< 1 ਇਤਿਹਾਸ 21 >

1 ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।
ויעמד שטן על ישראל ויסת את דויד למנות את ישראל
2 ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਕੀਤੀ ਕਿ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੱਕ ਇਸਰਾਏਲ ਦੀ ਗਿਣਤੀ ਕਰਕੇ ਮੈਨੂੰ ਦੱਸੋ, ਤਾਂ ਜੋ ਮੈਨੂੰ ਪਤਾ ਹੋਵੇ।
ויאמר דויד אל יואב ואל שרי העם לכו ספרו את ישראל מבאר שבע ועד דן והביאו אלי ואדעה את מספרם
3 ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
ויאמר יואב יוסף יהוה על עמו כהם מאה פעמים--הלא אדני המלך כלם לאדני לעבדים למה יבקש זאת אדני למה יהיה לאשמה לישראל
4 ਪਰ ਰਾਜੇ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।
ודבר המלך חזק על יואב ויצא יואב ויתהלך בכל ישראל ויבא ירושלם
5 ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।
ויתן יואב את מספר מפקד העם אל דויד ויהי כל ישראל אלף אלפים ומאה אלף איש שלף חרב ויהודה ארבע מאות ושבעים אלף איש שלף חרב
6 ਪਰ ਉਸ ਨੇ ਇਨ੍ਹਾਂ ਦੇ ਵਿੱਚ ਲੇਵੀ ਅਤੇ ਬਿਨਯਾਮੀਨ ਦੇ ਲੋਕਾਂ ਦੀ ਗਿਣਤੀ ਨਾ ਕੀਤੀ, ਕਿਉਂ ਜੋ ਯੋਆਬ ਨੂੰ ਪਾਤਸ਼ਾਹ ਦੀ ਆਗਿਆ ਅੱਤ ਘਿਣਾਉਣੀ ਲੱਗੀ।
ולוי ובנימן לא פקד בתוכם כי נתעב דבר המלך את יואב
7 ਅਤੇ ਪਰਮੇਸ਼ੁਰ ਨੂੰ ਇਹ ਗੱਲ ਬਹੁਤ ਬੁਰੀ ਲੱਗੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ।
וירע בעיני האלהים על הדבר הזה ויך את ישראל
8 ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
ויאמר דויד אל האלהים חטאתי מאד אשר עשיתי את הדבר הזה ועתה העבר נא את עוון עבדך כי נסכלתי מאד
9 ਯਹੋਵਾਹ ਨੇ ਦਾਊਦ ਦੇ ਅਗੰਮ ਗਿਆਨੀ ਗਾਦ ਨੂੰ ਆਗਿਆ ਦਿੱਤੀ
וידבר יהוה אל גד חזה דויד לאמר
10 ੧੦ ਕਿ ਤੂੰ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਪਾਵਾਂ।
לך ודברת אל דויד לאמר כה אמר יהוה שלוש אני נטה עליך בחר לך אחת מהנה ואעשה לך
11 ੧੧ ਅਖ਼ੀਰ, ਗਾਦ ਦਾਊਦ ਕੋਲ ਆਇਆ ਅਤੇ ਉਸ ਨੂੰ ਆਖਿਆ ਕਿ ਯਹੋਵਾਹ ਦੀ ਇਹ ਆਗਿਆ ਹੈ ਜੋ ਤੂੰ ਇੰਨ੍ਹਾਂ ਵਿੱਚੋਂ ਇੱਕ ਚੁਣ ਲੈ,
ויבא גד אל דויד ויאמר לו כה אמר יהוה קבל לך
12 ੧੨ ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?
אם שלוש שנים רעב ואם שלשה חדשים נספה מפני צריך וחרב אויביך למשגת ואם שלשת ימים חרב יהוה ודבר בארץ ומלאך יהוה משחית בכל גבול ישראל ועתה ראה מה אשיב את שלחי דבר
13 ੧੩ ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਮੁਸੀਬਤ ਵਿੱਚ ਪਿਆ ਹਾਂ, ਹੁਣ ਮੈਂ ਯਹੋਵਾਹ ਦੇ ਹੱਥ ਵਿੱਚ ਪਵਾਂ ਕਿਉਂ ਜੋ ਉਸ ਦੀ ਦਯਾ ਬਹੁਤ ਵੱਡੀ ਹੈ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।
ויאמר דויד אל גד צר לי מאד אפלה נא ביד יהוה כי רבים רחמיו מאד וביד אדם אל אפל
14 ੧੪ ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
ויתן יהוה דבר בישראל ויפל מישראל שבעים אלף איש
15 ੧੫ ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ,
וישלח האלהים מלאך לירושלם להשחיתה וכהשחית ראה יהוה וינחם על הרעה ויאמר למלאך המשחית רב עתה הרף ידך ומלאך יהוה עמד עם גרן ארנן היבוסי
16 ੧੬ ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।
וישא דויד את עיניו וירא את מלאך יהוה עמד בין הארץ ובין השמים וחרבו שלופה בידו נטויה על ירושלם ויפל דויד והזקנים מכסים בשקים על פניהם
17 ੧੭ ਅਤੇ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਤੇ ਸੱਚ-ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਉਹ ਬਵਾ ਵਿੱਚ ਫਸ ਜਾਣ!।
ויאמר דויד אל האלהים הלא אני אמרתי למנות בעם ואני הוא אשר חטאתי והרע הרעותי ואלה הצאן מה עשו יהוה אלהי תהי נא ידך בי ובבית אבי ובעמך לא למגפה
18 ੧੮ ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ ਕਿ ਦਾਊਦ ਨੂੰ ਆਖੋ ਜੋ ਦਾਊਦ ਜਾ ਕੇ ਯਬੂਸੀ ਆਰਨਾਨ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵੇ।
ומלאך יהוה אמר אל גד לאמר לדויד כי יעלה דויד להקים מזבח ליהוה בגרן ארנן היבסי
19 ੧੯ ਫਿਰ ਦਾਊਦ ਗਾਦ ਦੀ ਆਗਿਆ ਅਨੁਸਾਰ, ਜਿਹੜੀ ਉਸ ਨੇ ਯਹੋਵਾਹ ਦੇ ਨਾਮ ਉੱਤੇ ਦਿੱਤੀ ਸੀ, ਚਲਾ ਗਿਆ।
ויעל דויד בדבר גד אשר דבר בשם יהוה
20 ੨੦ ਆਰਨਾਨ ਨੇ ਪਿੱਛੇ ਮੁੜ ਕੇ ਦੂਤ ਨੂੰ ਦੇਖਿਆ ਅਤੇ ਉਸ ਦੇ ਚੌਹਾਂ ਪੁੱਤਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਲਿਆ, ਉਸ ਵੇਲੇ ਆਰਨਾਨ ਕਣਕ ਝਾੜ ਰਿਹਾ ਸੀ
וישב ארנן וירא את המלאך וארבעת בניו עמו מתחבאים וארנן דש חטים
21 ੨੧ ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਦਾਊਦ ਨੂੰ ਦੇਖਿਆ, ਅਤੇ ਪਿੜ ਤੋਂ ਬਾਹਰ ਜਾ ਕੇ ਦਾਊਦ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।
ויבא דויד עד ארנן ויבט ארנן וירא את דויד ויצא מן הגרן וישתחו לדויד אפים ארצה
22 ੨੨ ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ।
ויאמר דויד אל ארנן תנה לי מקום הגרן ואבנה בו מזבח ליהוה בכסף מלא תנהו לי ותעצר המגפה מעל העם
23 ੨੩ ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ ਕਿ ਲੈ ਲਓ ਅਤੇ ਜਿਵੇਂ ਮੇਰਾ ਸੁਆਮੀ ਪਾਤਸ਼ਾਹ ਚਾਹੁੰਦਾ ਹੈ ਉਸੇ ਤਰ੍ਹਾਂ ਕਰੇ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲ਼ਦ, ਕਣਕ ਝਾੜਨ ਦਾ ਸਾਰਾ ਸਮਾਨ ਬਾਲਣ ਵਾਸਤੇ, ਅੰਨ ਦੀ ਭੇਟ ਵਾਸਤੇ ਕਣਕ ਅਤੇ ਸਭ ਕੁਝ ਦਿੰਦਾ ਹਾਂ।
ויאמר ארנן אל דויד קח לך ויעש אדני המלך הטוב בעיניו ראה נתתי הבקר לעלות והמורגים לעצים והחטים למנחה--הכל נתתי
24 ੨੪ ਤਦ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ, ਸੱਚ-ਮੁੱਚ ਮੈਂ ਤਾਂ ਉਹ ਦਾ ਪੂਰਾ ਮੁੱਲ ਦੇ ਕੇ ਹੀ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾਂ ਹੋਮ ਬਲੀ ਚੜ੍ਹਾਵਾਂਗਾ।
ויאמר המלך דויד לארנן לא כי קנה אקנה בכסף מלא כי לא אשא אשר לך ליהוה והעלות עולה חנם
25 ੨੫ ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।
ויתן דויד לארנן במקום שקלי זהב משקל שש מאות
26 ੨੬ ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਤਾਂ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਭੇਜ ਕੇ ਉਸ ਨੂੰ ਉੱਤਰ ਦਿੱਤਾ।
ויבן שם דויד מזבח ליהוה ויעל עלות ושלמים ויקרא אל יהוה ויענהו באש מן השמים על מזבח העלה
27 ੨੭ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ, ਤਦ ਉਸ ਨੇ ਆਪਣੀ ਤਲਵਾਰ ਫੇਰ ਮਿਆਨ ਵਿੱਚ ਪਾ ਲਈ।
ויאמר יהוה למלאך וישב חרבו אל נדנה
28 ੨੮ ਉਸ ਵੇਲੇ ਜਦ ਦਾਊਦ ਨੇ ਦੇਖਿਆ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ।
בעת ההיא--בראות דויד כי ענהו יהוה בגרן ארנן היבוסי ויזבח שם
29 ੨੯ ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ
ומשכן יהוה אשר עשה משה במדבר ומזבח העולה--בעת ההיא בבמה בגבעון
30 ੩੦ ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।
ולא יכל דויד ללכת לפניו לדרש אלהים כי נבעת--מפני חרב מלאך יהוה

< 1 ਇਤਿਹਾਸ 21 >