< 1 ਇਤਿਹਾਸ 24 >

1 ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ 2 ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ। 3 ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ 4 ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ 5 ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ 6 ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ। 7 ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਦਾਯਾਹ ਦੀ, 8 ਤੀਸਰੀ ਹਾਰੀਮ ਦੀ, ਚੌਥੀ ਸਓਰੀਮ ਦੀ, 9 ਪੰਜਵੀਂ ਮਲਕੀਯਾਹ ਦੀ, ਛੇਵੀਂ ਮੀਯਾਮੀਨ ਦੀ, 10 ੧੦ ਸੱਤਵੀਂ ਹਕੋਸ ਦੀ, ਅੱਠਵੀਂ ਅਬਿਯਾਹ ਦੀ, 11 ੧੧ ਨੌਵੀਂ ਯੇਸ਼ੂਆ ਦੀ, ਦਸਵੀਂ ਸ਼ਕਨਯਾਹ ਦੀ 12 ੧੨ ਗਿਆਰਵੀਂ ਅਲਯਾਸ਼ੀਬ ਦੀ, ਬਾਰਵੀਂ ਯਾਕੀਮ ਦੀ, 13 ੧੩ ਤੇਰ੍ਹਵੀਂ ਹੁੱਪਾਹ ਦੀ, ਚੌਦਵੀਂ ਯਸ਼ਬਆਬ ਦੀ, 14 ੧੪ ਪੰਦਰਵੀਂ ਬਿਲਗਾਹ ਦੀ, ਸੋਲ਼ਵੀਂ ਇੰਮੇਰ ਦੀ, 15 ੧੫ ਸਤਾਰਵੀਂ ਹੇਜ਼ੀਰ ਦੀ, ਅਠਾਰਵੀਂ ਹੱਪੀਸੇਸ ਦੀ, 16 ੧੬ ਉਂਨੀਵੀਂ ਪਥਹਯਾਹ ਦੀ, ਵੀਹਵੀਂ ਯਹਜ਼ਕੇਲ ਦੀ, 17 ੧੭ ਇੱਕੀਵੀਂ ਯਾਕੀਨ ਦੀ, ਬਾਈਵੀਂ ਗਾਮੂਲ ਦੀ, 18 ੧੮ ਤੇਈਵੀਂ ਦਲਾਯਾਹ ਦੀ, ਚੌਵੀਵੀਂ ਮਅਜ਼ਯਾਹ ਦੀ। 19 ੧੯ ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ। 20 ੨੦ ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ 21 ੨੧ ਰਹਾਬਯਾਹ, ਰਹਾਬਯਾਹ ਦੇ ਪੁੱਤਰਾਂ ਵਿੱਚੋਂ ਪਹਿਲਾ ਯਿੱਸ਼ੀਯਾਹ ਸੀ 22 ੨੨ ਯਿਸਹਾਰੀਆਂ ਵਿੱਚੋਂ ਸ਼ਲੋਮੋਥ ਦੇ ਪੁੱਤਰਾਂ ਵਿੱਚੋਂ, ਯਹਥ 23 ੨੩ ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜ਼ੀਏਲ ਤੀਜਾ, ਯਿਕਮਆਮ ਚੌਥਾ 24 ੨੪ ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ 25 ੨੫ ਮੀਕਾਹ ਦੇ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ 26 ੨੬ ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤਰ, ਬਨੋ 27 ੨੭ ਮਰਾਰੀ ਦੇ ਪੁੱਤਰ, ਯਅਜ਼ੀਯਾਹ ਦੀ ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ 28 ੨੮ ਮਹਲੀ ਦੀ ਅਲਆਜ਼ਾਰ ਜਿਹ ਦੇ ਪੁੱਤਰ ਨਹੀਂ ਸਨ 29 ੨੯ ਰਿਹਾ ਕੀਸ਼, ਕੀਸ਼ ਦਾ ਪੁੱਤਰ, ਯਰਹਮਏਲ 30 ੩੦ ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ 31 ੩੧ ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।

< 1 ਇਤਿਹਾਸ 24 >