< Nehemiæ 13 >

1 In die autem illo lectum est in volumine Moysi audiente populo: et inventum est scriptum in eo, quod non debeant introire Ammonites et Moabites in ecclesiam Dei usque in æternum:
ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
2 eo quod non occurrerint filiis Israel cum pane et aqua: et conduxerint adversum eos Balaam, ad maledicendum eis: et convertit Deus noster maledictionem in benedictionem.
ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।
3 Factum est autem, cum audissent legem, separaverunt omnem alienigenam ab Israel.
ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।
4 Et super hoc erat Eliasib sacerdos, qui fuerat præpositus in gazophylacio domus Dei nostri, et proximus Tobiæ.
ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,
5 Fecit ergo sibi gazophylacium grande, et ibi erant ante eum reponentes munera, et thus, et vasa, et decimam frumenti, vini, et olei, partes Levitarum, et cantorum, et ianitorum, et primitias sacerdotales.
ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।
6 In omnibus autem his non fui in Ierusalem, quia anno trigesimo secundo Artaxerxis regis Babylonis veni ad regem, et in fine dierum rogavi regem.
ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,
7 Et veni in Ierusalem, et intellexi malum, quod fecerat Eliasib Tobiæ ut faceret ei thesaurum in vestibulis domus Dei.
ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।
8 Et malum mihi visum est valde. Et proieci vasa domus Tobiæ foras de gazophylacio:
ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।
9 præcepique et emundaverunt gazophylacia: et retuli ibi vasa domus Dei, sacrificium, et thus.
ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।
10 Et cognovi quod partes Levitarum non fuissent datæ: et fugisset unusquisque in regionem suam de Levitis, et cantoribus, et de his, qui ministrabant:
੧੦ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।
11 et egi causam adversus magistratus, et dixi: Quare dereliquimus domum Dei? Et congregavi eos, et feci stare in stationibus suis.
੧੧ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।
12 Et omnis Iuda apportabat decimam frumenti, vini, et olei in horrea.
੧੨ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
13 Et constituimus super horrea Selemiam Sacerdotem, et Sadoc scribam, et Phadaiam de Levitis, et iuxta eos Hanan filium Zachur, filium Mathaniæ: quoniam fideles comprobati sunt, et ipsis creditæ sunt partes fratrum suorum.
੧੩ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।
14 Memento mei Deus meus pro hoc, et ne deleas miserationes meas, quas feci in domo Dei mei, et in ceremoniis eius.
੧੪ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।
15 In diebus illis vidi in Iuda calcantes torcularia in Sabbato, portantes acervos, et onerantes super asinos vinum, et uvas, et ficus, et omne onus, et inferentes in Ierusalem die Sabbati. Et contestatus sum ut in die qua vendere liceret, venderent.
੧੫ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
16 Et Tyrii habitaverunt in ea inferentes pisces, et omnia venalia: et vendebant in Sabbatis filiis Iuda in Ierusalem:
੧੬ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।
17 et obiurgavi optimates Iuda, et dixi eis: Quæ est hæc res mala, quam vos facitis et profanatis diem Sabbati?
੧੭ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?
18 Numquid non hæc fecerunt patres nostri, et adduxit Deus noster super nos omne malum hoc, et super civitatem hanc? Et vos additis iracundiam super Israel violando Sabbatum.
੧੮ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”
19 Factum est autem, cum quievissent portæ Ierusalem in die Sabbati, dixi: et clauserunt ianuas, et præcepi ut non aperirent eas usque post Sabbatum: et de pueris meis constitui super portas, ut nullus inferret onus in die Sabbati.
੧੯ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
20 Et manserunt negotiatores, et vendentes universa venalia foris Ierusalem semel et bis.
੨੦ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।
21 Et contestatus sum eos, et dixi eis: Quare manetis ex adverso muri? Si secundo hoc feceritis, manum mittam in vos. Itaque ex tempore illo non venerunt in Sabbato.
੨੧ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।
22 Dixi quoque Levitis ut mundarentur, et venirent ad custodiendas portas, et sanctificandam diem Sabbati: et pro hoc ergo memento mei Deus meus, et parce mihi secundum multitudinem miserationum tuarum.
੨੨ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।
23 Sed et in diebus illis vidi Iudæos ducentes uxores Azotidas, Ammonitidas, et Moabitidas.
੨੩ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
24 Et filii eorum ex media parte loquebantur Azotice, et nesciebant loqui Iudaice, et loquebantur iuxta linguam populi, et populi.
੨੪ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।
25 Et obiurgavi eos, et maledixi. Et cecidi ex eis viros, et decalvavi eos, et adiuravi in Deo, ut non darent filias suas filiis eorum, et non acciperent de filiabus eorum filiis suis, et sibimetipsis, dicens:
੨੫ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।
26 Numquid non in huiuscemodi re peccavit Salomon rex Israel? Et certe in gentibus multis non erat rex similis ei, et dilectus Deo suo erat, et posuit eum Deus regem super omnem Israel: et ipsum ergo duxerunt ad peccatum mulieres alienigenæ.
੨੬ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
27 Numquid et nos inobedientes faciemus omne malum grande hoc ut prævaricemur in Deo nostro, et ducamus uxores peregrinas?
੨੭ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”
28 De filiis autem Ioiada filii Eliasib sacerdotis magni, gener erat Sanaballat Horonites, quem fugavi a me.
੨੮ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।
29 Recordare Domine Deus meus adversum eos, qui polluunt sacerdotium, iusque Sacerdotale et Leviticum.
੨੯ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।
30 Igitur mundavi eos ab omnibus alienigenis, et constitui ordines Sacerdotum et Levitarum, unumquemque in ministerio suo:
੩੦ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।
31 et in oblatione lignorum in temporibus constitutis, et in primitivis: memento mei Deus meus in bonum. Amen.
੩੧ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!

< Nehemiæ 13 >