֹהָיו֙ הָיָ֔ה וַיִּתְּנֵ֣הוּ אֱלֹהִ֔ים מֶ֖לֶךְ עַל־כָּל־יִשְׂרָאֵ֑ל גַּם־אוֹת֣וֹ הֶחֱטִ֔יאוּ הַנָּשִׁ֖ים הַנָּכְרִיּֽוֹת׃ 26
੨੬ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
וְלָכֶ֣ם הֲנִשְׁמַ֗ע לַעֲשֹׂת֙ אֵ֣ת כָּל־הָרָעָ֤ה הַגְּדוֹלָה֙ הַזֹּ֔את לִמְעֹ֖ל בֵּֽאלֹהֵ֑ינוּ לְהֹשִׁ֖יב נָשִׁ֥ים נָכְרִיּֽוֹת׃ 27
੨੭ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”
וּמִבְּנֵ֨י יוֹיָדָ֤ע בֶּן־אֶלְיָשִׁיב֙ הַכֹּהֵ֣ן הַגָּד֔וֹל חָתָ֖ן לְסַנְבַלַּ֣ט הַחֹרֹנִ֑י וָאַבְרִיחֵ֖הוּ מֵעָלָֽי׃ 28
੨੮ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।
זָכְרָ֥ה לָהֶ֖ם אֱלֹהָ֑י עַ֚ל גָּאֳלֵ֣י הַכְּהֻנָּ֔ה וּבְרִ֥ית הַכְּהֻנָּ֖ה וְהַלְוִיִּֽם׃ 29
੨੯ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।
וְטִֽהַרְתִּ֖ים מִכָּל־נֵכָ֑ר וָאַעֲמִ֧ידָה מִשְׁמָר֛וֹת לַכֹּהֲנִ֥ים וְלַלְוִיִּ֖ם אִ֥ישׁ בִּמְלַאכְתּֽוֹ׃ 30
੩੦ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।
וּלְקֻרְבַּ֧ן הָעֵצִ֛ים בְּעִתִּ֥ים מְזֻמָּנ֖וֹת וְלַבִּכּוּרִ֑ים זָכְרָה־לִּ֥י אֱלֹהַ֖י לְטוֹבָֽה׃ 31
੩੧ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!

< נחמיה 13 >