< Amos Propheta 5 >

1 Audite verbum istud, quod ego levo super vos planctum. Domus Israel cecidit, et non adiiciet ut resurgat.
ਹੇ ਇਸਰਾਏਲ ਦੇ ਘਰਾਣੇ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ,
2 Virgo Israel proiecta est in terram suam, non est qui suscitet eam.
“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”
3 Quia hæc dicit Dominus Deus: Urbs, de qua egrediebantur mille, relinquentur in ea centum: et de qua egrediebantur centum, relinquentur in ea decem in domo Israel.
ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”
4 Quia hæc dicit Dominus domui Israel: Quærite me, et vivetis.
ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ!
5 Et nolite quærere Bethel, et in Galgalam nolite intrare, et in Bersabee non transibitis: quia Galgala captiva ducetur, et Bethel erit inutilis.
ਪਰ ਬੈਤਏਲ ਦੀ ਖੋਜ਼ ਨਾ ਕਰੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰਸ਼ਬਾ ਨੂੰ ਜਾਓ, ਕਿਉਂ ਜੋ ਗਿਲਗਾਲ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ ਅਤੇ ਬੈਤਏਲ ਮੁੱਕ ਜਾਵੇਗਾ।
6 Quærite Dominum, et vivite: ne forte comburatur ut ignis domus Ioseph, et devorabit, et non erit qui extinguat Bethel.
ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ।
7 Qui convertitis in absinthium iudicium, et iustitiam in terra relinquitis.
ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ!
8 Facientem Arcturum, et Orionem, et convertentem in mane tenebras, et diem in noctem mutantem: qui vocat aquas maris, et effundit eas super faciem terræ: Dominus nomen est eius.
ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!
9 Qui subridet vastitatem super robustum, et depopulationem super potentem affert.
ਜਿਹੜਾ ਛੇਤੀ ਨਾਲ ਬਲਵਾਨ ਦਾ ਵਿਨਾਸ਼ ਕਰ ਦਿੰਦਾ ਹੈ ਅਤੇ ਗੜ੍ਹਾਂ ਨੂੰ ਵੀ ਤਬਾਹ ਕਰ ਦਿੰਦਾ ਹੈ!
10 Odio habuerunt corripientem in porta: et loquentem perfecte abominati sunt.
੧੦ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ।
11 Idcirco, pro eo quod diripiebatis pauperem, et prædam electam tollebatis ab eo: domos quadro lapide ædificabitis, et non habitabitis in eis: vineas plantabis amantissimas, et non bibetis vinum earum.
੧੧ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
12 Quia cognovi multa scelera vestra, et fortia peccata vestra: hostes iusti accipientes munus, et pauperes deprimentes in porta:
੧੨ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
13 Ideo prudens in tempore illo tacebit, quia tempus malum est.
੧੩ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!
14 Quærite bonum, et non malum, ut vivatis: et erit Dominus Deus exercituum vobiscum, sicut dixistis.
੧੪ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
15 Odite malum, et diligite bonum, et constituite in porta iudicium: si forte misereatur Dominus Deus exercituum reliquiis Ioseph.
੧੫ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।
16 Propterea hæc dicit Dominus Deus exercituum Dominator, in omnibus plateis planctus: et in cunctis, quæ foris sunt, dicetur: Væ, væ! Et vocabunt agricolam ad luctum, et ad planctum eos, qui sciunt plangere.
੧੬ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਏ ਹਾਏ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ।
17 Et in omnibus vineis erit planctus: quia pertransibo in medio tui, dicit Dominus.
੧੭ਸਾਰੇ ਅੰਗੂਰੀ ਬਾਗ਼ਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ,” ਯਹੋਵਾਹ ਦਾ ਇਹੋ ਬਚਨ ਹੈ।
18 Væ desiderantibus diem Domini: ad quid eam vobis? dies Domini ista, tenebræ, et non lux.
੧੮ਹਾਏ ਤੁਹਾਡੇ ਉੱਤੇ ਜੋ ਯਹੋਵਾਹ ਦੇ ਨਿਆਂ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਨਿਆਂ ਦਾ ਦਿਨ ਕਿਉਂ ਚਾਹੁੰਦੇ ਹੋ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ!
19 Quomodo si fugiat vir a facie leonis, et occurrat ei ursus: et ingrediatur domum, et innitatur manu sua super parietem, et mordeat eum coluber.
੧੯ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ!
20 Numquid non tenebræ dies Domini, et non lux: et caligo, et non splendor in ea?
੨੦ਕੀ ਇਹ ਸੱਚ ਨਹੀਂ ਕਿ ਯਹੋਵਾਹ ਦਾ ਦਿਨ ਹਨ੍ਹੇਰਾ ਹੋਵੇਗਾ, ਨਾ ਕਿ ਚਾਨਣ? ਅਤੇ ਘੁੱਪ ਹਨ੍ਹੇਰਾ, ਜਿਸ ਦੇ ਵਿੱਚ ਕੋਈ ਚਮਕ ਨਾ ਹੋਵੇਗੀ?
21 Odi, et proieci festivitates vestras: et non capiam odorem cœtuum vestrorum.
੨੧ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!
22 Quod si obtuleritis mihi holocautomata, et munera vestra, non suscipiam: et vota pinguium vestrorum non respiciam.
੨੨ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ।
23 Aufer a me tumultum carminum tuorum: et cantica lyræ tuæ non audiam.
੨੩ਆਪਣੇ ਗੀਤਾਂ ਦਾ ਰੌਲ਼ਾ ਮੇਰੇ ਤੋਂ ਦੂਰ ਕਰੋ, ਤੁਹਾਡੇ ਰਬਾਬਾਂ ਦਾ ਸੁਰ ਮੈਂ ਨਹੀਂ ਸੁਣਾਂਗਾ।
24 Et revelabitur quasi aqua iudicium, et iustitia quasi torrens fortis.
੨੪ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ!
25 Numquid hostias et sacrificium obtulistis mihi in deserto quadraginta annis, domus Israel?
੨੫“ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ?
26 Et portastis tabernaculum Moloch vestro, et imaginem idolorum vestrorum, sidus dei vestri, quæ fecistis vobis.
੨੬ਨਹੀਂ, ਤੁਸੀਂ ਤਾਂ ਆਪਣੇ ਰਾਜਾ ਦੇ ਡੇਰੇ ਨੂੰ ਅਤੇ ਆਪਣੇ ਬੁੱਤਾਂ ਦੀ ਚੌਂਕੀ ਨੂੰ ਅਤੇ ਆਪਣੇ ਕੀਯੂਨ ਦੇਵਤੇ ਦੇ ਤਾਰੇ ਨੂੰ ਚੁੱਕ ਕੇ ਫਿਰਦੇ ਰਹੇ, ਜਿਸ ਨੂੰ ਤੁਸੀਂ ਆਪਣੇ ਲਈ ਬਣਾਇਆ!
27 Et migrare vos faciam trans Damascum, dicit Dominus: Deus exercituum nomen eius.
੨੭ਇਸ ਲਈ ਮੈਂ ਤੁਹਾਨੂੰ ਦੰਮਿਸ਼ਕ ਸ਼ਹਿਰ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ,” ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ!

< Amos Propheta 5 >