< 욥기 34 >

1 엘리후가 말을 이어 가로되
ਤਦ ਅਲੀਹੂ ਨੇ ਇਹ ਉੱਤਰ ਦਿੱਤਾ,
2 지혜 있는 자들아 내 말을 들으며 지식 있는 자들아 내게 귀를 기울이라
“ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।
3 입이 식물의 맛을 변별함 같이 귀가 말을 분별하나니
ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।
4 우리가 스스로 옳은 것은 택하고 무엇이 선한가 우리끼리 알아보자
ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।
5 욥이 말하기를 내가 의로우나 하나님이 내 의를 제하셨고
“ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।
6 내가 정직하나 거짓말장이가 되었고 나는 허물이 없으나 내 상처가 낫지 못하게 되었노라 하니
ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।
7 어느 사람이 욥과 같으랴 욥이 훼방하기를 물마시듯 하며
ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,
8 악한 일을 하는 자들과 사귀며 악인과 함께 다니면서
ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?
9 이르기를 사람이 하나님을 기뻐하나 무익하다 하는구나
ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
10 그러므로 너희 총명한 자들아 내 말을 들으라 하나님은 단정코 악을 행치 아니하시며 전능자는 단정코 불의를 행치 아니하시고
੧੦“ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!
11 사람의 일을 따라 보응하사 각각 그 행위대로 얻게 하시나니
੧੧ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।
12 진실로 하나님은 악을 행치 아니하시며 전능자는 공의를 굽히지 아니하시느니라
੧੨ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।
13 누가 땅을 그에게 맡겼느냐 누가 온 세계를 정하였느냐
੧੩ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?
14 그가 만일 자기만 생각하시고 그 신과 기운을 거두실진대
੧੪ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
15 모든 혈기 있는 자가 일체로 망하고 사람도 진토로 돌아가리라
੧੫ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।
16 만일 총명이 있거든 이것을 들으며 내 말소리에 귀를 기울이라
੧੬“ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!
17 공의를 미워하는 자시면 어찌 치리하시겠느냐 의롭고 전능하신 자를 네가 정죄하겠느냐
੧੭ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?
18 그는 왕에게라도 비루하다 하시며 귀인들에게라도 악하다 하시며
੧੮ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?
19 왕족을 외모로 취치 아니하시며 부자를 가난한 자보다 더 생각하지 아니하시나니 이는 그들이 다 그의 손으로 지으신 바가 됨이니라
੧੯ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!
20 그들은 밤중 순식간에 죽나니 백성은 떨며 없어지고 세력있는 자도 사람의 손을 대지 않고 제함을 당하느니라
੨੦ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ।
21 하나님은 사람의 길을 주목하시며 사람의 모든 걸음을 감찰하시나니
੨੧“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
22 악을 행한 자는 숨을 만한 흑암이나 어두운 그늘이 없느니라
੨੨ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,
23 하나님은 사람을 심판하시기에 오래 생각하실 것이 없으시니
੨੩ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।
24 세력 있는 자를 조사할 것 없이 꺾으시고 다른 사람을 세워 그를 대신하게 하시느니라
੨੪ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।
25 이와 같이 그들의 행위를 아시고 그들을 밤 사이에 엎으신즉 멸망하나니
੨੫ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।
26 그들을 악한 자로 여겨 사람의 목전에서 치심은
੨੬ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,
27 그들이 그를 떠나고 그의 모든 길을 무관히 여김이라
੨੭ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
28 그들이 이와 같이 하여 가난한 자의 부르짖음이 그에게 상달케 하며 환난 받는 자의 부르짖음이 그에게 들리게 하느니라
੨੮ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।
29 주께서 사람에게 평강을 주실 때에 누가 감히 잘못하신다 하겠느냐 주께서 자기 얼굴을 가리우실 때에 누가 감히 뵈올 수 있으랴 나라에게나 사람에게나 일반이시니
੨੯ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
30 이는 사특한 자로 권세를 잡아 백성을 함해하지 못하게 하려 하심이니라
੩੦ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।
31 누가 하나님께 아뢰기를 내가 징계를 받았사오니 다시는 범죄치 아니하겠나이다
੩੧“ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?
32 나의 깨닫지 못하는 것을 내게 가르치소서 내가 악을 행하였으면 다시는 아니하겠나이다 한 자가 있느냐
੩੨ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ?
33 하나님이 네 뜻대로 갚으셔야 하겠다고 네가 그것을 싫어하느냐 그러면 네가 스스로 택할 것이요 내가 할 것이 아니니 너는 아는대로 말하라
੩੩ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!
34 총명한 자와 내 말을 듣는 모든 지혜 있는 자가 필연 내게 이르기를
੩੪“ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ,
35 욥이 무식하게 말하니 그 말이 지혜 없다 하리라
੩੫ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!
36 욥이 끝까지 시험받기를 내가 원하노니 이는 그 대답이 악인과 같음이라
੩੬ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ!
37 그가 그 죄 위에 패역을 더하며 우리 중에서 손뼉을 치며 하나님을 거역하는 말을 많이 하는구나
੩੭ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”

< 욥기 34 >